Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਰੁਜ਼ਗਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਆਨਲਾਈਨ ਕੈਰੀਅਰ ਕੌਂਸਲਿੰਗ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਨੇ ਮੁਹਾਲੀ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਸਹੂਲਤ ਲਈ ਆਨਲਾਈਨ ਕੈਰੀਅਰ ਕੌਂਸਲਿੰਗ ਦੀ ਸ਼ੁਰੂਆਤ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਪਹਿਲਕਦਮੀ ਦੋਹਰੇ ਉਦੇਸ਼ਾਂ ਦੀ ਪੂਰਤੀ ਕਰੇਗੀ। ਇਕ ਪਾਸੇ ਇਹ ਨੌਜਵਾਨਾਂ ਨੂੰ ਉਸਾਰੂ ਢੰਗ ਨਾਲ ਰੁੱਝੇ ਰੱਖੇਗੀ, ਜਿਸ ਨਾਲ ਉਨ੍ਹਾਂ ਨੂੰ ਬਿਨਾਂ ਸਰਗਰਮ ਕੰਮ/ਕੋਚਿੰਗ ਦੇ ਘਰ ਰਹਿਣ ਦੇ ਮਨੋਵਿਗਿਆਨਕ ਦਬਾਅ ਤੋਂ ਛੁਟਕਾਰਾ ਮਿਲੇਗਾ, ਦੂਜਾ ਕਰੋਨਾਵਾਇਰਸ ਦੀ ਮਹਾਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਤੋਂ ਬਾਅਦ ਕੈਰੀਅਰ ਕੌਂਸਲਿੰਗ ਨਾਲ ਉਹ ਵਧੀਆ ਨੌਕਰੀਆਂ ਪ੍ਰਾਪਤ ਕਰਨ ਦੇ ਯੋਗ ਹੋਣਗੇ। ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਨਲਾਈਨ ਕੌਂਸਲਿੰਗ ਦੇ ਦੌਰਾਨ ਜ਼ਿਲ੍ਹਾ ਰੁਜ਼ਗਾਰ ਬਿਊਰੋ ਦੇ ਕੌਂਸਲਰ ਨੌਜਵਾਨਾਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕਰਨ ਦੀ ਵਿਧੀ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨਗੇ। ਇਹ ਰੁਜ਼ਗਾਰ ਦੇ ਵੱਖੋ-ਵੱਖਰੇ ਤਰੀਕਿਆਂ ਬਾਰੇ ਵੀ ਮਾਰਗ ਦਰਸ਼ਨ ਪ੍ਰਦਾਨ ਕਰੇਗੀ, ਪਸੰਦ ਅਨੁਸਾਰ ਸਹੀ ਕੈਰੀਅਰ ਦੀ ਚੋਣ ਕਰਨ ਅਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਵੀ ਦੱਸਿਆ ਜਾਵੇਗਾ। ਕੌਂਸਲਰ ਇੰਟਰਵਿਊ ਦੀ ਤਿਆਰੀ ਸੰਭਾਵਿਤ ਉਮੀਦਵਾਰਾਂ ਦੀ ਯੋਗਤਾ ਅਤੇ ਪੰਜਾਬ ਸਰਕਾਰ ਦੀਆਂ ਸਵੈ-ਰੁਜ਼ਗਾਰ ਯੋਜਨਾਵਾਂ ਦਾ ਵੇਰਵਾ ਦੇਣ ਵਾਲੀ ਇਕ ਚੰਗੀ ਸੀਵੀ ਬਣਾਉਣ ਲਈ ਵੀ ਮਾਰਗ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਸੁਵਿਧਾ ਲੈਣ ਲਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਫੋਨ ਨੰਬਰ 6280554158 ’ਤੇ ਕੈਰੀਅਰ ਕੌਂਸਲਰ ਨਾਲ ਸੰਪਰਕ ਕਰ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ