Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਦੇ 100 ਸ਼ੱਕੀ ਨਮੂਨਿਆਂ ਦੀ ਰਿਪੋਰਟ ਨੈਗੇਟਿਵ ਸਿਹਤ ਵਿਭਾਗ ਨੇ ਅੱਜ 130 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮੰਗਲਵਾਰ ਨੂੰ ਵੀ ਕਰੋਨਾਵਾਇਰਸ ਤੋਂ ਪੀੜਤ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਅੱਜ ਸਰਕਾਰੀ ਹਸਪਤਾਲ ਫੇਜ਼-6 ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ਉੱਤੇ 130 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਜਿਨ੍ਹਾਂ 104 ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ। ਉਨ੍ਹਾਂ ’ਚੋਂ 100 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ ਅੱਜ ਵਾਲੇ 130 ਨਮੂਨਿਆਂ ਸਮੇਤ ਹੁਣ ਕੁੱਲ 134 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ ਸਿਰਫ਼ ਦੋ ਹੀ ਕਰੋਨਾ ਤੋਂ ਪੀੜਤ ਮਰੀਜ਼ ਹਨ। ਜਿਨ੍ਹਾਂ ਵਿੱਚ ਪਿੰਡ ਮਿਲਖ ਦੀ ਲੜਕੀ ਸੁਮਨ ਕੌਰ ਅਤੇ ਨਵਾਂ ਗਾਉਂ ਦਾ ਵਿਅਕਤੀ ਅੰਕਿਤ ਕੁਮਾਰ ਸ਼ਾਮਲ ਹੈ, ਇਹ ਦੋਵੇਂ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਵੀ ਬਿਲਕੁਲ ਠੀਕ ਹੈ। ਇਨ੍ਹਾਂ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ’ਤੇ ਉਨ੍ਹਾਂ ਨੂੰ ਵੀ ਜਲਦੀ ਪੀਜੀਆਈ ’ਚੋਂ ਛੁੱਟੀ ਮਿਲਣ ਉਪਰੰਤ ਘਰ ਵਾਪਸ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਦੀ ਮਹਾਮਾਰੀ ਤੋਂ ਪੀੜਤ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 100 ਹੋ ਗਈ ਹੈ ਜਦਕਿ ਹੁਣ ਤੱਕ 105 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਪੀੜਤ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਸਮੇਂ ਸਿਰਫ਼ 2 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਜਿਸ ਤਰੀਕੇ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ ਸਭ ਤੋਂ ਵੱਧ ਕੇਸ ਆਏ ਸਨ, ਉਵੇਂ ਹੀ ਸਿਹਤ ਵਿਭਾਗ ਦੇ ਵਿਸ਼ੇਸ਼ ਯਤਨਾਂ ਕਾਰਨ ਤੇਜ਼ੀ ਨਾਲ ਪੀੜਤ ਮਰੀਜ਼ ਠੀਕ ਵੀ ਹੋ ਗਏ ਹਨ ਅਤੇ ਮੌਜੂਦਾ ਸਮੇਂ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ