ਸਰਕਾਰੀ ਆਈਟੀਆਈ ਲੜਕੀਆਂ ਵੱਲੋਂ 10 ਹਜ਼ਾਰ ਮਾਸਕ ਬਣਾ ਕੇ ਦਿੱਤੇ ਜਾਣਗੇ: ਪੁਰਖਾਲਵੀਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਪੁਲੀਸ ਪ੍ਰਸ਼ਾਸਨ, ਸਿਹਤ ਅਮਲਾ, ਸਫ਼ਾਈ ਕਰਮਚਾਰੀ ਅਤੇ ਆਮ ਲੋਕਾਂ ਨੂੰ ਪੇਸ਼ ਆ ਰਹੀ ਮਾਸਕ ਦੀ ਭਾਰੀ ਤੋਟ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਸਰਕਾਰੀ ਆਈਟੀਆਈ ਲੜਕੀਆਂ ਫੇਜ਼-5, ਮੁਹਾਲੀ ਵੱਲੋਂ ਵੱਡੇ ਪੱਧਰ ਤੇ ਮਾਸਕ ਦੇ ਉਤਪਾਦਨ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਜਾਨਲੇਵਾ ਕਰੋਨਾਵਾਇਰਸ ਦੇ ਪ੍ਰਕੋਪ ਤੋਂ ਬਚਾਉ ਹਿੱਤ ਰਾਜ ਸਰਕਾਰ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕੀਤਾ ਜਾ ਸਕੇ।
ਸੰਸਥਾ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਇਸ ਸੰਬੰਧੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਕੈਬਨਿਟ ਵਜ਼ੀਰ ਚਰਨਜੀਤ ਸਿੰਘ ਚੰਨੀ ਅਤੇ ਵਿਭਾਗ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਇੱਕ ਪੱਤਰ ਲਿਖਕੇ ਮੰਗ ਕੀਤੀ ਸੀ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਮਾਹਰ ਸਿਖਿਆਰਥਣਾਂ ਅਤੇ ਸੰਬੰਧਿਤ ਸਟਾਫ਼ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਜਾਰੀ ਕਰਦਿਆਂ ਸੰਸਥਾ ਵਿੱਚ ਮਾਸਕ ਬਣਾਉਣ ਲਈ ਪ੍ਰਵਾਨਗੀ ਦਿੱਤੀ ਜਾਵੇ। ਸੰਸਥਾ ਮੁਖੀ ਵੱਲੋਂ ਲਿਖੇ ਪੱਤਰ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਇਸ ਨਿਰਮਾਣ ਲਈ ਲੋੜੀਂਦਾ ਕੱਚਾ ਮਾਲ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਿਖਿਆਰਥਣਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਕਰੀਬ 10 ਹਜ਼ਾਰ ਮਾਸਕ ਤਿਆਰ ਕੀਤੇ ਜਾ ਸਕਣਗੇ। ਇਸ ਕੰਮ ਉੱਤੇ ਕਰੀਬ 1 ਲੱਖ ਰੁਪਏ ਖਰਚਾ ਆਉਣ ਦਾ ਅਨੁਮਾਨ ਹੈ।
ਸੰਸਥਾ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦੀ ਸਰਾਹਨਾ ਕਰਦਿਆਂ ਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਜੀ ਨੇ ਵਿਭਾਗ ਦੇ ਡਾਇਰੈਕਟਰ ਸ਼੍ਰੀ ਵਿਮਲ ਕੁਮਾਰ ਸੇਤੀਆਂ ਆਈਏਐਸ ਜੀ ਨੂੰ ਲੋੜੀਦੀਆਂ ਹਦਾਇਤਾਂ ਜਾਰੀ ਕਰਦਿਆਂ ਇਸ ਨੂੰ ਤੁਰੰਤ ਸ਼ੁਰੂ ਕਰਨ ਲਈ ਢੁੱਕਵੀਂ ਪ੍ਰਕਿਰਿਆ ਆਰੰਭਣ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਪੁਰਖਾਲਵੀ ਨੇ ਦੱਸਿਆ ਕਿ ਪ੍ਰਵਾਨਗੀ ਮਿਲਣ ਉਪਰੰਤ ਸੰਸਥਾ ਵੱਲੋਂ ਤੁਰੰਤ ਕਰੋਨਾ ਦੀ ਭਿਆਨਕ ਤੇ ਜਾਨਲੇਵਾ ਮਹਾਂਮਾਰੀ ਤੋਂ ਬਚਾਉ ਲਈ ਮਾਸਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…