Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: 114 ਸੈਂਪਲਾਂ ਦੀ ਰਿਪੋਰਟ ਨੈਗੇਟਿਵ, 24 ਪੈਂਡਿੰਗ ਮ੍ਰਿਤਕ ਵਿਜੇ ਕੁਮਾਰ ਅਤੇ ਪੀੜਤ ਅੌਰਤ ਦੇ ਟੱਬਰਾਂ ਸਮੇਤ ਮੁਹੱਲੇ ਦੇ ਲੋਕਾਂ ਦੀਆਂ ਰਿਪੋਰਟਾਂ ਵੀ ਨੈਗੇਟਿਵ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸੋਮਵਾਰ ਨੂੰ ਕਰੋਨਾਵਾਇਰਸ ਤੋਂ ਪੀੜਤ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਕੁੱਲ 138 ਸ਼ੱਕੀ ਵਿਅਕਤੀਆਂ ’ਚੋਂ 114 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ 24 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ ਬੀਤੇ ਦਿਨੀਂ ਜਿਹੜੇ ਦੋ ਨਵੇਂ ਮਾਮਲੇ ਸਾਹਮਣੇ ਆਏ ਸੀ, ਜਿਨ੍ਹਾਂ ਵਿੱਚ ਪੀੜਤ ਬਜ਼ੁਰਗ ਵਿਜੇ ਕੁਮਾਰ (74) ਵਾਸੀ ਜ਼ੀਰਕਪੁਰ ਦੀ ਮੌਤ ਹੋ ਗਈ ਸੀ ਅਤੇ ਪਿੰਡ ਮਿਲਖ ਦੀ ਸੁਮਨ ਕੌਰ ਦੀ ਜਣੇਪੇ ਤੋਂ ਬਾਅਦ ਰਿਪੋਰਟ ਪਾਜ਼ੇਟਿਵ ਆਈ ਸੀ। ਇਨ੍ਹਾਂ ਦੋਵਾਂ ਦੇ ਟੱਬਰਾਂ ਸਮੇਤ ਗੁਆਂਢੀਆਂ ਦੀ ਰਿਪੋਰਟ ਨੈਗੇਟਿਵ ਆਈਆਂ ਹਨ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਘਰਾਂ ਦਾ ਸਰਵੇ ਕੀਤਾ ਗਿਆ ਸੀ ਅਤੇ ਸੈਂਕੜੇ ਲੋਕਾਂ ਦੀ ਮੈਡੀਕਲ ਜਾਂਚ ਦੌਰਾਨ ਅਤੇ ਫਲੂ ਕਾਰਨਰਾਂ ’ਤੇ 138 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸੀ। ਜਿਨ੍ਹਾਂ ’ਚੋਂ ਅੱਜ 114 ਨਮੂਨਿਆਂ ਦੀ ਰਿਪੋਰਟ ਆ ਗਈ ਹੈ ਅਤੇ ਇਹ ਸਾਰੀਆਂ ਰਿਪੋਰਟਾਂ ਨੈਗੇਟਿਵ ਹਨ ਅਤੇ ਬਾਕੀ 24 ਸੈਂਪਲਾਂ ਦੀ ਰਿਪੋਰਟ ਭਲਕੇ ਮੰਗਲਵਾਰ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਜਿਹੜੇ ਸੱਤ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਸੀ। ਉਨ੍ਹਾਂ ’ਚੋਂ ਚਾਰ ਸ਼ਰਧਾਲੂ ਹਨ ਜਦੋਂਕਿ ਤਿੰਨ ਡਰਾਈਵਰ ਹਨ। ਸਿਵਲ ਸਰਜਨ ਨੇ ਦੱਸਿਆ ਕਿ ਪਿੰਡ ਮਿਲਖ ’ਚੋਂ 33 ਸੈਂਪਲ ਲਏ ਗਏ ਸਨ। ਜਿਨ੍ਹਾਂ ਵਿੱਚ ਕਰੋਨਾ ਪੀੜਤ ਅੌਰਤ ਸੁਮਨ ਕੌਰ ਦਾ ਪਤੀ, ਸੱਸ, ਸਹੁਰਾ ਸਮੇਤ ਗਲੀ ਮੁਹੱਲੇ ਦੇ ਲੋਕ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਹੈ ਪ੍ਰੰਤੂ ਇਸ ਦੇ ਬਾਵਜੂਦ ਸੱਤ ਘਰਾਂ ’ਚ ਰਹਿੰਦੇ 42 ਵਿਅਕਤੀਆਂ 14 ਦਿਨਾਂ ਲਈ ਇਕਾਂਤਵਾਸ ਤਹਿਤ ਆਪਣੇ ਘਰਾਂ ਵਿੱਚ ਨਜ਼ਰਬੰਦ ਰਹਿਣਗੇ। ਇੰਜ ਹੀ ਦੂਜੇ ਪੀੜਤ ਬਜ਼ੁਰਗ ਵਿਜੇ ਕੁਮਾਰ (74) ਵਾਸੀ ਜ਼ੀਰਕਪੁਰ, ਜਿਸ ਦੀ ਬੀਤੇ ਕੱਲ੍ਹ ਮੌਤ ਹੋ ਗਈ ਸੀ, ਉਸ ਦੀ ਪਤਨੀ, ਬੇਟਾ ਅਤੇ ਨੂੰਹ ਦੇ ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ। ਇਨ੍ਹਾਂ ਸਾਰਿਆਂ ਨੂੰ ਵੀ ਆਪਣੇ ਘਰ ਵਿੱਚ ਇਕਾਂਤਵਾਸ ’ਚ ਰਹਿਣ ਲਈ ਆਖਿਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 107 ਹੈ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 54 ਪੀੜਤ ਮਰੀਜ਼ ਕਰੋਨਾ ਨੂੰ ਮਾਤ ਦੇ ਚੁੱਕੇ ਹਨ ਅਤੇ ਇਸ ਸਮੇਂ 48 ਐਕਟਿਵ ਕੇਸ ਹਨ। ਇਹ ਸਾਰੇ ਮਰੀਜ਼ ਪੀਜੀਆਈ ਅਤੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਨ੍ਹਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ। (ਬਾਕਸ ਆਈਟਮ) ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ ਨੇ ਦੱਸਿਆ ਕਿ ਪਿੰਡ ਮਿਲਖ ਦੀ ਪੀੜਤ ਅੌਰਤ ਸੁਮਨ ਕੌਰ ਦਾ ਜਣੇਪੇ ਲਈ ਸਰਕਾਰੀ ਡਿਸਪੈਂਸਰੀ ਮੁੱਲਾਂਪੁਰ ਗਰੀਬਦਾਸ ਵਿੱਚ ਕਾਰਡ ਬਣਿਆ ਹੋਇਆ ਸੀ ਪਰ ਇਸ ਦੇ ਬਾਵਜੂਦ ਉਹ ਸੈਕਟਰ-16 ਹਸਪਤਾਲ ’ਚੋਂ ਆਪਣਾ ਚੈੱਕਅਪ ਕਰਵਾ ਰਹੀ ਸੀ। ਉਂਜ ਕਦੇ ਕਦਾਈਂ ਮੁੱਲਾਂਪੁਰ ਡਿਸਪੈਂਸਰੀ ਵੀ ਅੌਰਤਾਂ ਰੋਗਾਂ ਦੇ ਮਾਹਰ ਡਾਕਟਰ ਕੋਲ ਜਾਂਚ ਲਈ ਆ ਜਾਂਦੀ ਸੀ। ਪੀੜਤ ਅੌਰਤ ਦੇ ਪਤੀ ਨੇ ਸਿਹਤ ਵਿਭਾਗ ਦੀ ਟੀਮ ਨੂੰ ਦੱਸਿਆ ਕਿ 15 ਕੁ ਦਿਨਾਂ ਪਹਿਲਾਂ ਵੀ ਸੁਮਨ ਸੈਕਟਰ-16 ਹਸਪਤਾਲ ਵਿੱਚ ਰੁਟੀਨ ਜਾਂਚ ਲਈ ਗਈ ਸੀ, ਹੋ ਸਕਦਾ ਵੇਟਿੰਗ ਏਰੀਆ ਜਾਂ ਆਉਂਦੇ ਜਾਂਦੇ ਕਿਸੇ ਪੀੜਤ ਮਰੀਜ਼ ਦੇ ਸੰਪਰਕ ਵਿੱਚ ਆ ਗਈ ਹੋਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ