ਯੂਥ ਆਫ਼ ਪੰਜਾਬ ਦੇ ਸਹਿਯੋਗ ਨਾਲ ਪਾਲੀਵੁੱਡ ਸਿਤਾਰਿਆਂ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆਂ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਪਾਲੀਵੁੱਡ ਦੀਆਂ ਨਾਮਵਰ ਹਸਤੀਆਂ ਵੱਲੋਂ ਸਮਾਜਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਸਹਿਯੋਗ ਨਾਲ ਇੰਡਸਟਰੀ ਲਈ ਕੰਮ ਕਰਦੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਇੱਕ ਵੀਡਿਉ ਵਾਇਰਲ ਹੋਈ ਸੀ, ਜਿਸ ਵਿੱਚ ਪਾਲੀਵੁੱਡ ਇੰਡਸਟਰੀ ਨਾਲ ਸਬੰਧਤ ਲੋਕਾਂ ਵੱਲੋਂ ਲਾਕਡਾਊਨ ਕਾਰਨ ਰੋਟੀ ਤੋਂ ਵੀ ਤੰਗ ਹੋਣ ਦੀ ਮਜਬੂਰੀ ਦੱਸੀ ਗਈ ਸੀ ਅਤੇ ਯੂਥ ਆਫ਼ ਪੰਜਾਬ ਵੱਲੋਂ ਇਹਨਾਂ ਲੋੜਵੰਦਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ।
ਉਹਲਾਂ ਦੱਸਿਆ ਕਿ ਜਦੋਂ ਇਸ ਬਾਰੇ ਮਸ਼ਹੂਰ ਅਦਾਕਾਰ ਮਲਕੀਤ ਰੌਣੀ ਨੂੰ ਪਤਾ ਲੱਗਾ ਕਿ ਇੰਡਸਟਰੀ ਦੇ ਲੋਕ ਮਜਬੂਰ ਹਨ ਅਤੇ ਯੂਥ ਆਫ ਪੰਜਾਬ ਉਹਨਾਂ ਦੀ ਮਦਦ ਕਰਨ ਜਾ ਰਿਹਾ ਹੈ ਤਾਂ ਉਹਨਾਂ ਨੇ ਇਹ ਸੇਵਾ ਖੁਦ ਲੈ ਲਈ ਅਤੇ ਲੋੜਵੰਦਾਂ ਨੂੰ ਰਾਸ਼ਨ ਦੇਣ ਲਈ ਮਲਕੀਤ ਰੌਣੀ ਅਤੇ ਕਰਮਜੀਤ ਅਨਮੋਲ ਉਚੇਚੇ ਤੌਰ ’ਤੇ ਪਹੁੰਚੇ ਅਤੇ ਉਹਨਾਂ ਵੱਲੋਂ ਯੂਥ ਆਫ ਪੰਜਾਬ ਦੀ ਮਦਦ ਨਾਲ ਰਾਸ਼ਨ ਵੰਡਿਆ ਗਿਆ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਯੂਥ ਆਫ਼ ਪੰਜਾਬ ਵੱਲੋਂ ਲੋੜਵੰਦਾਂ ਨੂੰ ਹੁਣ ਤੱਕ 600 ਤੋਂ ਵੱਧ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਲੋੜਵੰਦਾਂ ਨੂੰ ਜਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਇਸਦੇ ਨਾਲ ਹੀ ਯੂਥ ਆਫ਼ ਪੰਜਾਬ ਵੱਲੋਂ ਲੋੜਵੰਦ ਬੱਚਿਆਂ ਲਈ ਕਾਪੀਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਘਰ ਬੈਠੇ ਆਨਲਾਈਨ ਪੜਾਈ ਕਰ ਰਹੇ ਬੱਚਿਆਂ ਦੀ ਪੜਾਈ ਵਿੱਚ ਕਿਸੇ ਤਰਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਮੀਤ ਪ੍ਰਧਾਨ ਬੱਬੂ ਮੁਹਾਲੀ, ਸਕੱਤਰ ਅੰਮ੍ਰਿਤ ਜੌਲੀ, ਜ਼ਿਲ੍ਹਾ ਪ੍ਰਧਾਨ ਗੁਰਜੀਤ ਮਟੌਰ, ਨਰਿੰਦਰ ਵਤਸ, ਰਾਕੇਸ਼ ਬੰਸਲ, ਰਵੀ ਅਰੋੜਾ, ਜਤਿੰਦਰ ਭੱਟੀ, ਸ਼ਰਨਦੀਪ ਸਿੰਘ ਚੱਕਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…