ਆਂਗਣਵਾੜੀ ਯੂਨੀਅਨ ਨੇ ਸਰਕਾਰ ਤੋਂ ਮੰਗ ਮਨਵਾਉਣ ਲਈ ਸੰਘਰਸ਼ ਦਾ ਬਿਗਲ ਵਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮਨਵਾਉਣ ਲਈ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਤੇ ਆਉਦੇ ਦਿਨਾਂ ਦੌਰਾਨ ਸਰਕਾਰ ਦੇ ਖਿਲਾਫ਼ ਸੰਘਰਸ਼ ਸ਼ਰੂ ਕੀਤਾ ਜਾਵੇਗਾ। ਉਪਰੋਕਤ ਪ੍ਰਗਟਾਵਾ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ। ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ 1 ਜੂਨ ਤੋਂ 4 ਜੂਨ ਤੱਕ ਜਿਲਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਜਦੋ ਕਿ 5 ਜੂਨ ਤੋਂ 10 ਜੂਨ ਤੱਕ ਸੂਬੇ ਭਰ ਵਿਚ ਬਲਾਕ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਣਗੇ। ਇਸੇ ਦੌਰਾਨ ਵਰਕਰਾਂ ਤੇ ਹੈਲਪਰਾਂ ਵੱਲੋਂ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਮੁੱਖ ਮੰਤਰੀ, ਵਿਭਾਗੀ ਮੰਤਰੀ ਤੇ ਡਾਇਰੈਕਟਰ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ। ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਅਤੇ ਰਾਜ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਤੇ ਉਹਨਾਂ ਦੀਆਂ ਜਾਇਜ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।ਉਹਨਾ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ਜਾਵੇ। ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਜਿਹੜੇ 600 ਰੁਪਏ ਤੇ 300 ਰੁਪਏ ਕੱਟੇ ਹਨ, ਉਹ ਪੈਸੇ ਵਿਭਾਗ ਦੀ ਮੰਤਰੀ ਅਰੁਨਾ ਚੌਧਰੀ ਨਾਲ ਮਾਰਚ ਮਹੀਨੇ ਵਿਚ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਅਕਤੂਬਰ 2018 ਤੋਂ ਏਰੀਅਰ ਸਮੇਤ ਦਿੱਤੇ ਜਾਣ। ਪੋਸ਼ਣ ਅਭਿਆਨ ਦੇ ਅਪ੍ਰੈਲ 2018 ਤੋਂ ਰੁਕੇ ਹੋਏ ਪੈਸੇ ਦਿੱਤੇ ਜਾਣ। ਪ੍ਰਧਾਨ ਮੰਤਰੀ ਮਾਤਰਤਵ ਯੋਜਨਾ ਦੇ ਪੈਸੇ ਜੋ 2017 ਤੋਂ ਨਹੀ ਦਿੱਤੇ ਗਏ, ਦਿੱਤੇ ਜਾਣ। ਕਰੈਚ ਵਰਕਰਾਂ/ਹੈਲਪਰਾਂ ਦੀ ਦੋ ਸਾਲਾਂ ਤੋਂ ਰੁਕੀ ਹੋਈ ਤਨਖਾਹ ਦਿੱਤੀ ਜਾਵੇ ਤੇ ਸੂਬੇ ਦੀਆਂ ਸਾਰੀਆਂ ਵਰਕਰਾਂ/ਹੈਲਪਰਾਂ ਨੂੰ ਹਰ ਮਹੀਨੇ ਸਮੇਂ ਸਿਰ ਤਨਖ਼ਾਹਾਂ ਮੁਹੱਈਆ ਕਰਵਾਈਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…