ਪੰਜਾਬ ਵਿੱਚ ਝੋਨੇ ਦੀ ਬਿਜਾਈ 1 ਜੂਨ ਤੋਂ ਕਰਨ ਦੀ ਇਜਾਜ਼ਤ ਦੇਣ ਦੀ ਮੰਗ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਐਸਏਐਸ ਨਗਰ ਮੰਗ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ 1 ਜੂਨ ਤੋੱ ਝੋਨਾ ਬੀਜਣ ਦੀ ਇਜਾਜਤ ਦਿੱਤੀ ਜਾਵੇ। ਇਸ ਸੰਬੰਧੀ ਯੂਨੀਅਨ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਵਿੱਚ ਯੂਨੀਅਨ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਘੰੜੂਆਂ, ਮੀਡੀਆ ਇੰਚਾਰਜ ਨਛੱਤਰ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਜਸਪਾਲ ਸਿੰਘ ਨਿਆਮੀਆਂ ਅਤੇ ਗੁਰਿੰਦਰ ਸਿੰਘ ਨੇ ਮੰਗ ਕੀਤੀ ਕਿ ਝੋਨੇ ਦੀ ਬਿਜਾਈ ਲਈ 15 ਮਈ ਤੋਂ ਟਿਊਬਵੈਲਾਂ ਲਈ 10 ਘੰਟੇ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਅਤੇ ਝੋਨੇ ਦੀ ਬਿਜਾਈ ਲਈ ਪ੍ਰਵਾਸੀ ਮਜ਼ਦੂਰਾਂ ਦਾ ਪ੍ਰੰਬਧ ਕੀਤਾ ਜਾਵੇ ਜਾਂ ਫਿਰ ਝੋਨਾ ਮਨਰੇਗਾ ਮਜਦੂਰਾਂ ਰਾਹੀਂ ਲਗਵਾਇਆ ਜਾਵੇ ਅਤੇ ਲੇਬਰ ਮੁੱਲ ਤੈਅ ਕੀਤੇ ਜਾਣ।
ਵਫਦ ਨੇ ਮੰਗ ਕੀਤੀ ਕਿ ਪੂਸਾ-44 ਅਤੇ ਹੋਰ ਝੋਨਾ ਲਗਾਉਣ ਦੀ ਪ੍ਰਵਾਨਗੀ 1 ਜੂਨ ਤੋਂ ਦਿੱਤੀ ਜਾਵੇ ਅਤੇ ਝੋਨੇ ਦਾ ਮੁੱਲ 2900 ਰੁਪਏ, ਬਾਸਮਤੀ ਦਾ ਮੁੱਲ 4000 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ। ਬਾਸਮਤੀ, ਦਾਲਾ, ਮੱਕੀ ਦਾ ਲਾਹੇਵੰਦ ਭਾਅ ਐਮ ਐਸ ਪੀ ਤੈਅ ਕਰਕੇ ਸਰਕਾਰੀ ਖਰੀਦ ਦੀ ਗਾਰੰਟੀ ਦਿੱਤੀ ਜਾਵੇ ਅਤੇ ਗੰਨੇ ਦੀ ਪਿਛਲੀ ਰਹਿੰਦੀ ਬਕਾਇਆ ਰਕਮ ਵਿਆਜ ਸਮੇਤ ਦਿੱਤੀ ਜਾਵੇ।
ਕਿਸਾਨਾਂ ਨੇ ਮੰਗ ਕੀਤੀ ਕਿ ਕਣਕ ਦੀ ਖਰੀਦ ਸਮੇਂ ਕੀਤੀ ਕਟੋਤੀ ਖਤਮ ਕੀਤੀ ਜਾਵੇ ਅਤੇ ਪੇਮੈਂਟ 24 ਘੰਟਿਆਂ ਵਿੱਚ ਦਿੱਤੀ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਇਲਾਜ ਲਈ 50 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ, ਡੀਜਲ ਦੀਆਂ ਵਧਾਈਆਂ ਕੀਮਤਾਂ ਵਾਪਿਸ ਲਈਆ ਜਾਣ, ਬੀਜਾਂ ਦਾ ਵਾਧੂ ਮੁੱਨ ਵਸੂਲਣ ਤੋਂ ਰੋਕਿਆ ਜਾਵੇ ਅਤੇ ਬੀਜ ਦੀਆਂ ਦੁਕਾਨਾਂ ਸਾਰਾ ਦਿਨ ਖੋਲਣ ਦੀ ਇਜਾਜਤ ਦਿੱਤੀ ਜਾਵੇ, ਬੇ-ਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਤੇ 100 ਰੁਪਏ ਪ੍ਰਤੀ ਕੁਇੰਟਲ ਕਣਕ ਤੇ ਬੋਨਸ ਦਿੱਤਾ ਜਾਵੇ ਅਤੇ ਇਸ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਲਈ ਬਿਜਲੀ ਲਾਈਨਾਂ ਟਰਾਂਸਫ਼ਾਰਮਰਾਂ ਦੀ ਮੁਰੰਮਤ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹਲ ਹੋ ਸਕੇ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…