Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਬਰਸਾਤਾਂ ਤੋਂ ਪਹਿਲਾਂ ਰੋਡ ਗਲੀਆਂ ਦੀ ਸਫ਼ਾਈ ਕਰਵਾਏ ਨਗਰ ਨਿਗਮ: ਬੇਦੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ: ਮੁਹਾਲੀ ਦੇ ਸਮਾਜ ਸੇਵੀ ਆਗੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਦੇ ਪ੍ਰਸ਼ਾਸਕ ਕਮਲ ਕੁਮਾਰ ਗਰਗ ਨਾਲ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਨਵੇਂ ਅਹੁਦੇ ਦੀ ਵਧਾਈ ਦਿੰਦਿਆਂ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਹੋਰ ਪ੍ਰਮੁੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਸ੍ਰੀ ਬੇਦੀ ਨੇ ਦੱਸਿਆ ਕਿ ਪ੍ਰਸ਼ਾਸਕ ਕਮਲ ਕੁਮਾਰ ਗਰਗ ਨਾਲ ਮੁਲਾਕਾਤ ਦੌਰਾਨ ਉਹਨਾਂ ਨੂੰ ਦੱਸਿਆ ਬਰਸਾਤਾਂ ਦੇ ਆ ਰਹੇ ਮੌਸਮ ਨੂੰ ਮੁੱਖ ਰੱਖਦਿਆਂ ਸ਼ਹਿਰ ਦੀਆਂ ਸਾਰੀਆਂ ਰੋਡ ਗਲੀਆਂ ਅਤੇ ਡ੍ਰੇਨੇਜ ਲਾਈਨਾਂ ਦੀ ਸਫਾਈ ਕੀਤੀ ਜਾਣੀ ਜ਼ਰੂਰੀ ਹੈ ਤਾਂ ਜੋ ਬਰਸਾਤਾਂ ਦੋਰਾਨ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਸਹਿਣੀ ਪਵੇ। ਸ੍ਰੀ ਬੇਦੀ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਦੌਰ ਵਿੱਚ ਨਗਰ ਨਿਗਮ ਮੁਹਾਲੀ ਵੱਲੋਂ ਕੀਤੀ ਜਾ ਰਹੀ ਸੈਨੇਟਾਈਜੇਸ਼ਨ ਅਤੇ ਫੌਗਿੰਗ ਦੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਨੇ ਪ੍ਰਸ਼ਾਸਕ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਸੈਨੇਟਾਈਜੇਸ਼ਨ ਅਜੇ ਲਗਾਤਾਰ ਜਾਰੀ ਰੱਖਣ ਦੀ ਲੋੜ ਹੈ ਤਾਂ ਕਿ ਲੋਕਾਂ ਨੂੰ ਇਨਫ਼ੈਕਸ਼ਨ ਤੋਂ ਬਚਾਇਆ ਜਾ ਸਕੇ। ਇਸਦੇ ਨਾਲ ਹੀ ਉਹਨਾਂ ਸੁਝਾਅ ਦਿੱਤਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਲੱਗੇ ਕਰਫਿਊ ਦੇ ਖ਼ਤਮ ਹੋਣ ਤੋਂ ਬਾਅਦ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਵਾਇਆ ਜਾਵੇ। ਉਹਨਾਂ ਦੱਸਿਆ ਕਿ ਪ੍ਰਸ਼ਾਸਕ ਨਾਲ ਉਹਨਾਂ ਦੀ ਮੀਟਿੰਗ ਬਹੁਤ ਹੀ ਉਸਾਰੂ ਰਹੀ ਅਤੇ ਉਹਨਾਂ ਨੇ ਇਹਨਾਂ ਸਾਰੀਆਂ ਗੱਲਾਂ ਤੇ ਵਿਚਾਰ ਕਰਕੇ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ