Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਸਿੱਧੂ ਨੇ ਫੇਜ਼-9 ਵਿੱਚ ਐਨ-ਚੋਅ ਦੀ ਸਫ਼ਾਈ ਦੇ ਕੰਮ ਦੀ ਕੀਤੀ ਸ਼ੁਰੂਆਤ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਮਾਸਕ ਤੇ ਪੀਪੀਈ ਕਿੱਟਾਂ ਵੰਡੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ: ਪੰਜਾਬ ਵਿੱਚ ਕਰੋਨਾਵਾਇਰਸ ਦੀ ਮਹਾਮਾਰੀ ਦੇ ਪ੍ਰਕੋਪ ਨੂੰ ਅੱਗੇ ਫੈਲਣ ਤੋਂ ਠੱਲ੍ਹ ਪਾ ਲਈ ਗਈ ਹੈ ਅਤੇ ਹੁਣ ਸੂਬੇ ਵਿੱਚ ਸਥਿਤੀ ਲਗਭਗ ਕਾਬੂ ਹੇਠ ਹੈ ਅਤੇ ਸਿਹਤ ਵਿਭਾਗ ਵੱਲੋਂ ਇਸ ਖ਼ਤਰਨਾਕ ਵਾਇਰਸ ’ਤੇ ਕਾਬੂ ਪਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਪ੍ਰਸ਼ਾਸਨ ਅਤੇ ਪੁਲੀਸ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-9 ਨੇੜੇ ਸ਼ਹਿਰ ਦੀ ਸੰਘਘਣੀ ਆਬਾਦੀ ’ਚੋਂ ਲੰਘਦੇ ਗੰਦੇ ਪਾਣੀ ਦੇ ਨਾਲੇ (ਐਨ ਚੋਅ) ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਹੜੇ 2 ਹਜ਼ਾਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ’ਚੋਂ 1500 ਤੋਂ ਬਾਹਰੋਂ ਹੀ ਆਏ ਹਨ। ਪੰਜਾਬ ਵਿੱਚ ਲਾਕਡਾਊਨ ਅੱਗੇ ਵਧਾਉਣ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਤਿਮ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਾਲ ਕੀਤੀ ਗਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਲਾਕਡਾਊਨ ਨੂੰ ਅੱਗੇ ਵਧਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਦੌਰਾਨ ਜੇਕਰ ਕੋਈ ਹੋਰ ਛੂਟ ਦਿੱਤੀ ਜਾਣੀ ਹੋਈ ਤਾਂ ਇਸ ਬਾਰੇ ਫੈਸਲਾ 17 ਮਈ ਨੂੰ ਲਿਆ ਜਾਵੇਗਾ। ਗੰਦੇ ਨਾਲੇ ਦੀ ਸਫ਼ਾਈ ਪ੍ਰਾਜੈਕਟ ਬਾਰੇ ਸ੍ਰੀ ਸਿੱਧੂ ਨੇ ਕਿਹਾ ਕਿ ‘ਐਨ-ਚੋਅ ਦੀ ਸਫ਼ਾਈ ਨਾਲ ਜੁੜੇ ਕੰਮ ਨੂੰ ਪਹਿਲ ਦਿੱਤੀ ਜਾਵੇਗੀ ਕਿਉਂਕਿ ਮਾਨਸੂਨ ਨੇੜੇ ਆ ਰਿਹਾ ਹੈ ਅਤੇ ਸਫ਼ਾਈ ਪ੍ਰਾਜੈਕਟ ’ਤੇ 13.58 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਐਨ ਚੋਅ ਦੇ ਨਾਲ ਨਾਲ ਹੋਰ ਨਦੀਆਂ ਨਾਲਿਆਂ ਅਤੇ ਰੋਡ ਗਲੀਆਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨਾਲ ਨਜਿੱਠਿਆ ਜਾ ਸਕੇ। ਮੰਤਰੀ ਨੇ ਸਫ਼ਾਈ ਕਰਮਚਾਰੀਆਂ ਨੂੰ ਪੀਪੀਈ ਕਿੱਟਾਂ ਅਤੇ ਮਾਸਕ ਵੀ ਦਿੱਤੇ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਪ੍ਰਸ਼ਾਸਕ ਕਮਲ ਗਰਗ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਕਮਲਪ੍ਰੀਤ ਬੰਨੀ, ਇੰਦਰਜੀਤ ਸਿੰਘ, ਅਨਿਲ ਆਨੰਦ, ਸੁਭਾਸ਼ ਕੁਮਾਰ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ