Share on Facebook Share on Twitter Share on Google+ Share on Pinterest Share on Linkedin ਸਾਬਕਾ ਡੀਜੀਪੀ ਸੈਣੀ ਮਾਮਲੇ ਵਿੱਚ ਚਸ਼ਮਦੀਦ ਗਵਾਹ ਵਜੋਂ ਮਹਿਲ ਵਕੀਲ ਸਾਹਮਣੇ ਆਈ ਕਿਹਾ ਸੈਕਟਰ-17 ਥਾਣੇ ਵਿੱਚ ਮੇਰੀਆਂ ਅੱਖਾਂ ਸਾਹਮਣੇ ਸੈਣੀ ਤੇ ਪੁਲੀਸ ਕੀਤਾ ਸੀ ਅੰਨੇਵਾਹ ਤਸ਼ੱਦਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ: ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਦੀ ਸੀਨੀਅਰ ਵਕੀਲ ਗੁਰਸ਼ਰਨ ਕੌਰ ਨੇ ਅੱਜ ਨਿੱਜੀ ਤੌਰ ’ਤੇ ਮੁਹਾਲੀ ਅਦਾਲਤ ਵਿੱਚ ਪੇਸ਼ ਹੋ ਕੇ ਚਸ਼ਮਦੀਦ ਗਵਾਹ ਵਜੋਂ ਆਪਣੇ ਬਿਆਨ ਦਰਜ ਕਰਵਾਏ ਗਏ। ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਗੁਰਸ਼ਰਨ ਮਾਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਚਸ਼ਮਦੀਦ ਗਵਾਹ ਵਜੋਂ ਧਾਰਾ 164 ਦੇ ਤਹਿਤ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਆਪਣੇ ਬਿਆਨਾਂ ਵਿੱਚ ਕਿਹਾ ਕਿ ਸੈਣੀ ਦੇ ਹੁਕਮਾਂ ਪੁਲੀਸ ਮੁਲਾਜ਼ਮ 11 ਦਸੰਬਰ 1991 ਨੂੰ ਉਸ ਨੂੰ ਅਤੇ ਉਸ ਦੇ ਪਤੀ ਸਮੇਤ ਉਨ੍ਹਾਂ ਦੇ ਮਾਸੂਮ ਬੇਟੇ (ਉਦੋਂ ਉਸ ਦੀ ਉਮਰ ਦੋ ਸਾਲ ਦੀ ਸੀ) ਨੂੰ ਮੁਹਾਲੀ ਦੇ ਫੇਜ਼-4 ਸਥਿਤ ਘਰ ਚੋਂ ਜ਼ਬਰਦਸਤੀ ਚੁੱਕ ਕੇ ਥਾਣੇ ਲੈ ਗਏ ਸੀ ਅਤੇ ਸੈਕਟਰ-17 ਥਾਣੇ ਵਿੱਚ ਉਸ ਦੀਆਂ ਅੱਖਾਂ ਦੇ ਸਾਹਮਣੇ ਬਲਵੰਤ ਸਿੰਘ ਮੁਲਤਾਨੀ ’ਤੇ ਅੰਨੇਵਾਹ ਤਸ਼ੱਦਦ ਢਾਹਿਆਂ ਗਿਆ ਸੀ। ਉਸ ਨੇ ਦੱਸਿਆ ਕਿ ਮੁਲਤਾਨੀ ’ਤੇ ਏਨਾ ਜ਼ਿਆਦਾ ਤਸ਼ੱਦਦ ਢਾਹਿਆ ਗਿਆ ਸੀ ਕਿ ਉਸ ਕੋਲੋਂ ਚੰਗੀ ਤਰ੍ਹਾਂ ਖੜਾ ਵੀ ਨਹੀਂ ਹੋਇਆ ਜਾ ਰਿਹਾ ਸੀ। ਉਸ ਤੋਂ ਬਾਅਦ ਮੁਲਤਾਨੀ ਦਾ ਕੁਝ ਪਤਾ ਲੱਗਾ ਕਿ ਉਸ ਦਾ ਕੀ ਬਣਿਆ। ਮਹਿਲਾ ਵਕੀਲ ਨੇ ਸੈਣੀ ’ਤੇ ਕਥਿਤ ਦੋਸ਼ ਲਾਇਆ ਕਿ ਸਾਬਕਾ ਪੁਲੀਸ ਨੇ ਉਸ ਦੇ ਪਰਿਵਾਰ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਜਦੋਂ ਉਨ੍ਹਾਂ ਦੇ ਪਰਿਵਾਰ ਨੂੰ ਘਰੋਂ ਚੁੱਕਣ ਬਾਰੇ ਪੁੱਛਿਆ ਤਾਂ ਮਹਿਲਾ ਵਕੀਲ ਨੇ ਦੱਸਿਆ ਕਿ ਉਸ ਦਾ ਪਤੀ, ਪੀੜਤ ਬਲਵੰਤ ਮੁਲਤਾਨੀ ਦਾ ਦੋਸਤ ਸੀ। ਪੁਲੀਸ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਸੀ ਕਿ ਜੇਕਰ ਉਹ ਕਸੂਰਵਾਰ ਪਾਏ ਗਏ ਤਾਂ ਉਨ੍ਹਾਂ ਦੇ ਟੱਬਰ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਵੇਗਾ ਲੇਕਿਨ ਬਾਅਦ ਉਨ੍ਹਾਂ ਨੂੰ ਟਾਡਾਂ ਕਾਨੂੰਨ ਤਹਿਤ ਝੂਠੇ ਕੇਸ ਵਿੱਚ ਫਸਾਇਆ ਗਿਆ ਪ੍ਰੰਤੂ ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ। ਉਨ੍ਹਾਂ ਸਾਬਕਾ ਡੀਜੀਪੀ ਨੂੰ ਲਲਕਾਰੇ ਹੋਏ ਕਿਹਾ ਕਿ ਜੇਕਰ ਉਸ ਵੱਲੋਂ ਲਗਾਏ ਜਾ ਰਹੇ ਦੋਸ਼ ਝੂਠੇ ਹਨ ਤਾਂ ਉਹ ਜਨਤਕ ਤੌਰ ’ਤੇ ਸਾਹਮਣੇ ਆ ਕੇ ਸਥਿਤੀ ਸਪੱਸ਼ਟ ਕਰਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ