Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਦੁਕਾਨਾਂ ਖੋਲ੍ਹਣ ਦਾ ਸਮਾਂ ਹੁਣ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਵੀ ਦਿੱਤੀ ਆਗਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਸੀਆਰਪੀਸੀ ਦੀ ਧਾਰਾ 144 ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਪੰਜਾਬ ਸਰਕਾਰ ਦੇ ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਮੌਜੂਦ ਢਿੱਲਾਂ ਤੋਂ ਇਲਾਵਾ ਕੁਝ ਹੋਰ ਢਿੱਲ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਦੇ ਤਹਿਤ ਕੀਤੀਆਂ ਗਈਆਂ ਸੋਧਾਂ ਪਿਛਲੇ ਹਦਾਇਤਾਂ ਦੀ ਥਾਂ ਲੈਣਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਅੱਜ ਦੇਰ ਸ਼ਾਮ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹੀਆਂ ਰਹਿ ਸਕਦੀਆਂ ਹਨ। ਹੋਰ ਸਾਰੀਆਂ ਪਾਬੰਦੀਆਂ 4.5.2020 ਦੇ ਆਦੇਸ਼ਾਂ ਅਨੁਸਾਰ ਜਾਰੀ ਰਹਿਣਗੀਆਂ। ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ਾਂ ਦਾ ਪਾਲਣਾ ਕਰਦੇ ਹੋਏ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਕੰਟੇਨਮੈਂਟ ਇਲਾਕਿਆਂ/ਜ਼ੋਨਾਂ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਨਹੀਂ। ਕੋਈ ਵੀ ਵਿਅਕਤੀ ਗੈਰ ਜ਼ਰੂਰੀ ਕੰਮਾਂ ਲਈ ਬੇਲੋੜਾ ਨਹੀਂ ਘੁੰਮੇਗਾ ਅਤੇ ਵਿਅਕਤੀਆਂ ਦੀ ਆਵਾਜਾਈ ਨੂੰ ਸਿਰਫ਼ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ ਮਾਲਕ ਵੱਲੋਂ ਜਾਰੀ ਕੀਤੇ ਸ਼ਨਾਖ਼ਤੀ ਕਾਰਡ ਦੇ ਉਤਪਾਦਨ ’ਤੇ ਕੰਮ ਦੇ ਸਥਾਨ ਤੋਂ ਆਗਿਆ ਦਿੱਤੀ ਜਾਵੇਗੀ। ਦੁਕਾਨਾਂ/ਵਪਾਰਕ ਅਦਾਰਿਆਂ ਵਿੱਚ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਵਿਅਕਤੀਆਂ ਦੇ ਆਵਾਜਾਈ ਦੀ ਆਗਿਆ ਦਿੱਤੀ ਜਾਵੇਗੀ ਪ੍ਰੰਤੂ ਵਾਹਨਾਂ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਲੋਕ ਜਨਤਕ ਲੈਣ-ਦੇਣ ਲਈ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੈਂਕ ਵਿੱਚ ਆ ਜਾ ਸਕਦੇ ਹਨ। ਚਾਰ ਪਹੀਆ ਵਾਹਨ ਚਾਲਕਾਂ ਨੂੰ ਸਿਰਫ਼ ਮਨਜ਼ੂਰੀ ਵਾਲੀਆਂ ਗਤੀਵਿਧੀਆਂ ਲਈ ਡਰਾਈਵਰ ਤੋਂ ਇਲਾਵਾ ਵੱਧ ਤੋਂ ਵੱਧ 2 ਯਾਤਰੀਆਂ ਦੀ ਇਜਾਜ਼ਤ ਹੋਵੇਗੀ। ਦੋ ਪਹੀਆ ਵਾਹਨ ’ਤੇ ਦੋ ਵਿਅਕਤੀ ਸਵਾਰ ਨਹੀਂ ਹੋ ਸਕਦੇ ਹਨ। ਕੋਈ ਵੀ ਉਲੰਘਣਾ ਕਰਨ ’ਤੇ ਆਫ਼ਤਨ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ, 1860 ਦੀਆਂ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ