nabaz-e-punjab.com

ਨਿਹੰਗਾਂ ਦੇ ਭੇਸ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਜਵਾਨਾਂ ’ਤੇ ਕੀਤਾ ਹਮਲਾ ਨਿੰਦਣਯੋਗ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਉੱਘੇ ਸਿੱਖ ਸਮਾਜ ਸੇਵਕ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਬੀਤੇ ਕੱਲ੍ਹ ਪਟਿਆਲਾ ਵਿੱਚ ਨਿਹੰਗਾਂ ਦੇ ਭੇਸ ਵਿੱਚ ਅਖੌਤੀ ਵਿਅਕਤੀਆਂ ਵੱਲੋਂ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਕੀਤੇ ਹਮਲੇ ਦੀ ਕਾਰਵਾਈ ਨੂੰ ਮੰਦਭਾਗੀ ਦੱਸਦਿਆਂ ਕਿਹਾ ਕਿ ਇਸ ਦੌਰਾਨ ਇਕ ਪੁਲੀਸ ਅਧਿਕਾਰੀ ਦਾ ਹੱਥ ਕੱਟਿਆ ਗਿਆ ਅਤੇ ਕਈ ਪੁਲੀਸ ਕਰਮਚਾਰੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ ਉਹ ਬਹੁਤ ਹੀ ਨਿੰਦਣਯੋਗ ਘਟਨਾ ਹੈ, ਇਸ ਘਟਨਾ ਵਿੱਚ ਸ਼ਾਮਲ ਹਮਲਾਵਰਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
ਸ੍ਰੀ ਬਡਹੇੜੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਕਤ ਨਕਲੀ ਨਿਹੰਗਾਂ ਦੇ ਭੇਸ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਿੱਖ ਪੰਥ ਤੋਂ ਹਮੇਸ਼ਾ ਲਈ ਖਾਰਜ ਕਰ ਦਿੱਤਾ ਜਾਣਾ ਚਾਹੀਦੈ। ਸ੍ਰੀ ਬਡਹੇੜੀ ਨੇ ਆਖਿਆ ਕਿ ਸਰਕਾਰ ਵੱਲੋਂ ਸਾਰੀਆਂ ਨਿਹੰਗ ਜਥੇਬੰਦੀਆਂ ਦੀ ਸਕਰੀਨਿੰਗ ਅਤੇ ਨਿਹੰਗ ਛਾਊਣੀਆਂ ਦੀ ਤਲਾਸ਼ੀ ਲੈਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਮਾੜੇ ਅਨਸਰਾਂ ਨੂੰ ਨਿਹੰਗ ਜਥੇਬੰਦੀਆਂ ਤੋਂ ਬਾਹਰ ਕੱਢ ਕੇ ਉਹਨਾਂ ਨੂੰ ਨੰਗਾ ਕਰਕੇ ਉਹਨਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਿਹੰਗ ਛਾਊਣੀਆਂ ਦੀ ਤਲਾਸ਼ੀ ਲਈ ਜਾਵੇ ਤਾਂ ਜੋ ਨਜਾਇਜ਼ ਹਥਿਆਰਾਂ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਨੂੰ ਪੁਲੀਸ ਕਰਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਕਰਨ ਦਾ ਕੰਮ ਆਰੰਭ ਕਰ ਸਕੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰਨ ਦੀ ਗੁੰਜਾਇਸ਼ ਬਾਕੀ ਨਾ ਛੱਡੀ ਜਾਵੇ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …