Share on Facebook Share on Twitter Share on Google+ Share on Pinterest Share on Linkedin ਪੱਤਰਕਾਰ ਮੇਜਰ ਸਿੰਘ ਦੀ ਖਬਰ ਲੈਣ ਹਸਪਤਾਲ ਪੁੱਜੀ ਬੀਬੀ ਪਰਮਜੀਤ ਕੌਰ ਲਾਂਡਰਾਂ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਪੰਜਾਬ ਪੁਲੀਸ ਦੀ ਦਰਿੰਦਗੀ ਦਾ ਸ਼ਿਕਾਰ ਹੋਏ ਪੰਜਾਬੀ ਅਖ਼ਬਾਰ ਪਹਿਰੇਦਾਰ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਹਾਲਚਾਲ ਜਾਣਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਜਿੱਥੇ ਪੱਤਰਕਾਰ ਨੂੰ ਬਹੁਤ ਬੁਰੀ ਤਰ੍ਹਾਂ ਮਾਰਿਆ ਕੁਟਿਆ ਗਿਆ ਹੈ, ਉੱਥੇ ਹੀ ਇਸ ਅੰਮ੍ਰਿਤਧਾਰੀ ਵੀਰ ਦੀ ਦਸਤਾਰ ਅਤੇ ਕਕਾਰਾਂ ਦੀ ਵੀ ਕਥਿਤ ਤੌਰ ’ਤੇ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਘਟਨਾ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੱਤਰਕਾਰ ਦੀ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਹਾਲੇ ਤੱਕ ਐਫ਼ਆਈਆਰ ਦਰਜ ਹੀ ਨਹੀਂ ਕੀਤੀ ਗਈ। ਬੀਬੀ ਲਾਂਡਰਾਂ ਨੇ ਕਿਹਾ ਕਿ ਪੰਜਾਬ ਦੇ ਇਕ ਕੈਬਨਿਟ ਮੰਤਰੀ ਦੇ ਇਸ਼ਾਰੇ ’ਤੇ ਸਿਹਤ ਵਿਭਾਗ ਦੇ ਅਧਿਕਾਰੀ ਪੀੜਤ ਪੱਤਰਕਾਰ ਨੂੰ ਸਰਕਾਰੀ ਹਸਪਤਾਲ ਵਿੱਚ ਪ੍ਰਾਈਵੇਟ ਰੂਮ ਦੇਣ ਤੋਂ ਵੀ ਇਨਕਾਰੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਪੱਤਰਕਾਰ ਵੀਰਾਂ ’ਤੇ ਸਰਕਾਰੀ ਇਸ਼ਾਰੇ ’ਤੇ ਹਮਲੇ ਕਰ ਕੇ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੱਤਰਕਾਰ ਮੇਜਰ ਸਿੰਘ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਫੇਜ਼-4 ਮੁਹਾਲੀ ਵਿਖੇ ਇਕ ਵਿਵਾਦ ਨੂੰ ਕਵਰ ਕਰਨ ਲਈ ਉੱਥੇ ਗਏ ਸੀ, ਜਿੱਥੇ ਪ੍ਰਬੰਧਕ ਕਮੇਟੀ ਨੇ ਪੁਲੀਸ ਮਦਦ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਰਤਨ ਕਰਨ ਲਈ ਬੈਠੇ ਰਾਗੀ ਸਿੰਘਾਂ ਨੂੰ ਧੱਕੇ ਨਾਲ ਬਾਹਰ ਲਿਜਾ ਰਹੇ ਸੀ। ਇਸ ਘਟਨਾ ਦੀ ਪੱਤਰਕਾਰ ਵੀਡੀਓ ਬਣਾ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ