Share on Facebook Share on Twitter Share on Google+ Share on Pinterest Share on Linkedin ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਫੂਡ ਸੇਫ਼ਟੀ ਅਫ਼ਸਰਾਂ ਦੀ ਪ੍ਰੀਖਿਆ ਦਾ ਨਤੀਜ਼ਾ ਘੋਸ਼ਿਤ ਜਯੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਬਹੁਤ ਹੀ ਚੁਣੌਤੀਪੂਰਨ ਸਮਿਆਂ ਵਿੱਚ ਘੱਟੋ-ਘੱਟ ਸਟਾਫ਼ ਨਾਲ ਕੰਮ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀਐਸਐਸਬੀ) ਵੱਲੋਂ ਫੂਡ ਸੇਫ਼ਟੀ ਅਫ਼ਸਰਾਂ ਦੇ ਅਹੁਦੇ ਦੀ ਲਈ ਪ੍ਰੀਖਿਆ ਦਾ ਨਤੀਜਾ ਅੱਜ ਘੋਸ਼ਿਤ ਕੀਤਾ ਗਿਆ। ਇਹ ਜਾਣਕਾਰੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਸਨਮਾਨ ਅਤੇ ਸਮਰਥਨ ਕਰਨ ਲਈ ਬੋਰਡ ਪੂਰੀ ਤਰ੍ਹਾਂ ਵਚਨਬਧ ਹੈ। ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਦਾ ਨਤੀਜਾ ਪੀਐਸਐਸਬੀਬੀ ਦੀ ਵੈਬਸਾਈਟ ’ਤੇ ਅਪਲੋਡ ਕਰ ਦਿੱਤਾ ਹੈ। ਸ੍ਰੀ ਬਹਿਲ ਨੇ ਕਿਹਾ ਕਿ ਹਾਲਾਤ ਆਮ ਵਾਂਗ ਹੋਣ ਅਤੇ ਕਰਫਿਊ ਅਤੇ ਯਾਤਰਾ ਦੀਆਂ ਪਾਬੰਦੀਆਂ ਹਟ ਜਾਣਗੀਆਂ ਤਾਂ ਇਸ ਮਗਰੋਂ ਤੁਰੰਤ ਉਮੀਦਵਾਰਾਂ ਦੀ ਯੋਗਤਾ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਲ 5137 ਬਿਨੈਕਾਰਾਂ ਨੇ ਫੂਡ ਸੇਫਟੀ ਅਫ਼ਸਰਾਂ ਦੀਆਂ 25 ਅਸਾਮੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ ਅਤੇ ਉਨ੍ਹਾਂ ’ਚੋਂ ਬੀਤੀ 15 ਮਾਰਚ ਨੂੰ 3421 ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ। ਜ਼ਿਕਰਯੋਗ ਹੈ ਕਿ ਬੋਰਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਾਖ਼ਲਾ ਟੈੱਸਟ ਲਈ ਵਿਜੀਲੈਂਸ ਦੇ ਵੱਡੇ ਉਪਾਅ ਕੀਤੇ ਗਏ ਸਨ। ਪ੍ਰੀਖਿਆ ਦੇ ਆਯੋਜਨ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਅਪਣਾਏ ਗਏ ਨਿਗਰਾਨੀ ਉਪਾਅ ਵਿੱਚ ਜੈਮਰ, ਫ੍ਰਿਸਕਿੰਗ, ਨਿਰੀਖਕ, ਇੰਵੀਜੀਲੇਟਰ, ਉਡਣ ਦਸਤੇ ਅਤੇ ਉਮੀਦਵਾਰਾਂ ਦੀ ਟ੍ਰਿਪਲ ਬਾਇਓ ਮੈਟ੍ਰਿਕ ਪਛਾਣ ਸ਼ਾਮਲ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ