ਮੁਹਾਲੀ ਪ੍ਰਸ਼ਾਸਨ ਨੇ ਬਾਹਰਲੇ ਸੂਬਿਆਂ ਦੇ ਵਿਦਿਆਰਥੀਆਂ ਦੀ ਬਾਂਹ ਫੜੀ

ਲੋੜਵੰਦਾਂ ਨੂੰ ਰਾਸ਼ਨ ਦੇਣ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਡੀਸੀ ਤੇ ਐਸਐਸਪੀ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਮੁਹਾਲੀ ਸਮੇਤ ਹੋਰਨਾਂ ਨੇੜਲੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਰਹਿੰਦੇ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਉਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੇ ਅਤਿ ਧੰਨਵਾਦੀ ਹਨ, ਜਿਨ੍ਹਾਂ ਨੇ ਮੁਹਾਲੀ, ਖਰੜ, ਅਤੇ ਡੇਰਾਬੱਸੀ ਇਲਾਕੇ ਵਿੱਚ ਰਹਿ ਰਹੇ ਅਰੁਣਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਨੂੰ ਲੋੜ ਅਨੁਸਾਰ ਖਾਣਾ ਅਤੇ ਹੋਰ ਜ਼ਰੂਰੀ ਸਮਾਨ ਪੁੱਜਦਾ ਕੀਤਾ ਜਾ ਰਿਹਾ ਹੈ। ਇਹ ਨੌਜਵਾਨ ਮੁਹਾਲੀ ਜ਼ਿਲ੍ਹੇ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਇੱਥੇ ਪੀਜੀ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇ ਹਨ। ਇਸ ਤੋਂ ਇਲਾਵਾ ਕਈ ਵਿਅਕਤੀ ਰੁਜ਼ਗਾਰ ਦੀ ਭਾਲ ਵਿੱਚ ਇੱਧਰ ਆ ਕੇ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਲੋੜਵੰਦਾਂ ਨੂੰ ਤਿਆਰ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਧਰ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਹਰੇਕ ਲੋੜਵੰਦ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੁੱਧ ਦੀ ਸਪਲਾਈ ਵੀ ਨਿਰਵਿਘਨ ਜਾਰੀ ਹੈ। ਇਸ ਤੋਂ ਇਲਾਵਾ ਨਿੱਤ ਵਰਤੋਂ ਦੀਆਂ ਹੋਰ ਜ਼ਰੂਰੀ ਵਸਤੂਆਂ ਲਈ ਵੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੜਾਅਵਾਰ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।
ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਕਸਰ ਉਨ੍ਹਾਂ ਨੂੰ ਫੋਨ ਕਰਦੇ ਰਹਿੰਦੇ ਸਨ ਅਤੇ ਹਮੇਸ਼ਾ ਆਪਣੇ ਸੂਬਿਆਂ ਦੇ ਵਿਦਿਆਰਥੀਆਂ ਦੇ ਰਹਿਣ-ਸਹਿਣ ਦੀ ਵਿਵਸਥਾ ਕਰਨ ਲਈ ਆਖਦੇ ਸਨ। ਇੰਜ ਹੀ ਯੂਪੀ, ਬਿਹਾਰ ਅਤੇ ਜੰਮੂ-ਕਸ਼ਮੀਰ ਦੇ ਮੁਹਾਲੀ ਵਿੱਚ ਪੜ੍ਹਾਈ ਕਰ ਰਹੇ ਨੌਜਵਾਨਾਂ ਦੀ ਮਦਦ ਲਈ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਦੇ ਫੋਨ ਆਉਂਦੇ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…