Nabaz-e-punjab.com

ਗੁਰਦਾਸ ਬਾਦਲ ਦੀ ਹਾਲਤ ਨਾਜ਼ੁਕ, ਮਨਪ੍ਰੀਤ ਬਾਦਲ ਫੋਰਟਿਸ ਹਸਪਤਾਲ ਪਹੁੰਚੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਹਨ। ਗੁਰਦਾਸ ਬਾਦਲ ਵੈਂਟੀਲੇਟਰ ‘ਤੇ ਹਨ। ਅੱਜ ਉਨ੍ਹਾਂ ਦੀ ਅਚਾਨਕ ਹਾਲਤ ਗੰਭੀਰ ਹੋ ਗਈ। ਸੂਚਨਾ ਮਿਲਦੇ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਤੁਰੰਤ ਫੋਰਟਿਸ ਹਸਪਤਾਲ ਪਹੁੰਚ ਗਏ। ਉਨ੍ਹਾਂ ਨੇ ਡਾਕਟਰਾਂ ਨਾਲ ਗੱਲ ਕਰਕੇ ਆਪਣੇ ਪਿਤਾ ਦੀ ਹਾਲਤ ਅਤੇ ਮੌਜੂਦਾ ਸਟੇਟਸ ਬਾਰੇ ਜਾਣਕਾਰੀ ਹਾਸਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…