Nabaz-e-punjab.com

ਕਰੋਨਾਵਾਇਰਸ: ਦੋ ਹੋਰ ਮਰੀਜ਼ਾਂ ਨੇ ਦਿੱਤੀ ਕਰੋਨਾ ਨੂੰ ਮਾਤ, ਅੱਜ 101 ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ

ਮੁਹਾਲੀ ਦੇ ਹੁਣ ਸਿਰਫ਼ 2 ਪੀੜਤ ਮਰੀਜ਼ ਜ਼ੇਰੇ ਇਲਾਜ, ਹੁਣ ਤੱਕ 100 ਮਰੀਜ਼ ਠੀਕ ਹੋ ਕੇ ਘਰਾਂ ’ਚ ਪਰਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸੋਮਵਾਰ ਨੂੰ ਕਰੋਨਾਵਾਇਰਸ ਤੋਂ ਪੀੜਤ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਅੱਜ ਦੋ ਹੋਰ ਪੀੜਤ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸਤਵਿੰਦਰ ਕੌਰ (26) ਵਾਸੀ ਪਿੰਡ ਘੜੂੰਆਂ ਅਤੇ ਰਮਨ ਕੁਮਾਰ (40) ਵਾਸੀ ਲਾਲੜੂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਇਹ ਦੋਵੇਂ ਮਰੀਜ਼ ਸਰਕਾਰੀ ਹਸਪਤਾਲ ਲੁਧਿਆਣਾ ਵਿੱਚ ਜ਼ੇਰੇ ਇਲਾਜ ਸਨ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ ਸਿਰਫ਼ ਦੋ ਹੀ ਪੀੜਤ ਮਰੀਜ਼ ਹਨ। ਜਿਨ੍ਹਾਂ ਵਿੱਚ ਪਿੰਡ ਮਿਲਖ ਦੀ ਲੜਕੀ ਅਤੇ ਨਵਾਂ ਗਾਉਂ ਦਾ ਵਿਅਕਤੀ ਸ਼ਾਮਲ ਹੈ, ਜੋ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ।
ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਦੀ ਮਹਾਮਾਰੀ ਤੋਂ ਪੀੜਤ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 100 ਹੋ ਗਈ ਹੈ ਜਦਕਿ ਹੁਣ ਤੱਕ 105 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਪੀੜਤ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਸਮੇਂ ਸਿਰਫ਼ 2 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਦੇ ਕਿਸੇ ਹਸਪਤਾਲ ਵਿੱਚ ਕੋਈ ਪੀੜਤ ਮਰੀਜ਼ ਦਾਖ਼ਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਲਾਜ ਅਧੀਨ ਦੋ ਮਰੀਜ਼ਾਂ ਦੀ ਹਾਲਤ ਵੀ ਪੂਰੀ ਤਰ੍ਹਾਂ ਠੀਕ ਹੈ ਅਤੇ ਕੋਈ ਮਰੀਜ਼ ਗੰਭੀਰ ਹਾਲਤ ਵਿੱਚ ਨਹੀਂ ਹੈ।
ਨੋਡਲ ਅਫ਼ਸਰ ਨੇ ਦੱਸਿਆ ਕਿ ਸੋਮਵਾਰ ਨੂੰ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਮੁਹਾਲੀ ਸਮੇਤ ਵੱਖ-ਵੱਖ ਫਲੂ ਕਾਰਨਰਾਂ ’ਤੇ 101 ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ ਜਦੋਂਕਿ 3 ਸੈਂਪਲਾਂ ਦੀ ਰਿਪੋਰਟ ਪਹਿਲਾਂ ਤੋਂ ਹੀ ਪੈਂਡਿੰਗ ਸੀ। ਇਸ ਤਰ੍ਹਾਂ ਹੁਣ 104 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…