Share on Facebook Share on Twitter Share on Google+ Share on Pinterest Share on Linkedin ਕਰੋਨਾ ਦੀ ਚੁਣੌਤੀ ਦੇ ਬਾਵਜੂਦ ਪੰਜਾਬ ਵਿੱਚ 128 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ: ਲਾਲ ਸਿੰਘ ਭੀੜ ਘਟਾਉਣ ਲਈ ਐਤਕੀਂ ਪੰਜਾਬ ਭਰ ਵਿੱਚ 4 ਹਜ਼ਾਰ ਖ਼ਰੀਦ ਕੇਂਦਰ ਤੇ ਮੰਡੀਆਂ ਸਥਾਪਿਤ ਕੀਤੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਤੇ ਗਤੀਸ਼ੀਲ ਅਗਵਾਈ ਸਦਕਾ ਪੰਜਾਬ ਨੇ ਬੜੀ ਦਲੇਰੀ ਨਾਲ ਕਰੋਨਾਵਾਇਰਸ ਕਾਰਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕੀਤਾ ਅਤੇ 15 ਅਪਰੈਲ ਤੋਂ ਸ਼ੁਰੂ ਹੋਏ ਕਣਕ ਦੀ ਸਰਕਾਰੀ ਖ਼ਰੀਦ ਸੀਜ਼ਨ ਦੇ ਅੰਤ 31 ਮਈ ਤੱਕ ਸੂਬੇ ਵਿੱਚ 128 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਗੱਲ ਦਾ ਖੁਲਾਸਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਸੋਮਵਾਰ ਨੂੰ ਇੱਥੋਂ ਦੇ ਸੈਕਟਰ-65ਏ (ਫੇਜ਼-11) ਸਥਿਤ ਮੁੱਖ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਇਸ ਮੌਕੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਰਜਿੰਦਰ ਸਿੰਘ ਬਡਹੇੜੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਲਾਲ ਸਿੰਘ ਨੇ ਕਿਹਾ ਕਿ ਪੁਖ਼ਤਾ ਪ੍ਰਬੰਧਾਂ ਸਦਕਾ ਇਹ ਯਕੀਨੀ ਬਣਾਇਆ ਗਿਆ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਸਭ ਤੋਂ ਵੱਡੀ ਚੁਣੌਤੀ ਕਿਸਾਨਾਂ ਅਤੇ ਖ਼ਰੀਦ ਪ੍ਰਕਿਰਿਆ ਵਿੱਚ ਲੱਗੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸ ਮੰਤਵ ਨਾਲ ਮੰਡੀਆਂ ਵਿੱਚ 3030 ਫੁੱਟ ਦੇ ਵੱਡੇ ਬਲਾਕ ਬਣਾਏ ਗਏ ਤਾਂ ਜੋ ਕਿਸਾਨ ਉੱਥੇ ਆਪਣੀ ਫਸਲ ਰੱਖ ਸਕਣ। ਇਸ ਤੋਂ ਇਲਾਵਾ 34 ਹਜ਼ਾਰ ਲੀਟਰ ਸੈਨੇਟਾਈਜ਼ਰ ਮੁਹੱਈਆ ਕਰਵਾਇਆ ਗਿਆ। ਸਾਰੇ ਮੁੱਖ ਯਾਰਡ ਅਤੇ ਸਬ ਯਾਰਡਾਂ ਵਿੱਚ 500 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਅਤੇ 1300 ਪੈਡਲਡ ਵਾਸ ਬੇਸਨ ਲਗਾਏ ਗਏ ਸਨ। ਇਹੀ ਨਹੀਂ ਮੰਡੀਆਂ ਨੂੰ ਰੋਗਾਣੂ ਮੁਕਤ ਰੱਖਣ ਲਈ 12 ਲੱਖ ਲੀਟਰ ਸੋਡੀਅਮ ਹਾਈਪੋਕਲੋਰਾਈਟ ਦੀ ਵਰਤੋਂ ਕੀਤੀ ਗਈ। ਚੇਅਰਮੈਨ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਘੱਟ ਕਰਨ ਲਈ ਭੀੜ ਨੂੰ ਘਟਾਉਣ ਲਈ, ਇਸ ਵਾਰ ਪੰਜਾਬ ਭਰ ਵਿੱਚ 4000 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਅਤੇ ਸ਼ੈਲਰਾਂ ਨੂੰ ਅਸਥਾਈ ਖ਼ਰੀਦ ਕੇਂਦਰਾਂ ਵਜੋਂ ਵੀ ਨਾਮਜ਼ਦ ਕੀਤਾ ਗਿਆ। ਮੰਡੀਆਂ ਵਿਚ ਵੱਧ ਰਹੀ ਭੀੜ ਤੋਂ ਬਚਣ ਦੇ ਮੱਦੇਨਜ਼ਰ, ਮੰਡੀ ਬੋਰਡ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ 18 ਲੱਖ ਤੋਂ ਵੱਧ ਪਾਸ ਜਾਰੀ ਕੀਤੇ ਗਏ। ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੋਰਡ ਦੇ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਪੁਲੀਸ, ਗਾਰਡੀਅਨ ਆਫ਼ ਗਵਰਨੈਂਸ ਅਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਦਿੱਤੀਆਂ ਗਈਆਂ ਵਡਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸਾਰੇ ਮੁਲਾਜ਼ਮਾਂ ਨੂੰ 1.50 ਲੱਖ ਰੈਗੂਲਰ ਮਾਸਕ ਅਤੇ 10 ਹਜ਼ਾਰ ਐਨ-95 ਮਾਸਕ ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ 1683 ਮੰਡੀਆਂ ਵਿੱਚ 3195 ਜੀਓਜੀਜ਼ ਤਾਇਨਾਤ ਕੀਤੇ ਗਏ ਸਨ। ਲਾਲ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਦੇ ਸਾਰੇ ਅਧਿਕਾਰੀ ਅਤੇ ਮਾਰਕੀਟ ਕਮੇਟੀਆਂ ਦੇ 154 ਮੁਲਾਜ਼ਮਾਂ ਸਮੇਤ 5600 ਫੀਲਡ ਸਟਾਫ਼ ਵੀ ਇਸ ਵੱਡੇ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸੰਸਾ ਦੇ ਪਾਤਰ ਹਨ। ਪਨਗਰੇਨ ਨੇ 3719423, ਮਾਰਕਫੈੱਡ ਨੇ 2991126, ਪਨਸਪ ਨੇ 2702035, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੇ 1858509, ਐਫ਼ਸੀਆਈ ਨੇ 1415900 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਦਕਿ 58137 ਮੀਟਰਿਕ ਟਨ ਆੜ੍ਹਤੀਆਂ ਨੇ ਕਣਕ ਖਰੀਦੀ ਹੈ। ਹੁਣ ਤੱਕ 99 ਫੀਸਦੀ ਲਿਫ਼ਟਿੰਗ ਹੋ ਚੁੱਕੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ