Share on Facebook Share on Twitter Share on Google+ Share on Pinterest Share on Linkedin ਡੀਸੀ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਸ਼ਰਾਬ ਤਸਕਰੀ ਦੀ ਸੂਹ ਦੇਣ ਵਾਲੇ ਇਨਾਮ ਦੇਣ ਦਾ ਐਲਾਨ ਸ਼ਰਾਬ ਤਸਕਰੀ ਦੀ ਰਿਪੋਰਟ ਕਰਨ ਲਈ ਹੈਲਪਲਾਈਨ ਨੰਬਰ ਜਾਰੀ, ਕੰਟਰੋਲ ਰੂਮ ਸਥਾਪਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ: ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਸ਼ਰਾਬ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਇਸ ਸਬੰਧੀ ਸਮੂਹ ਐਂਟਰੀ ਪੁਆਇੰਟਾਂ ’ਤੇ ਪੁਲੀਸ ਕਰਮਚਾਰੀ ਅਤੇ ਆਬਕਾਰੀ ਵਿਭਾਗ ਦੀ ਸਾਂਝੀ ਟੀਮ ਵੱਲੋਂ ਦਿਨ-ਰਾਤ ਨਿਗਰਾਨੀ ਕੀਤੀ ਜਾ ਰਹੀ ਹੈ, ਉੱਥੇ ਹੁਣ ਸ਼ਰਾਬ ਤਸਕਰੀ ਦੀ ਸੂਹ ਦੇਣ ਵਾਲੇ ਯੋਗ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਆਮ ਲੋਕਾਂ ਨੂੰ ਸ਼ਰਾਬ ਤਸਕਰੀ ਖ਼ਿਲਾਫ਼ ਸੰਘਰਸ਼ ਨਾਲ ਜੁੜਨ ਅਤੇ ਸ਼ਰਾਬ ਤਸਕਰੀ ਦੀ ਰਿਪੋਰਟ ਕਰਨ ਲਈ ਕਾਲ/ਵਟਸਐਪ ’ਤੇ ਤਾਲਮੇਲ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਮੁਹਾਲੀ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ 98884 22998 ਨੰਬਰ ’ਤੇ ਫੋਨ ਜਾਂ ਵਟਸਐਪ ਕਰਕੇ ਸੰਦੇਸ਼ ਭੇਜ ਸਕਦਾ ਹੈ ਜਾਂ ਕੰਟਰੋਲ ਰੂਮ ਨੰਬਰ 0172-2219506 ’ਤੇ ਫੋਨ ਕਰਕੇ ਸ਼ਰਾਬ ਤਸਕਰੀ ਦੇ ਬਾਰੇ ਸੂਹ ਦੇ ਸਕਦਾ ਹੈ। ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਾਬ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਇਕ ਸਖ਼ਤ ਪ੍ਰਣਾਲੀ ਵਿਕਸਤ ਕੀਤੀ ਹੈ। ਇਸ ਸਬੰਧੀ ਲਗਾਤਾਰ ਚੌਕਸੀ ਵਧਾਉਣ ਦੇ ਨਾਲ ਨਾਲ ਵਿਸ਼ੇਸ਼ ਨਾਕੇ, ਅਚਨਚੇਤ ਜਾਂਚ ਅਤੇ ਛਾਪੇਮਾਰੀ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਤਸਕਰੀ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਨੂੰ ਵੀ ਨਾਲ ਜੋੜਿਆਂ ਜਾ ਰਿਹਾ ਹੈ ਕਿਉਂਕਿ ਕੋਈ ਵੀ ਮਿਸ਼ਨ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ ਹੈ। ਇਸ ਲਈ ਆਮ ਨਾਗਰਿਕ ਆਪਣੇ ਗੁਆਂਢ ਵਿੱਚ ਹੋ ਰਹੀ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਪ੍ਰਸ਼ਾਸਨ ਨੂੰ ਇਤਲਾਹ ਦੇ ਸਕਦੇ ਹਨ। ਡੀਸੀ ਨੇ ਸਪੱਸ਼ਟ ਕੀਤਾ ਕਿ ਅਜਿਹੀ ਕੋਈ ਜਾਣਕਾਰੀ ਦੇਣ ਵਾਲੇ ਦਾ ਪੂਰਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਵਿਅਕਤੀ (ਮੁਖ਼ਬਰ) ਨੂੰ ਯੋਗ ਇਨਾਮ ਦਿੱਤਾ ਜਾਵੇਗਾ। ਜਿਸ ਦੀ ਸੂਹ ਤੋਂ ਨਾਜਾਇਜ਼ ਸ਼ਰਾਬ ਨੂੰ ਜ਼ਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਦੀ ਸਾਂਝੀ ਟੀਮ ਸਾਰੇ ਐਂਟਰੀ ਪੁਆਇੰਟਾਂ ਦੀ ਦਿਨ-ਰਾਤ ਨਿਗਰਾਨੀ ਕਰ ਰਹੀ ਹੈ। ਪਾਇਲਫਰੇਜ ਦੀ ਜਾਂਚ ਕਰਨ ਲਈ ਸ਼ਰਾਬ ਦੀਆਂ ਭੱਠੀਆਂ ਅਤੇ ਬੋਤਲਾਂ ਦੇ ਪਲਾਂਟਾਂ ਦੀਆਂ ਗਤੀਵਿਧੀਆਂ ਜਾਂਚ ਅਧੀਨ ਹਨ। ਟਰੱਕਾਂ ਦੀ ਬਾਹਰੀ ਆਵਾਜਾਈ ’ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਕੀਤਾ ਜਾ ਸਕੇ ਕਿ ਉਹ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਬਿੱਲਾਂ, ਬਿੱਲਟੀ ਅਤੇ ਈ-ਵੇਅਬਿੱਲ ਆਪਣੇ ਕੋਲ ਰੱਖਣ। ਡੀਸੀ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰਾਂ, ਹਲਕਾ ਪਟਵਾਰੀਆਂ ਅਤੇ ਪੰਚਾਇਤ ਸਕੱਤਰਾਂ ਦੀ ਅਗਵਾਈ ਵਾਲੀ ਫੀਲਡ ਟੀਮਾਂ ਪੁਰਾਣੀਆਂ ਇਮਾਰਤਾਂ, ਮੈਰਿਜ ਪੈਲੇਸਾਂ, ਚਾਵਲ ਮਿੱਲਾਂ, ਸੜਕਾਂ ਕਿਨਾਰੇ ਢਾਬਿਆਂ, ਗੋਦਾਮਾਂ, ਕੋਲਡ ਸਟੋਰਾਂ ਅਤੇ ਝੁੱਗੀਆਂ ਦਾ ਜਾਇਜ਼ਾ ਲੈਣਗੀਆਂ। ਇਨ੍ਹਾਂ ਥਾਵਾਂ ’ਤੇ ਨਾਜਾਇਜ਼ ਸ਼ਰਾਬ ਸਟੋਰ ਕਰਕੇ ਰੱਖਣ ਦੀ ਸੰਭਾਵਨਾ ਹੈ। ਨੰਬਰਦਾਰਾਂ ਨੂੰ ਪਿੰਡਾਂ ਵਿੱਚ ਅਤੇ ਬਾਹਰੋਂ ਨਾਜਾਇਜ਼ ਸ਼ਰਾਬ ਦੇ ਭੰਡਾਰਨ ਅਤੇ ਆਵਾਜਾਈ ਦੀ ਰਿਪੋਰਟਿੰਗ ਲਈ ਜ਼ਿੰਮੇਵਾਰ ਦਿੱਤੀ ਗਈ ਹੈ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਅਣਅਧਿਕਾਰਤ ਤੌਰ ’ਤੇ ਸਟੋਰ ਕਰਕੇ ਰੱਖਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ