ਸਿਹਤ ਮੰਤਰੀ ਨੇ ਮੈਡੀਕਲ ਟੀਮਾਂ ਨੂੰ 100 ਪੀਪੀਈ ਕਿੱਟਾਂ, 200 ਸੈਨੀਟਾਈਜ਼ਰ ਤੇ 500 ਮਾਸਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਮੈਡੀਕਲ ਅਤੇ ਨਾਨ-ਮੈਡੀਕਲ ਕਰਮਚਾਰੀਆਂ ਨੂੰ ਸੁਰੱਖਿਆ ਉਪਕਰਣ ਮੁਹੱਈਆ ਕਰਾਉਣ ਦੇ ਮੱਦੇਨਜਰ ਮੁਹਾਲੀ ਸੀਨੀਅਰ ਸਿਟੀਜਨ ਐਸੋਸੀਏਸ਼ਨ ਨੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਅੱਜ ਮੁਹਾਲੀ ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਵਰਤੋਂ ਲਈ 100 ਪੀਪੀਈ ਕਿੱਟਾਂ, 200 ਸੈਨੇਟਾਈਜ਼ਰ ਅਤੇ 500 ਤਿੰਨ ਲੇਅਰ ਮਾਸਕ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਨੂੰ ਸੌਂਪੇ ਗਏ। ਪੈਰਾਮੈਡੀਕਲ ਸਟਾਫ਼ ਲਈ ਜਲਦੀ ਹੀ ਹੋਰ 200 ਮਾਸਕ (ਐਨ-95) ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਕਾਰਜ ’ਤੇ ਲਗਭਗ 1.30 ਲੱਖ ਰੁਪਏ ਖ਼ਰਚਾ ਆਇਆ ਹੈ।
ਸਿਹਤ ਮੰਤਰੀ ਨੇ ਐਸੋਸੀਏਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਜਦੋਂ ਸਾਰੇ ਕੋਰੋਨਾ ਵਾਇਰਸ ਬਿਮਾਰੀ ਨੂੰ ਹਰਾਉਣ ਦੀ ਲੜਾਈ ਵਿੱਚ ਜੁਟੇ ਹੋਏ ਹਨ, ਇਹ ਸਹਾਇਤਾ ਬਹੁਤ ਮਹੱਤਵ ਰੱਖਦੀ ਹੈ। ਇਹ ਸਾਮਾਨ ਸੌਂਪਣ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਐਸ ਚੌਧਰੀ, ਜਨਰਲ ਸਕੱਤਰ ਸੁਖਵਿੰਦਰ ਸਿੰਘ ਬੇਦੀ, ਪ੍ਰੈਸ ਸਕੱਤਰ ਹਰਿੰਦਰਪਾਲ ਸਿੰਘ ਹੈਰੀ ਤੋਂ ਇਲਾਵਾ ਐਮਐਸਸੀਏ ਦੇ ਕਾਰਜਕਾਰੀ ਮੈਂਬਰ ਰਵਜੋਤ ਸਿੰਘ ਅਤੇ ਬ੍ਰਿਗੇਡੀਅਰ ਜੇਜੇ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…