ਕਰਫਿਊ ਦੌਰਾਨ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ: ਅਰੁਨਾ ਚੌਧਰੀ

ਗ਼ੈਰ ਪੀ.ਡੀ.ਐਸ. ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ

ਫਰੰਟ ਲਾਈਨ ਵਰਕਰਾਂ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 19 ਅਪਰੈਲ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ ਵਿੱਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਅਧੀਨ ਆਉਂਦੇ ਹੋਣ ਜਾਂ ਨਹੀਂ।
ਵਿਧਾਨ ਸਭਾ ਹਲਕਾ ਦੀਨਾਨਗਰ ਦੇ 3500 ਗੈਰ ਪੀ.ਡੀ.ਐਸ. ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਮਗਰੋਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਲੋੜਵੰਦ ਪਰਿਵਾਰ ਜਾਂ ਪਰਵਾਸੀ ਮਜ਼ਦੂਰਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ, ਜਿਨ•ਾਂ ਦੀ ਪਾਲਣਾ ਕਰਦਿਆਂ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਲਾਭਪਾਤਰੀਆਂ ਨੂੰ ਰਾਸ਼ਨ ਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਪਹਿਲਾਂ ਹੀ ਮੁਹੱਈਆ ਕਰ ਦਿੱਤਾ ਗਿਆ ਹੈ।
ਨੀਲੇ ਕਾਰਡ ਧਾਰਕਾਂ ਨੂੰ ਇਕ ਵਾਰ ਰਾਸ਼ਨ ਦੀ ਵੰਡ ਕਰ ਦੇਣ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਇਨ•ਾਂ ਕਾਰਡ ਧਾਰਕਾਂ ਨੂੰ ਦੂਜੀ ਵਾਰ ਰਾਸ਼ਨ ਦੀ ਵੰਡ ਕੀਤੀ ਜਾਵੇਗੀ।ਉਨ•ਾਂ ਕਿਹਾ ਕਿ ਜਿਨ•ਾਂ ਦੇ ਰਾਸ਼ਨ ਕਾਰਡ ਨਹੀਂ ਬਣੇ ਹੋਏ ਸਨ, ਉਨ•ਾਂ ਨੂੰ ਦਿੱਕਤ ਸੀ, ਜਿਸ ਨੂੰ ਦੂਰ ਕੀਤਾ ਜਾ ਰਿਹਾ ਹੈ।
ਮੁਸ਼ਕਲ ਦੀ ਇਸ ਘੜੀ ਦਾ ਰਲ ਮਿਲ ਕੇ ਸਾਹਮਣਾ ਕਰਨ ਦੀ ਅਪੀਲ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ, ਸਗੋਂ ਜਾਗਰੂਕਤਾ ਨਾਲ ਇਸ ਦਾ ਡਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ 20 ਅਪਰੈਲ ਸ਼ਾਮੀਂ ਛੇ ਵਜੇ ਆਪਣੇ ਫਰੰਟ ਲਾਈਨ (ਮੂਹਰਲੀਆਂ ਸਫ਼ਾਂ) ਵਰਕਰਾਂ ਲਈ ਅਰਦਾਸ ਕਰੀਏ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 6841 ਰਾਸ਼ਨ ਕਿੱਟਾਂ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਇਸ ਮੌਕੇ ਉਨ•ਾਂ ਜ਼ਿਲ•ਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਉਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਅੱਜ ਆਪਣੇ ਹਲਕੇ ਦੇ ਪੁਰਾਣਾ ਸ਼ਾਲਾ ਦੇ 973 ਤੇ ਦੀਨਾਨਗਰ ਦੇ 2537 ਗੈਰ ਪੀ.ਡੀ.ਐਸ. ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ।ਇਸ ਤੋਂ ਇਲਾਵਾ ਉਨ•ਾਂ ਸੈਨੇਟਾਈਜ਼ਰ ਦੀਆਂ 600 ਬੋਤਲਾਂ ਤੇ 2000 ਮਾਸਕ ਵੀ ਵੰਡੇ। ਇਸ ਮੌਕੇ ਉਨ•ਾਂ ਗੁੱਜਰ ਬਰਾਦਰੀ ਦੇ 190 ਪਰਿਵਾਰਾਂ ਨੂੰ ਵੀ ਰਾਸ਼ਨ ਵੰਡਿਆ। ਇਸ ਦੌਰਾਨ ਦੀਨਾ ਨਗਰ ਮੰਡੀ ਵਿੱਚ ਕਣਕ ਦੀ ਪਹਿਲੀ ਢੇਰੀ ਲੈ ਕੇ ਆਏ ਕਿਸਾਨ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…