ਪੇਂਡੂ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ ਗਾਰਡੀਅਨਜ਼ ਆਫ਼ ਗਵਰਨੈਂਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਗਾਰਡੀਅਨਜ਼ ਆਫ਼ ਗਵਰਨੈਂਸ (ਜੀਓਜੀ) ਸੰਕਟ ਦੀ ਇਸ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਨਾਗਰਿਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ ਅਤੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਵਡਮੱੁਲੀਆਂ ਸੇਵਾਵਾਂ ਦੇ ਰਹੇ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ੍ਹਾ ਪ੍ਰਧਾਨ ਬ੍ਰਿਗੇਡੀਅਰ (ਸੇਵਾਮੁਕਤ) ਮਨੋਹਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਕੁੱਲ 101 ਗਾਰਡਨ ਆਫ਼ ਗਵਰਨੈਂਸ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਕੰਮ ਕਰ ਰਹੇ ਹਨ ਅਤੇ ਹਰ 3-4 ਪਿੰਡਾਂ ਵਿੱਚ ਇਕ ਜੀਓਜੀ ਤਾਇਨਾਤ ਕੀਤਾ ਗਿਆ ਹੈ।
ਬ੍ਰਿਗੇਡੀਅਰ ਮਨੋਹਰ ਸਿੰਘ ਨੇ ਕਿਹਾ ਕਿ ਜੀਓਜੀ ਮੁੱਖ ਤੌਰ ’ਤੇ ਇਹ ਯਕੀਨੀ ਬਣਾਉਣ ’ਤੇ ਧਿਆਨ ਕੇਂਦਰਿਤ ਕਰਦੇ ਹਨ ਕਿ ਪੇਂਡੂ ਖੇਤਰਾਂ ਵਿੱਚ ਸਥਿਤ ਵੱਖ-ਵੱਖ ਬੈਂਕਾਂ ਵਿੱਚ ਸਮਾਜਿਕ ਦੂਰੀਆਂ ਦੇ ਨਿਯਮਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਉਹ ਇਹ ਵੀ ਯਕੀਨੀ ਬਣਾ ਰਹੇ ਹਨ ਕਿ ਜਿਨ੍ਹਾਂ ਲੋਕਾਂ ਨੂੰ ਕਰੋਨਾਵਾਇਰਸ ਦੇ ਚੱਲਦਿਆਂ ਪਿੰਡਾਂ ਵਿੱਚ ਕੁਆਰੰਟੀਨ ਕੀਤਾ ਗਿਆ ਹੈ, ਉਹ ਕੁਆਰੰਟੀਨ ਨਿਯਮਾਂ ਨੂੰ ਨਾ ਤੋੜਨ ਤਾਂ ਜੋ ਇਸ ਮਹਾਮਾਰੀ ਨੂੰ ਅੱਗੇ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਉਹ ਰੋਜ਼ਾਨਾ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਰਿਪੋਰਟਾਂ ਭੇਜ ਰਹੇ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…