ਸਿਹਤ ਮੰਤਰੀ ਸਿੱਧੂ ਨੇ ਦੁਕਾਨਦਾਰਾਂ ਦੇ ਮਸਲੇ ਸੁਣਨ ਲਈ ਮਾਰਕੀਟਾਂ ਦਾ ਕੀਤਾ ਦੌਰਾ

ਮੁਹਾਲੀ ਦੀਆਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੇ ਵਿਕਾਸ ਲਈ 1 ਕਰੋੜ 45 ਲੱਖ ਰੁਪਏ ਜਾਰੀ ਕੀਤੇ ਜਾਣਗੇ

ਮੁਹਾਲੀ ਜ਼ਿਲ੍ਹੇ ਨੂੰ ਕਰੋਨਾ ਮੁਕਤ ਰੱਖਣ ਲਈ ਸਾਫ਼ ਵਾਤਾਵਰਨ ’ਤੇ ਦਿੱਤਾ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਰੋਨਾਵਾਇਰਸ ਤੋਂ ਪੂਰੀ ਤਰ੍ਹਾਂ ਮੁਕਤੀ ਮਿਲਣ ਅਤੇ ਹਾਲਾਤ ਆਮ ਵਾਂਗ ਹੋਣ ’ਤੇ ਮੁਹਾਲੀ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ ਤਾਂ ਜੋ ਮੁਹਾਲੀ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰ ਕੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਲੌਕਡਾਊਨ ਦੌਰਾਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕੀਤਾ ਅਤੇ ਸਮੱਸਿਆਵਾਂ ਸੁਣੀਆਂ। ਮੰਤਰੀ ਨੇ ਇੱਥੋਂ ਦੇ ਫੇਜ਼-5 ਸਮੇਤ ਫੇਜ਼-11 ਮਾਰਕੀਟ, ਫੇਜ਼-10, 9, 7, ਫੇਜ਼-3ਬੀ2 ਅਤੇ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕੀਤਾ।
ਫੇਜ਼-11 ਦੀ ਪਾਲਕਾ ਮਾਰਕੀਟ ਵਿੱਚ ਵਿਹੜੇ ਦਾ ਕੰਮ, ਕੁਸਲ ਸੀਵਰੇਜ ਪ੍ਰਣਾਲੀ, ਪਾਰਕਿੰਗ ਦੀ ਸਮੱਸਿਆ ਅਤੇ ਪਹੁੰਚ ਸੜਕ ਦੀ ਸਥਿਤੀ ਵਿੱਚ ਸੁਧਾਰ, ਪੈਵਰਸਿਨ ਫੇਜ਼-10 ਮਾਰਕੀਟ ਦੀ ਸਥਾਪਨਾ, ਫੇਜ਼-9 ਦੀ ਮਾਰਕੀਟ ਵਿੱਚ ਸੈਨੇਟਰੀ ਹਾਲਤਾਂ ਵਿੱਚ ਸੁਧਾਰ, ਜਗ੍ਹਾ ਦੀ ਘਾਟ ਕਾਰਨ ਫੇਜ਼-7 ਮਾਰਕੀਟ ਵਿੱਚ ਬਾਹਰੀ ਰੇਹੜੀ ਵਿਕਰੇਤਾਵਾਂ ਨੂੰ ਸੰਚਾਲਨ ਦੀ ਆਗਿਆ ਨਾ ਦੇਣਾ, ਪਾਰਕਿੰਗ ਦੇ ਹਿੱਸੇ ਨੂੰ ਗਰੀਨ ਬੈਲਟ ਦਾ ਹਿੱਸਾ ਬਣਾਉਣਾ, ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਫੇਜ਼-3ਬੀ2 ਵਿੱਚ ਪ੍ਰਾਪਰਟੀ ਟੈਕਸ ਵਿੱਚ ਢਿੱਲ ਦੇਣਾ ਸ਼ਾਮਲ ਹੈ। ਦੁਕਾਨਦਾਰਾਂ ਵੱਲੋਂ ਚੁੱਕੇ ਮਸਲਿਆਂ ਬਾਰੇ ਮੰਤਰੀ ਨੇ ਭਰੋਸਾ ਦਿੱਤਾ ਕਿ ਉਕਤ ਸਾਰੇ ਮਸਲਿਆਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੇ ਸਰਬਪੱਖੀ ਵਿਕਾਸ ਲਈ 1 ਕਰੋੜ 45 ਲੱਖ ਰੁਪਏ ਜਾਰੀ ਕੀਤੇ ਜਾਣਗੇ। ਸਵੱਛ ਵਾਤਾਵਰਨ ਦੀ ਸਾਂਭ-ਸੰਭਾਲ ’ਤੇ ਜ਼ੋਰ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਇਕ ਸਵੱਛ ਵਾਤਾਵਰਨ ਰੱਖਣਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਹਾਲੀ ਕਰੋਨਾਵਾਇਰਸ ਤੋਂ ਰਹਿਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੁਹਾਲੀ ਜ਼ਿਲ੍ਹਾ ਫਿਲਹਾਲ ਕਰੋਨਾ ਮੁਕਤ ਹੋ ਗਿਆ ਹੈ ਪ੍ਰੰਤੂ ਸਾਨੂੰ ਅਜੇ ਵੀ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਇਲਾਜ ਤੋਂ ਚੰਗਾ ਬਚਾਅ ਦੇ ਨਿਯਮ ਦੀ ਪਾਲਣਾ ਕਰਨਾ ਜ਼ਰੂਰੀ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਐਸਈ ਮੁਕੇਸ਼ ਗਰਗ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਬਲਾਕ ਕਾਂਗਰਸ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਮਹਿਲਾ ਕਾਂਗਰਸ ਦੀ ਪ੍ਰਧਾਨ ਡਿੰਪਲ ਸੱਭਰਵਾਲ, ਮੀਤ ਪ੍ਰਧਾਨ ਬਲਜੀਤ ਕੌਰ, ਜਸਬੀਰ ਸਿੰਘ ਮਾਣਕੂ, ਨਰਪਿੰਦਰ ਸਿੰਘ ਰੰਗੀ, ਕਮਲਪ੍ਰੀਤ ਸਿੰਘ ਬੰਨੀ, ਬਲਕਰਨ ਸਿੰਘ ਭੱਟੀ, ਰੁਪਿੰਦਰ ਕੌਰ ਰੀਨਾ, ਪਿੰਕੂ ਆਨੰਦ, ਨਿਰਮਲ ਕੌਸਲ, ਰਾਜਾ ਕੰਵਰਜੋਤ ਸਿੰਘ, ਹਰਨੇਕ ਸਿੰਘ ਕਟਾਣੀ ਅਤੇ ਨਿਰਮਲ ਸਿੰਘ ਕੰਡਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…