ਆਈਟੀਆਈ ਲੜਕੀਆਂ ਦੇ ਪ੍ਰਿੰਸੀਪਲ ਨੇ 30101 ਮਾਸਕ ਬਣਾ ਕੇ ਮੁਫ਼ਤ ਵੰਡੇ

ਕਰੋਨਾ ਦੀ ਮਹਾਂਮਾਰੀ ਖ਼ਿਲਾਫ਼ ਸਟਾਫ਼ ਤੇ ਸਿੱਖਿਆਰਥੀ ਨਿਭਾਅ ਰਹੇ ਨੇ ਮਾਨਵੀ ਰੋਲ: ਪੁਰਖਾਲਵੀ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਕਰੋਨਾ ਮਹਾਂਮਾਰੀ ਦੀ ਅਜੋਕੀ ਤ੍ਰਾਸਦੀ ਨਾਲ ਦੋ-ਦੋ ਹੱਥ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਸਮੁੱਚੀਆਂ ਤਕਨੀਕੀ ਸੰਸਥਾਵਾਂ ਨੂੰ ਸਿਖਿਆਰਥੀਆਂ ਕੋਲੋਂ ਕੱਪੜੇ ਦੇ ਮਾਸਕ ਬਣਾਕੇ ਸਿਹਤ ਕਰਮੀਆਂ, ਪੁਲੀਸ ਪ੍ਰਸ਼ਾਸ਼ਨ, ਸਫ਼ਾਈ ਕਰਮਚਾਰੀ, ਪੱਤਰਕਾਰ ਭਾਈਚਾਰਾ ਮਜਦੂਰ ਜਮਾਤ ਅਤੇ ਹੋਰ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਵੰਡਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਤੇ ਅਮਲ ਕਰਦਿਆਂ ਰਾਜ ਦੀਆਂ ਸਮੂਹ ਸੰਸਥਾਵਾਂ ਇਸ ਮਾਨਵੀ ਕਾਰਜ ਵਿੱਚ ਦਿਨ-ਰਾਤ ਇੱਕ ਕਰਕੇ ਮਾਸਕਾਂ ਦੇ ਨਿਰਮਾਣ ਵਿੱਚ ਲੱਗੀਆਂ ਹੋਈਆਂ ਹਨ ਤਾਂ ਜੋ ਵੱਧ ਤੋਂ ਵੱਧ ਮਾਸਕ ਬਣਾਏ ਜਾ ਸਕਣ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਆਈਟੀਆਈ (ਲੜਕੀਆਂ) ਮੁਹਾਲੀ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸ਼੍ਰੀ ਸਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਸੰਸਥਾ ਵੱਲੋਂ ਹੁਣ ਤੀਕ ਸਟਾਫ਼ ਅਤੇ ਹੋਰ ਦਾਨੀ ਸੱਜਣਾਂ ਦੇ ਸਾਂਝੇ ਸਹਿਯੋਗ ਨਾਲ 30101 ਮਾਸਕ ਬਣਾ ਕੇ ਲੋੜਵੰਦ ਵਿਅਕਤੀਆਂ ਨੂੰ ਤਕਸੀਮ ਕੀਤੇ ਜਾ ਚੁੱਕੇ ਹਨ, ਜਿਸ ਉੱਤੇ ਕਰੀਬ 5 ਲੱਖ 50 ਹਜ਼ਾਰ ਰੁਪਏ ਦਾ ਖਰਚਾ ਆਇਆ ਹੈ। ਉਹਨਾਂ ਕਿਹਾ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਆਈਏਐਸ ਵੱਲੋਂ ਰਾਜ ਦੀਆਂ 78 ਸਰਕਾਰੀ ਸੰਸਥਾਵਾਂ ਲਈ 10 ਲੱਖ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਜਿਸ ਵਿੱਚੋਂ ਕਰੀਬ 7 ਲੱਖ ਮਾਸਕ ਤਿਆਰ ਕੀਤੇ ਜਾ ਚੁੱਕੇ ਹਨ।
ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਸੰਸਥਾ ਵੱਲੋਂ ਕੀਤੇ ਜਾ ਰਹੇ ਇਸ ਸਮਾਜ ਸੇਵੀ ਕਾਰਜ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਸੰਸਥਾ ਨੂੰ ਵਡਮੁੱਲਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਖ਼ੁਦ ਵੀ ਇਸ ਸੇਵਾ ਪ੍ਰਵਾਅ ਵਿੱਚ ਇੱਕ ਲੱਖ ਰੁਪਏ ਦਾ ਕੱਪੜਾ ਮੁਹੱਈਆ ਕੀਤਾ ਗਿਆ ਹੈ, ਜਿਸ ਤੋਂ ਆਸ ਕੀਤੀ ਜਾ ਸਕਦੀ ਹੈ ਕਿ ਸੰਸਥਾ ਅਗਲੇ ਕੁੱਝ ਦਿਨਾਂ ਵਿੱਚ ਹੀ ਆਪਣੇ 41 ਹਜ਼ਾਰ ਦੇ ਟੀਚੇ ਨੂੰ ਅਸਾਨੀ ਨਾਲ ਪ੍ਰਾਪਤ ਕਰ ਲਵੇਗੀ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …