Share on Facebook Share on Twitter Share on Google+ Share on Pinterest Share on Linkedin ਚਾਰ ਸੂਬਿਆਂ ਦੇ ਸਿਹਤ ਮੰਤਰੀਆਂ ਨੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਉੱਤਮ ਅਭਿਆਸਾਂ ਨੂੰ ਕੀਤਾ ਸਾਂਝਾ ਪੰਜਾਬ ਸਰਕਾਰ 1 ਮਿਲੀਅਨ ਲੋਕਾਂ ਦੀ ਸਕਰੀਨਿੰਗ ਲਈ ਰੈਪਿਡ ਟੈਸਟਿੰਗ ਮੁਹਿੰਮ ਦੀ ਸ਼ੁਰੂਆਤ ਕਰੇਗੀ: ਸਿਹਤ ਮੰਤਰੀ ਪੰਜਾਬ ਵਿੱਚ ਪੀਪੀਈ ਕਿੱਟਾਂ ਦੇ ਵੱਡੇ ਪੱਧਰ ’ਤੇ ਨਿਰਮਾਣ ਲਈ ਤਿਆਰ ਕੀਤੀ ਜਾ ਰਹੀ ਹੈ ਰੂਪ ਰੇਖਾ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ: ਪੰਜਾਬ ਸਮੇਤ ਰਾਜਸਥਾਨ, ਛੱਤੀਸਗੜ੍ਹ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਅੱਜ ਦੇਰ ਸ਼ਾਮ ਵੀਡੀਓ ਕਾਨਫਰੰਸ ਰਾਹੀਂ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਆਪੋ ਆਪਣੇ ਸੂਬਿਆਂ ਵਿੱਚ ਅਪਣਾਏ ਗਏ ਉੱਤਮ ਅਭਿਆਸਾਂ ਨੂੰ ਸਾਂਝਾ ਕੀਤਾ। ਹਰੇਕ ਸੂਬੇ/ਕੇਂਦਰ ਸਾਸਤ ਪ੍ਰਦੇਸ਼ ਨੇ ਆਪਣੀ ਰਣਨੀਤੀ ਸਾਹਮਣੇ ਰੱਖੀ ਅਤੇ ਕਰੋਨਾ ਮਾਮਲਿਆਂ ਦੇ ਵਾਧੇ ਨੂੰ ਦੇਖਦਿਆਂ ਟਰੇਸਿੰਗ ਅਤੇ ਟੈਸਟਿੰਗ ਨੂੰ ਵਧਾਉਣ ਦੀ ਲੋੜ ’ਤੇ ਸਹਿਮਤੀ ਪ੍ਰਗਟਾਈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹੋਰਨਾਂ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਨੇ ਲੋੜੀਂਦੀਆਂ ਮਸ਼ੀਨਾਂ ਦੀ ਖਰੀਦ ਨਾਲ ਟੈਸਟਿੰਗ ਸਮਰਥਾ ਨੂੰ 10 ਗੁਣਾ ਵਧਾ ਦਿੱਤਾ ਹੈ ਅਤੇ ਪੰਜਾਬ ਸਰਕਾਰ ਨੇ 1 ਮਿਲੀਅਨ ਲੋਕਾਂ ਦੀ ਸਕਰੀਨਿੰਗ ਕਰਨ ਦੇ ਉਦੇਸ਼ ਨਾਲ ਰੈਪਿਡ ਟੈਸਟਿੰਗ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨੂੰ ਅੱਗੇ ਵਧਾਉਂਦਿਆਂ ਪੰਜਾਬ ਮੰਤਰੀ ਮੰਡਲ ਵੱਲੋਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ (ਆਰਟੀਕੇ) ਖਰੀਦਣ ਦੀ ਮਨਜ਼ੂਰੀ ਮਿਲਣ ਉਪਰੰਤ ਆਈਸੀਐੱਮਆਰ ਨੂੰ 1 ਲੱਖ ਕਿੱਟਾਂ ਦਾ ਆਰਡਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ (ਵੀਆਰਡੀਐੱਲ) ਦੀ ਟੈਸਟਿੰਗ ਸਮਰਥਾ ਵਧਾ ਦਿੱਤੀ ਗਈ ਹੈ। ਇੰਜ ਹੀ ਕੇਂਦਰ ਸਰਕਾਰ ਤੋਂ ਜੀਐੱਮਸੀ ਫਰੀਦਕੋਟ, ਡੀਐੱਮਸੀ ਅਤੇ ਸੀਐੱਮਸੀ ਲੁਧਿਆਣਾ ਵਿੱਚ ਟੈਸਟਿੰਗ ਲਈ ਮਨਜ਼ੂਰੀ ਮੰਗੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਵਿੱਚ ਪੀਪੀਈ ਕਿੱਟਾਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਇਕ ਵਾਰ ਚਾਲੂ ਹੋਣ ਨਾਲ ਨਾ ਸਿਰਫ਼ ਪੰਜਾਬ ਆਪਣੀ ਲੋੜ ਨੂੰ ਪੂਰਾ ਕਰ ਸਕੇਗਾ ਬਲਕਿ ਹੋਰ ਸੂਬਿਆਂ ਨੂੰ ਸਪਲਾਈ ਕਰਨ ਲਈ ਵੀ ਲੋੜੀਂਦੀਆਂ ਕਿੱਟਾਂ ਬਣਾ ਲਵੇਗਾ। ਵੀਡਿਓ ਕਾਨਫਰੰਸ ਦੌਰਾਨ, ਕੁਝ ਸਿਹਤ ਮੰਤਰੀਆਂ ਨੇ ਕੋਵਿਡ-19 ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦੀ ਸੂਰਤ ਵਿੱਚ ਹਰੇਕ ਜ਼ਿਲ੍ਹਾ ਹੈੱਡਕੁਆਟਰ ਵਿਖੇ ਜਾਂਚ ਸਹੂਲਤ ਸਥਾਪਤ ਕਰਨ ਦੀ ਸਲਾਹ ਦਿੱਤੀ। ਸ੍ਰੀ ਸਿੱਧੂ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਤੋਂ ਜੀਐੱਮਸੀ ਫਰੀਦਕੋਟ, ਡੀਐੱਮਸੀ ਅਤੇ ਸੀਐਮਸੀ ਲੁਧਿਆਣਾ ਵਿੱਚ ਟੈਸਟਿੰਗ ਨੂੰ ਮਨਜ਼ੂਰੀ ਮਿਲਣ ਨਾਲ ਪੰਜਾਬ ਇਸ ਹਾਲਾਤ ਨਾਲ ਨਜਿੱਠਣ ਦੀ ਉਮੀਦ ਕਰ ਰਿਹਾ ਹੈ। ਸਾਰੇ ਮੰਤਰੀਆਂ ਨੇ ਸਹਿਮਤੀ ਪ੍ਰਗਟਾਈ ਕਿ ਹੁਣ ਤੱਕ ਇਨਫਲੂਐਨਜਾ ਲਾਇਕ ਇਲਨੈਸ (ਆਈਐਲਆਈ) ਦੇ ਕੇਸਾਂ ਜਾਂ ਕੌਮਾਂਤਰੀ ਯਾਤਰਾ ਕਰਨ ਵਾਲੇ ਜਾਂ ਕੋਵਿਡ-19 ਦੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਲੱਛਣਾਂ ਵਾਲੇ ਕੇਸ ਪਾਜ਼ੇਟਿਵ ਪਾਏ ਜਾ ਰਹੇ ਹਨ, ਇਹ ਚਿੰਤਾਜਨਕ ਹੈ। ਜਿਸ ਲਈ ਬਿਹਤਰ ਤਿਆਰੀ ਕਰਨੀ ਜ਼ਰੂਰੀ ਹੈ। ਵੀਡੀਓ ਕਾਨਫਰੰਸ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਸਸੀ ਥਰੂਰ, ਪਦਮ ਭੂਸ਼ਨ ਸ੍ਰੀ ਸਾਮ ਪਿਤਰੋਦਾ, ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਵੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ