Nabaz-e-punjab.com

ਜਲੰਧਰ ਪੁਲੀਸ ਕਮਿਸ਼ਨਰ ਵੱਲੋਂ ਲੌਕਡਾਊਨ ਦੌਰਾਨ ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀਆਂ ਅੌਰਤਾਂ ਲਈ ਆਨਲਾਈਨ ਕੌਂਸਲਿੰਗ ਹੈਲਪਲਾਈਨ ਦੀ <ਸ਼ੁਰੂਆਤ

ਪੁਲੀਸ ਕਮਿਸ਼ਨਰ ਵੱਲੋਂ ਛੇ ਮੈਂਬਰੀ ਪੈਨਲ ਦਾ ਗਠਨ

ਪੁਲੀਸ ਤੇ ਮਨੋ ਚਕਿਸਤਕ ਕਰਨਗੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਦੀਆਂ ਸਮੱਸਿਆਵਾਂ ਦਾ ਹੱਲ

ਨਬਜ਼-ਏ-ਪੰਜਾਬ ਬਿਊਰੋ, ਜਲੰਧਰ, 25 ਮਈ 2020:
ਜਲੰਧਰ ਪੁਲੀਸ ਕਮਿਸ਼ਨਰ ਵੱਲੋਂ ਵਿਸ਼ੇਸ਼ ਪਹਿਲ ਕਰਦਿਆਂ ਲੌਕਡਾਊਨ ਦੌਰਾਨ ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟੈਲੀਫੋਨ ਰਾਹੀਂ ਆਨਲਾਈਨ ਕੌਂਸਲਿੰਗ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ।
ਪੁਲੀਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਲਾਕਡਾਊਨ ਦੌਰਾਨ ਔਰਤਾਂ ਪ੍ਰਤੀ ਘਰੇਲੂ ਹਿੰਸਾ ਦੀਆਂ ਸ਼ਿਕਾਇਤਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੇ ਹੱਲ ਅਤੇ ਔਰਤਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲੀਸ ਵਲੋਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ ਦੀ ਪ੍ਰਧਾਨਗੀ ਹੇਠ ਸਪੈਸ਼ਲ ਪੈਨਲ ਦਾ ਗਠਨ ਕੀਤਾ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਸਬ ਇੰਸਪੈਕਟਰ ਰੈਂਕ ਮਹਿਲਾ ਪੁਲੀਸ ਅਫ਼ਸਰ ਮੋਨਿਕਾ ਅਰੋੜਾ ਵੱਲੋਂ ਦੋ ਹੋਰ ਸਹਾਇਕ ਸਬ ਇੰਸਪੈਕਟਰਾਂ ਆਸ਼ਾ ਕਿਰਨ ਤੇ ਸੁਮਨ ਬਾਲਾ ਨਾਲ ਪੈਨਲ ਦੀ ਦੇਖ-ਰੇਖ ਕੀਤੀ ਜਾਵੇਗੀ।
ਪੁਲੀਸ ਕਮਿਸ਼ਨਰ ਨੇ ਦਸਿਆ ਕਿ ਤਿੰਨ ਪੁਲਿਸ ਅਫ਼ਸਰਾਂ ਦੇ ਨਾਲ ਮਨੋ ਰੋਗ ਮਾਹਿਰ ਡਾ.ਜਸਬੀਰ ਕੌਰ, ਡਾ.ਸਰਬਜੀਤ ਸਿੰਘ ਅਤੇ ਰਾਜਬੀਰ ਕੌਰ ਵਲੋਂ ਸ਼ਿਕਾਇਤਕਰਤਾ ਮਹਿਲਾਵਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਕਡਾਊਨ ਦੌਰਾਨ ਸ਼ਿਕਾਇਤਕਰਤਾ ਤੱਕ ਪਹੁੰਚ ਕਰਕੇ ਮਾਮਲੇ ਨੂੰ ਵਾਚਿਆ ਜਾਣਾ ਸੰਭਵ ਨਹੀਂ ਹੈ , ਇਸ ਲਈ ਕਮਿਸ਼ਨਰੇਟ ਪੁਲਿਸ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਮਹਿਲਾ ਵੱਲੋਂ ਕਮਿਸ਼ਨਰੇਟ ਪੁਲੀਸ ਪਾਸ ਅਪਣੀ ਸਮੱਸਿਆ ਸਬੰਧੀ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਪੈਨਲ ਵੱਲੋਂ ਉਸ ਨਾਲ ਟੈਲੀਫੋਨ ‘ਤੇ ਸੰਪਰਕ ਕੀਤਾ ਜਾਵੇਗਾ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੈਨਲ ਵੱਲੋਂ ਕਾਨਫਰੰਸ ਕਾਲ ਰਾਹੀਂ ਪੀੜਤ ਮਹਿਲਾ ਦੀ ਕੌਂਸਲਿੰਗ ਕਰਕੇ ਉਸ ਦੀ ਸਮੱਸਿਆ ਦਾ ਹੱਲ ਲੱਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਮਹਿਲਾ ਕੌਂਸਲਿੰਗ ਤੋਂ ਸੰਤੁਸ਼ਟ ਨਹੀਂ ਹੁੰਦੀ ਅਤੇ ਆਪਣੇ ਲਈ ਕਾਨੂੰਨੀ ਮਦਦ ਚਾਹੁੰਦੀ ਹੈ ਤਾਂ ਕਾਨੂੰਨ ਅਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਕਾਊਂਸਲਿੰਗ ਹੈਲਪਲਾਈਨ ਦਾ ਮੁੱਖ ਮੰਤਵ ਘਰੇਲੂ ਹਿੰਸਾ ਵਿੱਚ ਨਿਆਂ ਪ੍ਰਾਪਤ ਕਰਨ ਲਈ ਮਹਿਲਾਵਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ।
ਸਬੰਧਤ ਤਸਵੀਰ: ਗੁਰਪ੍ਰੀਤ ਸਿੰਘ ਭੁੱਲਰ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …