nabaz-e-punjab.com

ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਦੀ ਯੂਨੀਅਨ ਆਗੂਆਂ ਨਾਲ ਅਹਿਮ ਮੀਟਿੰਗ

ਸਮੂਹ ਵਿਭਾਗੀ ਮੁਲਾਜ਼ਮ ਬਿਪਤਾ ਦੀ ਘੜੀ ਵਿੱਚ ਪੰਜਾਬ ਸਰਕਾਰ ਦੇ ਨਾਲ: ਪੁਰਖਾਲਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ ਮੁੱਖ ਮੰਤਰੀ ਕਰੋਨਾ ਰਾਹਤ ਫ਼ੰਡ ਲਈ ਜਬਰੀ ਤਨਖ਼ਾਹ ਕੱਟਣ ਵਿਰੁੱਧ ਪੈਦਾ ਹੋਏ ਰੋਸ ਉਪਰੰਤ ਕੈਬਨਿਟ ਵਜ਼ੀਰ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਮੌਜ਼ੂਦਾ ਹਾਲਾਤਾਂ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਤਮਾਮ ਸੰਕੇ ਦੂਰ ਕੀਤੇ ਗਏ।
ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਪੰਜ ਯੂਨੀਅਨਾਂ ਤੇ ਆਧਾਰਿਤ ਜੁਅਇੰਟ ਐਕਸ਼ਨ ਕਮੇਟੀ ਦੇ ਸੂਬਾਈ ਕਨਵੀਨਰ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਵਿਭਾਗ ਦੇ ਕੁੱਝ ਅਧਿਕਾਰੀਆਂ ਵੱਲੋਂ ਮੰਤਰੀ ਸਾਹਿਬ ਅਤੇ ਮੁਲਾਜ਼ਮ ਆਗੂਆਂ ਨੂੰ ਵਿਸ਼ਵਾਸ਼ ਵਿੱਚ ਲਏ ਬਿਨ੍ਹਾਂ ਕੀਤੇ ਆਪਹੁਦਰੇ ਫ਼ੈਸਲੇ ਉਪਰੰਤ ਵਿਭਾਗ ਦੇ ਸਮੂਹ ਇੰਜੀਨੀਅਰਿੰਗ ਅਤੇ ਗੈਰ ਇੰਜੀਨੀਅਰਿੰਗ ਸਟਾਫ਼ ਤੋਂ ਇਲਾਵਾ ਮਨਿਸਟ੍ਰੀਅਲ ਸਟਾਫ਼ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਸੀ ਜਿਸ ਉਪਰੰਤ ਕਮੇਟੀ ਨੇ ਬੀਤੇ ਕੱਲ੍ਹ ਪ੍ਰੈਸ ਨੂੰ ਇੱਕ ਸਾਂਝਾ ਬਿਆਨ ਜਾਰੀ ਕਰਕੇ ਇਸ ਤੁਗਲਕੀ ਫੈਸਲੇ ਦਾ ਭਾਰੀ ਵਿਰੋਧ ਜਤਾਉਦਿਆਂ ਮੰਤਰੀ ਸਾਹਿਬ ਦੇ ਦਖ਼ਲ ਦੀ ਅਪੀਲ ਕੀਤੀ ਸੀ।
ਇਹ ਮਾਮਲਾ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧਿਆਨ ਵਿੱਚ ਆਉਣ ਉਪਰੰਤ ਉਨ੍ਹਾਂ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦਾ ਆਯੋਜਨ ਕਰਕੇ ਉਨ੍ਹਾਂ ਵਿੱਚ ਪੈਦਾ ਹੋਏ ਤਮਾਮ ਸ਼ੰਕਿਆਂ ਨੂੰ ਨਵਿਰਤ ਕਰਦਿਆਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਤਮਾਮ ਭਾਵਨਾਵਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮੰਤਰੀ ਸਾਹਿਬ ਵੱਲੋਂ ਦਿੱਤੇ ਗਏ ਭਰੋਸੇ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਆਗੂਆਂ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਕਿ ਸਮੂਹ ਮੁਲਾਜ਼ਮ ਵਿਭਾਗੀ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਧੀਨ ਇਸ ਦੁੱਖ ਦੀ ਘੜੀ ਵਿੱਚ ਰਾਜ ਸਰਕਾਰ ਦੇ ਕਿਸੇ ਵੀ ਫ਼ੈਸਲੇ ਨਾਲ ਡੱਟਕੇ ਖੜੇ ਹਨ।
ਇਸ ਮੌਕੇ ਹਾਜ਼ਰ ਗੌਰਮਿੰਟ ਆਈਟੀਆਈ ਐਸਸੀ ਇੰਪਲਾਇਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਤੇ ਜਨਰਲ ਸਕੱਤਰ ਦੁਨੀ ਚੰਦ ਜਲੰਧਰ ਆਈਟੀਆਈ ਇੰਪਲਾਇਜ਼ ਯੂਨੀਅਨ ਦੇ ਜਰਨੈਲ ਸਿੰਘ ਪੱਟੀ ਧੜਾ ਅਤੇ ਹਰਵਿੰਦਰ ਭਾਰਦਵਾਜ ਸੁਨਾਮ ਧੜਾ, ਮਨਿਸਟ੍ਰੀਅਲ ਸਟਾਫ਼ ਮੁੱਖ ਦਫ਼ਤਰ ਚੰਡੀਗੜ੍ਹ ਦੇ ਪ੍ਰਧਾਨ ਸਤਿੰਦਰਪਾਲ ਸਿੰਘ, ਗੌਰਮਿੰਟ ਆਈਟੀਆਈਜ ਮਨਿਸਟ੍ਰੀਅਲ ਪੰਜਾਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਕਨਾ ਅੰਮ੍ਰਿਤਸਰ ਤੇ ਜਨਰਲ ਸਕੱਤਰ ਗੁਲਸ਼ਨ ਕੁਮਾਰ ਤਲਵਾੜਾ ਅਤੇ ਸ਼ਵਿੰਦਰ ਕੌਰ ਕਨਵੀਨਰ ਲੇਡੀਜ਼ ਵਿੰਗ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਤੋਂ ਇਲਾਵਾ ਗੁਰਪ੍ਰੀਤ ਸਿੰਘ ਚਾਹਲ ਬਠਿੰਡਾ, ਪੁਸ਼ਪਿੰਦਰ ਸਿੰਘ ਹੁਸ਼ਿਆਰਪੁਰ, ਸਤਨਾਮ ਸਿੰਘ ਸਮਰਾਲਾ, ਨਿਰਮਲ ਸਿੰਘ ਮੋਗਾ ਅਤੇ ਸੁਖਦੇਵ ਸਿੰਘ ਬਟਾਲਾ ਆਦਿ ਆਗੂਆਂ ਨੇ ਸਮੂਹਿਕ ਤੌਰ ਤੇ ਵਾਅਦਾ ਕੀਤਾ ਕਿ ਉਹ ਕੈਬਨਿਟ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਹਰ ਆਦੇਸ਼ ਦੀ ਪਾਲਣਾ ਕਰਦਿਆਂ ਇਸ ਮਹਾਂਮਾਰੀ ਤੋਂ ਉਭਰਨ ਲਈ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…