ਰਾਹਤ: ਪ੍ਰਾਚੀਨ ਸ਼ਿਵ ਮੰਦਰ ਨੇ ਲੋੜਵੰਦਾਂ ਨੂੰ ਖਾਣਾ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਇੱਥੋਂ ਦੇ ਪ੍ਰਾਚੀਨ ਸ਼ਿਵ ਮੰਦਰ ਸੈਕਟਰ-69 ਕਮੇਟੀ ਵੱਲੋਂ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਕਰਫਿਊ ਦੌਰਾਨ ਲੋੜਵੰਦਾਂ ਨੂੰ ਦੋ ਵਕਤ ਦਾ ਖਾਣਾ ਪਰੋਸਿਆ ਗਿਆ। ਮੰਦਰ ਕਮੇਟੀ ਦੇ ਬੁਲਾਰੇ ਰਾਜੇਸ਼ ਸਿੰਘਲ ਅਤੇ ਰਾਜੀਵ ਵਸ਼ਿਸ਼ਟ ਨੇ ਦੱਸਿਆ ਕਿ ਉਹ ਪਿਛਲੇ 12 ਦਿਨਾਂ ਤੋਂ ਲੋੜਵੰਦਾਂ ਨੂੰ ਬਣਿਆ ਹੋਇਆ ਖਾਣਾ ਦਿੰਦੇ ਆ ਰਹੇ ਹਨ। ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰਜਨੀਸ਼ ਚੌਧਰੀ ਨੇ ਮੰਦਰ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੈਕਟਰ ਵਾਸੀਆਂ ਵੱਲੋਂ ਇਕੱਠੀ ਕੀਤੀ ਦਾਨ ਰਾਸ਼ੀ ਨਾਲ ਖਾਣਾ ਤਿਆਰ ਕੀਤਾ ਜਾ ਰਿਹਾ ਹੈ। ਜਿਸ ਨੂੰ ਅੱਗੇ ਪੁਲੀਸ ਕਰਮਚਾਰੀਆਂ ਵੱਲੋਂ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਤਿਆਰ ਖਾਣੇ ਦੇ 350 ਤੋਂ 400 ਪੈਕਟ ਬਣਾ ਕੇ ਵੰਡੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…