Share on Facebook Share on Twitter Share on Google+ Share on Pinterest Share on Linkedin ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਵਾਲਾ ਰਾਸ਼ਨ ਲੋਕਾਂ ਵਿੱਚ ਵੰਡਿਆ ਜਾਵੇ: ਬੈਦਵਾਨ ਅਕਾਲੀ ਆਗੂ ਨੇ ਡੀਸੀ ਮੁਹਾਲੀ, ਐਸਡੀਐਮ ਤੇ ਫੂਡ ਸਪਲਾਈ ਕੰਟਰੋਲਰ ਨੂੰ ਲੋਕਹਿੱਤ ਵਿੱਚ ਲਿਖਿਆ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ: ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਵਾਲਾ ਰਾਸ਼ਨ ਮੁਹਾਲੀ ਵਿਧਾਨ ਸਭਾ ਹਲਕੇ ਦੇ ਸਮੂਹ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਖੇਤਰ ਵਿੱਚ ਰਹਿ ਰਹੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਵਿੱਚ ਵੰਡਿਆਂ ਜਾਵੇ। ਇਸ ਸਬੰਧੀ ਅਕਾਲੀ ਆਗੂ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਦਾ ਉਤਾਰਾ ਐਸਡੀਐਮ ਅਤੇ ਜ਼ਿਲ੍ਹਾ ਫੂਡ ਸਿਵਲ ਸਪਲਾਈਜ਼ ਐਂਡ ਕੰਜ਼ਿਊਮਰ ਅਫ਼ੇਅਰ ਕੰਟਰੋਲਰ ਨੂੰ ਵੀ ਭੇਜਿਆ ਗਿਆ ਹੈ। ਅਕਾਲੀ ਆਗੂ ਪਰਵਿੰਦਰ ਸੋਹਾਣਾ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਪਿੰਡ ਸੋਹਾਣਾ ਸਮੇਤ ਵਿਧਾਨ ਸਭਾ ਹਲਕਾ ਮੁਹਾਲੀ ਅਧੀਨ ਆਉਂਦੇ ਕਈ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਰਹਿ ਰਹੇ ਗਰੀਬ ਲੋਕਾਂ ਨੂੰ ਰਾਸ਼ਨ ਦੀ ਕਾਫ਼ੀ ਸਮੱਸਿਆ ਆ ਰਹੀ ਹੈ। ਕਾਫੀ ਪਿੰਡਾਂ ਵਿੱਚ ਲੋਕਾਂ ਕੋਲ ਅਜੇ ਤੱਕ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਆਇਆ ਰਾਸ਼ਨ ਨਹੀਂ ਪੁੱਜਾ ਹੈ। ਅਕਾਲੀ ਆਗੂ ਨੇ ਕਿਹਾ ਕਿ ਰਾਸ਼ਨ ਨਾ ਮਿਲਣ ਕਾਰਨ ਗਰੀਬ ਪਰਿਵਾਰ ਦੋ ਵਕਤ ਦੀ ਰੋਟੀ ਨੂੰ ਤਰਸ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਿੰਡ ਸੋਹਾਣਾ ਸਮੇਤ ਸਾਰੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਗਰੀਬ ਪਰਿਵਾਰਾਂ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਤਹਿਤ ਆਏ ਰਾਸ਼ਨ ਦੀ ਵੰਡ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਕਤ ਸਕੀਮ ਤਹਿਤ ਰਾਸ਼ਨ ਸਰਕਾਰੀ ਅਫ਼ਸਰਾਂ ਦੀ ਨਿਗਰਾਨੀ ਹੇਠ ਬਿਨਾ ਕਿਸੇ ਪੱਖਪਾਤ ਤੋਂ ਵੰਡਿਆ ਜਾਵੇ ਤਾਂ ਜੋ ਕਿ ਸੱਤਾਧਾਰੀ ਪਾਰਟੀ ਦੇ ਆਗੂ ਰਾਸ਼ਨ ਵੰਡਾਉਣ ਸਮੇਂ ਕਿਸੇ ਲੋੜਵੰਦ ਨਾਲ ਪੱਖਪਾਤ ਨਾ ਕਰ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ