Share on Facebook Share on Twitter Share on Google+ Share on Pinterest Share on Linkedin ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਚੱਪੜਚਿੜੀ ਖ਼ਰੀਦ ਕੇਂਦਰ ਦੀ ਬਿਜਲੀ ਸਮੱਸਿਆ ਦੀ ਚੰਦ ਮਿੰਟਾਂ ’ਚ ਹੱਲ ਕਰਵਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ: ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਅੱਜ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ (ਨੇੜੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ) ਆਰਜ਼ੀ ਖ਼ਰੀਦ ਕੇਂਦਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਅਤੇ ਪੱਲੇਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ। ਚੇਅਰਮੈਨ ਨੇ ਬਿਜਲੀ ਦੀ ਸਮੱਸਿਆ ਨੂੰ ਚੰਦ ਮਿੰਟਾਂ ਵਿੱਚ ਹੱਲ ਕਰਵਾ ਦਿੱਤਾ। ਖ਼ਰੀਦ ਕੇਂਦਰ ਦੇ ਆੜ੍ਹਤੀਆਂ ਨੇ ਨਿੱਜੀ ਦਖ਼ਲ ਦੇ ਕੇ ਬਿਜਲੀ ਸਮੱਸਿਆ ਹੱਲ ਕਰਵਾਉਣ ਲਈ ਚੇਅਰਮੈਨ ਦਾ ਧੰਨਵਾਦ ਕੀਤਾ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਨੇ ਸ੍ਰੀ ਸ਼ਰਮਾ ਨੂੰ ਬੱਤੀ ਬੰਦ ਹੋਣ ਬਾਰੇ ਜਾਣੂ ਕਰਵਾਇਆ ਸੀ। ਜਿਨ੍ਹਾਂ ਨੇ ਤੁਰੰਤ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨਾਲ ਤਾਲਮੇਲ ਬਿਜਲੀ ਸਮੱਸਿਆ ਨੂੰ ਹੱਲ ਕਰਵਾਇਆ ਗਿਆ। ਇਸ ਸਬੰਧੀ ਬਕਾਇਦਾ ਐਸਡੀਐਮ ਨੇ ਲਾਈਟਾਂ ਚਾਲੂ ਕਰਵਾ ਉਨ੍ਹਾਂ ਦੀ ਫੋਟੋਆਂ ਖਿੱਚ ਕੇ ਚੇਅਰਮੈਨ ਨੂੰ ਭੇਜੀਆਂ ਗਈਆਂ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਵਾਰ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਅਤੇ ਇਕ ਥਾਂ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਚੱਪੜਚਿੜੀ ਜੰਗੀ ਯਾਦਗਾਰ ਨੇੜੇ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਖ਼ਰੀਦ ਕੇਂਦਰ ਬਣਾਇਆ ਗਿਆ ਹੈ। ਇੰਜ ਹੀ ਹੋਰਨਾਂ ਥਾਵਾਂ ’ਤੇ ਅਜਿਹੇ ਖ਼ਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਕਿਸਾਨਾਂ, ਆੜ੍ਹਤੀਆਂ, ਪੱਲੇਦਾਰਾਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਪੁੱਜੀ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਦੱਸਿਆ ਕਿ ਚੱਪੜਚਿੜੀ ਖ਼ਰੀਦ ਕੇਂਦਰ ਵਿੱਚ ਹੁਣ ਤੱਕ 27 ਹਜ਼ਾਰ ਕੁਇੰਟਲ ਕਣਕ ਖਰੀਦੀ ਜਾ ਚੁੱਕੀ ਹੈ। ਜਿਸ ’ਚੋਂ 17 ਹਜ਼ਾਰ ਕੁਇੰਟਲ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਪੂਰੀ ਅਦਾਇਗੀ ਵੀ ਲਗਾਤਾਰ ਹੋ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟ ਦੇ ਸਕੱਤਰ ਅਰਚਨਾ ਬਾਂਸਲ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਆਗੂ ਤੇ ਕਿਸਾਨ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ