Share on Facebook Share on Twitter Share on Google+ Share on Pinterest Share on Linkedin ਸਮੂਹ ਲਾਅ ਅਫ਼ਸਰਾਂ ਤੇ ਦਫ਼ਤਰੀ ਸਟਾਫ਼ ਨੇ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ’ਚ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਪੰਜਾਬ ਦੇ ਸਮੂਹ ਲਾਅ ਅਫ਼ਸਰਾਂ ਅਤੇ ਦਫ਼ਤਰੀ ਸਟਾਫ਼ ਨੇ ਕਰੋਨਾਵਾਇਰਸ ਦੇ ਖ਼ਤਰੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇਕ ਦਿਨ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਡਾਇਰੈਕਟਰ ਪਬਲਿਕ ਪਰਾਸ਼ੀਕਿਊਟਰ ਵਿਜੈ ਕੁਮਾਰ ਸਿੰਗਲਾ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਸਮੇਤ ਦੇਸ਼ ਵਾਸੀ ਕਰੋਨਾ ਦੀ ਭਿਆਨਕ ਮਹਾਂਮਾਰੀ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਸੂਬੇ ਦੇ ਲੋਕਾਂ ਨੂੰ ਇਸ ਖ਼ਤਰਨਾਕ ਵਾਇਰਸ ਤੋਂ ਬਚਾਉਣ ਲਈ ਨਿਰੰਤਰ ਯਤਨ ਕਰ ਰਹੇ ਹਨ। ਇਸ ਲਈ ਪੰਜਾਬ ਦੇ ਸਮੂਹ ਲਾਅ ਅਫ਼ਸਰਾਂ ਅਤੇ ਸਾਰੇ ਦਫ਼ਤਰੀ ਸਟਾਫ਼ ਨੇ ਆਪਣੀ ਇੱਛਾ ਮੁਤਾਬਕ ਮਾਰਚ ਮਹੀਨੇ ਦੀ ਤਨਖ਼ਾਹ ’ਚੋਂ ਇਕ ਦਿਨ ਦੀ ਤਨਖ਼ਾਹ\ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਕਰੀਬ ਇਕ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੇ ਆਪਣੀ ਤਨਖ਼ਾਹ ’ਚੋਂ ਇਕ ਦਿਨ ਦੀ ਬਣਦੀ ਰਾਸ਼ੀ ਕੱਟਣ ਦੀ ਆਪਸੀ ਸਹਿਮਤੀ ਦਿੱਤੀ ਹੈ। ਉਨ੍ਹਾਂ ਹੋਰਨਾਂ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਕਰੋਨਾ ਤੋਂ ਛੁਟਕਾਰਾ ਪਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਨੂੰ ਆਪਣੀ ਕਮਾਈ ’ਚੋਂ ਦਸਵੰਧ ਦੇ ਰੂਪ ਵਿੱਚ ਸ਼ਰਧਾ ਅਨੁਸਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ