Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਸ਼ਾਸਨ ਨੇ ਰਾਸਤੇ ਵਿੱਚ ਠਹਿਰਾਅ ਵਾਲੀਆਂ ਰੇਲਗੱਡੀਆਂ ਦੀ ਵਿਵਸਥਾ ਕੀਤੀ ਝੋਨੇ ਦੀ ਲੁਆਈ ਕਾਰਨ ਰੋਜ਼ਾਨਾ 30 ਫੀਸਦੀ ਮਜ਼ਦੂਰ ਘਰ ਜਾਣ ਤੋਂ ਇਨਕਾਰੀ: ਡੀਸੀ ਮੁਹਾਲੀ ਰੇਲਵੇ ਸਟੇਸ਼ਨ ਤੋਂ 1501 ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਬਿਹਾਰ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ: ਮੁਹਾਲੀ ਪ੍ਰਸ਼ਾਸਨ ਨੇ 60 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਵਾਪਸ ਘਰ ਭੇਜਣ ਦੀ ਚੁਣੌਤੀ ਦਾ ਸਾਹਮਣਾ ਕਰਦਿਆਂ ਇਕ ਹਫ਼ਤੇ ਵਿੱਚ ਲਗਭਗ 15 ਹਜ਼ਾਰ ਵਿਅਕਤੀਆਂ ਨੂੰ ਪਿੱਤਰੀ ਸੂਬਿਆਂ ਵਿੱਚ ਵਾਪਸ ਭੇਜਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਕੱਠੇ ਕੀਤੇ ਅੰਕੜਿਆਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਾਹਰੀ ਰਾਜਾਂ ਦੇ ਵਿਅਕਤੀਆਂ ਲਈ ਪੜਾਅਵਾਰ ਵਾਪਸ ਭੇਜਣ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਲੋਕ ਯੂਪੀ ਦੇ ਹਰਦੋਈ ਵਾਂਗ ਸਿੱਧੇ ਜਾਣਾ ਚਾਹੁੰਦੇ ਸਨ। ਇਸ ਤੋਂ ਬਾਅਦ ਕਈ ਨੇੜਲੀਆਂ ਥਾਵਾਂ ਦੇ ਲੋਕਾਂ ਨੂੰ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਭੇਜਿਆ ਜਾ ਰਿਹਾ ਹੈ। ਡੀਸੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਝੋਨੇ ਦੀ ਲੁਆਈ ਦੌਰਾਨ ਰੁਜ਼ਗਾਰ ਦੇ ਮੌਕੇ ਦੇ ਨਾਲ-ਨਾਲ ਮਜ਼ਦੂਰਾਂ ਦੀ ਉਦਯੋਗਿਕ ਅਤੇ ਨਿਰਮਾਣ ਖੇਤਰਾਂ ਵਿੱਚ ਸਰਗਰਮ ਬਹਾਲੀ ਦੇ ਨਾਲ ਘਰ ਵਾਪਸੀ ਲਈ ਰਜਿਸਟਰ ਨਾ ਹੋਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਧ ਰਹੀ ਹੈ। ਰੋਜ਼ਾਨਾ 30 ਫੀਸਦੀ ਪ੍ਰਵਾਸੀ ਵਾਪਸ ਜਾਣ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਪ੍ਰਸ਼ਾਸਨ ਉਨ੍ਹਾਂ ਸਾਰਿਆਂ ਨੂੰ ਵਾਪਸ ਭੇਜਣ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਵਾਪਸ ਜਾਣ ਦੀ ਇੱਛਾ ਰੱਖਦੇ ਹਨ। ਅਸਲ ਵਿੱਚ ਮੁਹਾਲੀ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਕੀਤੀ ਗਈ ਮੰਜ਼ਲ ’ਤੇ ਜਾਣ ਦੀ ਇੱਛਾ ਰੱਖਣ ਵਾਲੇ ਰੂਪਨਗਰ ਅਤੇ ਨਵਾਂ ਸ਼ਹਿਰ ਤੋਂ ਆਉਣ ਵਾਲੇ ਪ੍ਰਵਾਸੀਆਂ ਲਈ ਵੀ ਮੁਹਾਲੀ ਤੋਂ ਬੋਰਡਿੰਗ ਸਹੂਲਤ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਦੇ ਬਹੁਤ ਘੱਟ ਗਿਣਤੀ ਦੇ ਲੋਕਾਂ ਜੋ ਉਸ ਸਥਾਨ ’ਤੇ ਜਾਣਾ ਚਾਹੁੰਦੇ ਹਨ ਜੋ ਸਥਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਸ਼ਡਿਊਲ ਵਿੱਚ ਨਹੀਂ ਹੈ, ਨੂੰ ਗੁਆਂਢੀ ਜ਼ਿਲ੍ਹਿਆਂ ਤੋਂ ਉਸ ਮੰਜ਼ਲ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਵਿੱਚ ਰਵਾਨਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 225 ਪ੍ਰਵਾਸੀਆਂ ਨੂੰ ਬੱਸਾਂ ਰਾਹੀਂ ਸਰਹਿੰਦ ਭੇਜਿਆ ਗਿਆ। ਜਿੱਥੋਂ ਉਨ੍ਹਾਂ ਮਨੀਪੁਰ ਅਤੇ ਆਂਧਰਾ ਪ੍ਰਦੇਸ਼ ਭੇਜਿਆ ਗਿਆ ਹੈ ਜਦੋਂਕਿ ਲਗਭਗ 900 ਹੋਰ ਪ੍ਰਵਾਸੀ ਮਜ਼ਦੂਰ ਭਲਕੇ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਜਾਣਗੇ। ਇਸ ਤੋਂ ਇਲਾਵਾ ਪ੍ਰਾਈਵੇਟ ਵਾਹਨਾਂ ’ਤੇ ਵਾਪਸ ਜਾਣ ਦੀ ਮੰਗ ਕਰ ਰਹੇ ਲੋਕਾਂ ਨੂੰ ਸਕਰੀਨਿੰਗ ਤੋਂ ਬਾਅਦ ਇਜਾਜ਼ਤ ਦਿੱਤੀ ਜਾ ਰਹੀ ਹੈ। ਡੀਸੀ ਨੇ ਦੱਸਿਆ ਕਿ ਅੱਜ ਅੱਠਵੇਂ ਦਿਨ ਸਪੈਸ਼ਲ ਰੇਲਗੱਡੀ ਮੁਹਾਲੀ ਰੇਲਵੇ ਸਟੇਸ਼ਨ ਤੋਂ ਬਿਹਾਰ ਲਈ ਰਵਾਨਾ ਹੋਈ ਹੈ। ਜਿਸ ਵਿੱਚ 1501 ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਭੇਜਿਆ ਗਿਆ ਹੈ। ਰੇਲਗੱਡੀਆਂ ਵਿੱਚ ਬੋਗੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਇਹ ਕਟਿਹਾਰ, ਪਟਨਾ, ਚੰਪਾਰਣ ਅਤੇ ਬਰੌਨੀ ਵਿੱਚ ਰੁਕ ਕੇ ਅੱਗੇ ਜਾਵੇਗੀ। ਇਸ ਤੋਂ ਪਹਿਲਾਂ ਕੁਲੈਕਸ਼ਨ ਸੈਂਟਰ ਅਤੇ ਫਿਰ ਰੇਲਵੇ ਸਟੇਸ਼ਨ ’ਤੇ ਸਾਰੇ ਪ੍ਰਵਾਸੀਆਂ ਦੀ ਦੋਹਰੀ ਮੈਡੀਕਲ ਜਾਂਚ ਕੀਤੀ ਗਈ ਹੈ। ਉਨ੍ਹਾਂ ਨੂੰ ਕੁਲੈਕਸ਼ਨ ਸੈਂਟਰਾਂ ਤੋਂ ਰੇਲਵੇ ਸਟੇਸ਼ਨ ਤੱਕ ਮੁਫ਼ਤ ਬੱਸਾਂ ਵਿੱਚ ਚੜ੍ਹਾਇਆ ਜਾਂਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਖਾਣਾ, ਪਾਣੀ ਅਤੇ ਬਿਸਕੁਟ ਮੁਹੱਈਆ ਕਰਵਾਏ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ