nabaz-e-punjab.com

ਸ਼ਹੀਦ ਊਧਮ ਸਿੰਘ ਕਲੋਨੀ ’ਚੋਂ ਸ਼ੱਕੀ ਮਰੀਜ਼ ਨੂੰ ਪੁਲੀਸ ਨੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਇੱਥੋਂ ਦੇ ਸਨਅਤੀ ਏਰੀਆ ਫੇਜ਼-8ਬੀ ਦੇ ਬਿਲਕੁਲ ਨਾਲ ਲੱਗਦੀ ਸ਼ਹੀਦ ਊਧਮ ਸਿੰਘ ਕਲੋਨੀ ’ਚੋਂ ਕਰੋਨਾਵਾਇਰਸ ਦਾ ਇਕ ਸ਼ੱਕੀ ਮਰੀਜ਼ ਮਿਲਣ ਤੋਂ ਬਾਅਦ ਮੁਹਾਲੀ ਪੁਲੀਸ ਵੱਲੋਂ ਐਂਬੂਲੈਂਸ ਰਾਹੀਂ ਉਸ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਰਿੰਦਰ ਕੁਮਾਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ। ਉਸ ਨੂੰ ਖੰਘ, ਜ਼ੁਕਾਮ ਅਤੇ ਬੁਖ਼ਾਰ ਸੀ ਅਤੇ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਕਲੋਨੀ ਦੇ ਕਿਸੇ ਵਿਅਕਤੀ ਨੇ ਇਸ ਸਬੰਧੀ ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਜਾਣਕਾਰੀ ਦਿੱਤੀ ਗਈ। ਚੌਕੀ ਇੰਚਾਰਜ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਇਸ ਖੇਤਰ ਦੇ ਨੋਡਲ ਅਫ਼ਸਰ ਨਾਲ ਗੱਲ ਕਰਕੇ ਉਸ ਨੂੰ ਮੈਡੀਕਲ ਜਾਂਚ ਲਈ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ।
ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਪਹੁੰਚਣ ’ਤੇ ਵਰਿੰਦਰ ਕੁਮਾਰ ਨੂੰ ਓਪੀਡੀ ਵਿੱਚ ਤਾਇਨਾਤ ਡਾਕਟਰ ਨੇ ਦਵਾਈ ਬੂਟੀ ਦੇ ਕੇ ਵਾਪਸ ਭੇਜ ਦਿੱਤਾ ਗਿਆ। ਲੇਕਿਨ ਸ਼ਾਮ ਨੂੰ ਫਿਰ ਤੋਂ ਉਸ ਦੀ ਤਬੀਅਤ ਖ਼ਰਾਬ ਹੋਣ ’ਤੇ ਕਲੋਨੀ ਵਾਸੀਆਂ ਨੇ ਦੁਬਾਰਾ ਪੁਲੀਸ ਚੌਕੀ ਇੰਚਾਰਜ ਨਾਲ ਗੱਲ ਕਰਕੇ ਪੀੜਤ ਦੀ ਹਾਲਤ ਬਾਰੇ ਦੱਸਿਆ। ਇਸ ਤੋਂ ਬਾਅਦ ਸ੍ਰੀ ਮੰਡ ਨੇ ਸਰਕਾਰੀ ਐਂਬੂਲੈਂਸ ਰਾਹੀਂ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਮਰੀਜ਼ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਹੈ। ਜਿਸ ਦੀ ਰਿਪੋਰਟ ਭਲਕੇ ਮਿਲੇਗੀ। ਡਾਕਟਰਾਂ ਅਨੁਸਾਰ ਫਿਲਹਾਲ ਵਰਿੰਦਰ ਕੁਮਾਰ ਨੂੰ ਹਸਪਤਾਲ ਵਿੱਚ ਦਾਖ਼ਲ ਕਰ ਲਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…