Share on Facebook Share on Twitter Share on Google+ Share on Pinterest Share on Linkedin ਫੇਜ਼-1 ਥਾਣੇ ਵਿੱਚ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ, ਪੁਲੀਸ ਨਾਕਿਆਂ ’ਤੇ ਦੇਗ ਵਰਤਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਮੁਹਾਲੀ ਦੇ ਵੱਖ-ਵੱਖ ਪੁਲੀਸ ਥਾਣਿਆਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ। ਇੱਥੋਂ ਦੇ ਫੇਜ਼-1 ਥਾਣੇ ਵਿੱਚ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਦੇ ਗਰੰਥੀ ਭਾਈ ਦਲਬੀਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਥਾਣਾ ਮੁਖੀ ਮਨਫੂਲ ਸਿੰਘ ਨੇ ਦੱਸਿਆ ਕਿ ਖਾਲਸੇ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਅੱਜ ਕਰੀਬ ਢਾਈ ਕੁਇੰਟਲ ਕੜਾਹ ਪ੍ਰਸ਼ਾਦਿ (ਦੇਗ) ਤਿਆਰ ਕੀਤੀ ਗਈ ਅਤੇ ਅਰਦਾਸ ਉਪਰੰਤ ਮੁਹਾਲੀ ਸ਼ਹਿਰ ਦੇ ਸਮੂਹ ਪੁਲੀਸ ਨਾਕਿਆਂ ਅਤੇ ਨੇੜਲੇ ਪਿੰਡਾਂ ਦੇ ਐਂਟਰੀ ਪੁਆਇੰਟਾਂ ’ਤੇ ਤਾਇਨਾਤ ਪੁਲੀਸ ਜਵਾਨਾਂ ਨੂੰ ਦੇਗ ਵਰਤਾਈ ਗਈ। ਉਨ੍ਹਾਂ ਦੱਸਿਆ ਕਿ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ’ਤੇ ਹੁਣ ਤੱਕ ਵੱਖ ਵੱਖ ਕਲੋਨੀਆਂ ਅਤੇ ਹੋਰਨਾਂ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਅਤੇ ਤਿਆਰ ਕੀਤਾ ਹੋਇਆ ਭੋਜਨ ਵੰਡਿਆਂ ਗਿਆ ਹੈ ਅਤੇ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਇਸ ਮੌਕੇ ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ, ਸਬ ਇੰਸਪੈਕਟਰ ਸੁਲੇਖ ਚੰਦ, ਏਐਸਆਈ ਭਗਤ ਰਾਮ, ਓਮ ਪ੍ਰਕਾਸ਼ ਅਤੇ ਦਲਬਾਗ ਸਿੰਘ ਸਮੇਤ ਥਾਣੇ ਦਾ ਸਟਾਫ਼ ਹਾਜ਼ਰ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ