Nabaz-e-punjab.com

ਕਰੋਨਾਵਾਇਰਸ: ਨਵਾਂ ਗਰਾਓਂ ਵਿੱਚ ਬੈਂਕ ਮੁਲਾਜ਼ਮ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਇੱਥੋਂ ਦੇ ਕਸਬਾ ਨਵਾਂ ਗਰਾਓਂ ਵਿੱਚ ਅੱਜ ਕਰੋਨਾਵਾਇਰਸ ਤੋਂ ਪੀੜਤ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਹ ਵਿਅਕਤੀ ਕਰੋਨਾ ਪੀੜਤ ਸੁਨੀਲ ਕੁਮਾਰ (30) ਜੋ ਕਿ ਪੀਜੀਆਈ ਦਾ ਮੁਲਾਜ਼ਮ ਹੈ, ਦੇ ਮੁਹੱਲੇ ਵਿੱਚ ਹੀ ਰਹਿੰਦਾ ਹੈ। ਜਿਸ ਦੀ ਪਛਾਣ ਅੰਕਿਤ ਕੁਮਾਰ (25) ਵਾਸੀ ਆਦਰਸ਼ ਨਗਰ ਵਜੋਂ ਹੋਈ ਹੈ। ਉਹ ਕਿਸੇ ਬੈਂਕ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਪੀਜੀਆਈ ਨੇ ਅੰਕਿਤ ਕੁਮਾਰ ਨਾਂ ਦੇ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਹੋਣ ਬਾਰੇ ਪੁਸ਼ਟੀ ਕੀਤੀ ਹੈ। ਇਸ ਤਰ੍ਹਾਂ ਮੁਹਾਲੀ ਵਿੱਚ ਹੁਣ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 62 ਤੱਕ ਪਹੁੰਚ ਗਈ ਹੈ। ਬੀਤੇ ਦਿਨੀਂ ਸੁਨੀਲ ਕੁਮਾਰ ਦੀ ਪਤਨੀ ਗਰੀਮਾ ਦੇਵੀ (26), ਬਜ਼ੁਰਗ ਮਾਂ ਰਾਜ ਰਾਣੀ (60), 1 ਮਹੀਨੇ ਦੀ ਮਾਸੂਮ ਬੱਚੀ ਅਤੇ ਸੁਨੀਲ ਦਾ ਸਾਲਾ ਰਿਤੇਸ਼ ਕੁਮਾਰ (20) ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਅੱਠ ਪੀੜਤ ਵਿਅਕਤੀ ਇਲਾਜ ਤੋਂ ਬਾਅਦ ਤੰਦਰੁਸਤ ਹੋ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਜਦੋਂਕਿ ਦੋ ਪਾਜ਼ੇਟਿਵ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਰਾਓਂ ਅਤੇ ਰਾਜ ਕੁਮਾਰੀ ਵਾਸੀ ਆਸਥਾ ਇਨਕਲੇਵ, ਖਰੜ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਾਕੀ 52 ਪੀੜਤ ਮਰੀਜ਼ ਵੱਖ-ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਉਨ੍ਹਾਂ ਸਾਰਿਆਂ ਦੀ ਹਾਲਤ ਵੀ ਫਿਲਹਾਲ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸੰਪਰਕ ਵਿੱਚ ਆਉਣ ਵਾਲੇ ਹੋਰ ਵਿਅਕਤੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ।
ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਭਲਕੇ 21 ਅਪਰੈਲ ਨੂੰ ਨਵਾਂ ਗਰਾਓਂ ਵਿੱਚ ਦੁਬਾਰਾ ਤੋਂ ਸਰਵੇ ਕੀਤਾ ਜਾਵੇਗਾ ਅਤੇ ਆਦਰਸ਼ ਨਗਰ ਦੇ ਵਸਨੀਕਾਂ ਦੀ ਮੁੜ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ 943 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਜਿਨ੍ਹਾਂ ’ਚੋਂ 865 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 62 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 16 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …