Share on Facebook Share on Twitter Share on Google+ Share on Pinterest Share on Linkedin ਸਾਬਕਾ ਕੌਂਸਲਰ ਆਰਪੀ ਸ਼ਰਮਾ ਨੇ ਲੋੜਵੰਦਾਂ ਨੂੰ ਕਣਕ ਵੰਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਮੁਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਰਾਸ਼ਨ ਡਿੱਪੂ ’ਤੇ ਲੋੜਵੰਦ ਪਰਿਵਾਰਾਂ ਨੂੰ ਕਣਕ ਦੀ ਵੰਡ ਕੀਤੀ ਗਈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਫੇਜ਼-6 ਦੇ ਲਾਭਪਾਤਰੀਆਂ ਨੂੰ 190 ਕੁਇੰਟਲ ਕਣਕ ਵੰਡੀ ਜਾਣੀ ਹੈ। ਜਿਸ ’ਚੋਂ ਅੱਜ 80 ਸਮਾਰਟ ਕਾਰਡ ਹੋਲਡਰਾਂ ਨੂੰ 50 ਕੁਇੰਟਲ ਕਣਕ ਵੰਡੀ ਗਈ ਹੈ ਅਤੇ ਬਾਕੀ ਅਗਲੇ ਦਿਨਾਂ ਵਿੱਚ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 15 ਕਿੱਲੋ ਦੇ ਹਿਸਾਬ ਨਾਲ ਕਣਕ ਦਿੱਤੀ ਗਈ ਹੈ। ਇਸ ਤੋਂ ਬਾਅਦ ਹਰੇਕ ਲਾਭਪਾਤਰੀ ਨੂੰ 3 ਕਿੱਲੋ ਦਾਲ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੇ ਚੱਲਦਿਆਂ ਲੌਕਡਾਊਨ ਦੌਰਾਨ ਗਰੀਬ ਲੋਕਾਂ ਨੂੰ ਅਨਾਜ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਣਕ ਅਤੇ ਦਾਲ ਵੰਡੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਿਨ੍ਹਾਂ ਗਰੀਬ ਪਰਿਵਾਰਾਂ ਦੇ ਸਮਾਰਟ ਕਾਰਡ ਨਹੀਂ ਬਣੇ ਹਨ, ਉਨ੍ਹਾਂ ਪਰਿਵਾਰਾਂ ਦੇ ਕਾਰਡ ਬਣਾਏ ਜਾਣਗੇ ਤਾਂ ਜੋ ਉਹ ਵੀ ਆਟਾ-ਦਲ ਸਕੀਮ ਦਾ ਲਾਭ ਲੈ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ