Nabaz-e-punjab.com

ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਨੂੰ ਨਿਰਵਿਘਨ ਖਰੀਦ ਪ੍ਰਕਿਰਿਆ ਲਈ ਸੁਰੱਖਿਆ ਯੋਜਨਾ ਬਣਾਉਣ ਦੇ ਆਦੇਸ਼ ਦਿੱਤੇ

ਖਰੀਦ ਕੇਂਦਰਾਂ ਨੂੰ 7-8 ਅਪਰੈਲ ਤੱਕ ਸਾਰੇ ਪ੍ਰਬੰਧ ਕਰਨ ਲਈ ਕਿਹਾ, ਕੋਵਿਡ -19 ਨੂੰ ਰੋਕਣ ਲਈ ਪੜਾਅ ਵਾਰ ਵਾਢੀ ਯਕੀਨੀ ਬਣਾਈ ਜਾਵੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 4 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨ•ਾਂ ਖਰੀਦ ਕੇਂਦਰਾਂ ਨੂੰ ਵੀ 7-8 ਅਪਰੈਲ ਤੱਕ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।
ਆਪਣੇ ਕੈਬਨਿਟ ਦੇ ਸਾਥੀਆਂ ਸਮੇਤ ਇਸ ਸਬੰਧੀ ਸੂਬੇ ਦੀ ਤਿਆਰੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਪੜਾਅ ਵਾਰ ਇਸ ਢੰਗ ਨਾਲ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ।
ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਸਾਰੇ ਖਰੀਦ ਕੇਂਦਰਾਂ ਨੂੰ ਕੋਵਿਡ ਰੋਕਥਾਮ ਉਪਾਵਾਂ ਦੀ ਪੂਰਤੀ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਖਰੀਦ ਲਈ ਇਨ•ਾਂ ਕੇਂਦਰਾਂ ਵਿਚਲੇ ਸਾਰੇ ਲੋਕਾਂ ਲਈ ਭੋਜਨ, ਪਾਣੀ, ਰਹਿਣ ਲਈ ਥਾਂ ਅਤੇ ਡਾਕਟਰੀ ਜ਼ਰੂਰਤਾਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੇ ਖਰੀਦ ਪ੍ਰਬੰਧ 7-8 ਅਪਰੈਲ 2020 ਤੱਕ ਹੋ ਜਾਣੇ ਚਾਹੀਦੇ ਹਨ।
ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਆੜ•ਤੀਆਂ ਨੂੰ 48 ਘੰਟਿਆਂ ਦੇ ਅੰਦਰ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਫਸਲਾਂ ਦਾ ਭੁਗਤਾਨ ਕਰ ਦੇਣਗੇ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੱਲ• ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਆੜ•ਤੀਆ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਵਾਸਤੇ ਪ੍ਰਣਾਲੀ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਧੇ ਬੈਂਕ ਟਰਾਂਸਫਰ ਸਮੇਤ ਅਦਾਇਗੀ ਦੀਆਂ ਸਹੂਲਤਾਂ ਨੂੰ ਹਾਲ ਦੀ ਘੜੀ ਟਾਲਣ ਲਈ ਕਿਹਾ ਸੀ।
ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਇਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ। ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ ‘ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜਤ ਹੋਵੇਗੀ।
ਇੱਕਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖਰੀਦ ਕੇਂਦਰਾਂ ਨੂੰ ਆੜ•ਤੀਆ ਅਤੇ ਸੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਸ ਪ੍ਰਕਿਰਿਆ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ। ਖਰੀਦ ਲਈ ਕੁੱਲ 1820 ਖਰੀਦ ਕੇਂਦਰ ਉਪਲੱਬਧ ਹੋਣਗੇ।
ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਖਰੀਦ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਬਾਰਦਾਨੇ, ਲੱਕੜ ਦੇ ਬਕਸੇ ਅਤੇ ਤਰਪਾਲਾਂ ਦੇ ਭੰਡਾਰਨ ਲਈ ਲੋੜੀਂਦੇ ਸਟਾਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…