Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਸਾਈਕਲ ਸਵਾਰ ਦੀ ਮੌਤ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਾਰ ਚਾਲਕ ਜ਼ਖ਼ਮੀ ਮਜ਼ਦੂਰ ਨੂੰ ਸੋਹਾਣਾ ਹਸਪਤਾਲ ’ਚ ਦਾਖ਼ਲ ਕਰਵਾਉਣ ਮਗਰੋਂ ਫਰਾਰ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ: ਮੁਹਾਲੀ ਏਅਰਪੋਰਟ ਸੜਕ ’ਤੇ ਵਾਪਰੇ ਸੜਕ ਹਾਦਸੇ ਵਿੱਚ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਜਨ ਹਰੀਜਨ (45) ਵਾਸੀ ਪਿੰਡ ਬੁਧਾਸਨ (ਝਾਰਖੰਡ) ਵਜੋਂ ਹੋਈ ਹੈ। ਉਹ ਇੱਥੋਂ ਦੇ ਸੈਕਟਰ-68 ਵਿੱਚ ਆਪਣੀ ਪਤਨੀ ਬੇਬੀ ਦੇਵੀ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਉਨ੍ਹਾਂ ਦਾ ਜਵਾਈ ਸਾਗੁਰੀ ਦਾਸ ਵੀ ਇੱਥੇ ਹੀ ਰਹਿੰਦਾ ਹੈ। ਜਾਂਚ ਅਧਿਕਾਰੀ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਸੋਹਾਣਾ ਪੁਲੀਸ ਨੇ ਕਾਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਮ੍ਰਿਤਕ ਦੀ ਪਤਨੀ ਬੇਬੀ ਦੇਵੀ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਮੁੱਢਲੀ ਪੜਤਾਲ ਦੌਰਾਨ ਪੁਲੀਸ ਨੇ ਹਾਦਸਾ ਗ੍ਰਸਤ ਕਾਰ ਵੀ ਬਰਾਮਦ ਕਰ ਲਈ ਹੈ। ਬੇਬੀ ਦੇਵੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਮਜ਼ਦੂਰੀ ਦਾ ਕੰਮ ਕਰਦੇ ਹਨ। ਸਵੇਰੇ 9 ਵਜੇ ਉਹ ਆਪਣੇ ਜਵਾਈ ਸਾਗੁਰੀ ਦਾਸ ਨਾਲ ਸਾਈਕਲ ਦੇ ਪਿੱਛੇ ਬੈਠ ਕੇ ਦਿਹਾੜੀ ’ਤੇ ਜਾ ਰਹੀ ਸੀ ਅਤੇ ਉਸ ਦਾ ਪਤੀ ਭਜਨ ਹਰੀਜਨ ਵੱਖਰੇ ਸਾਈਕਲ ’ਤੇ ਉਨ੍ਹਾਂ ਤੋਂ ਅੱਗੇ ਅੱਗੇ ਜਾ ਰਿਹਾ ਸੀ। ਉਹ ਸਾਰੇ ਐਰੋਸਿਟੀ ਵਿੱਚ ਪ੍ਰਾਈਵੇਟ ਠੇਕੇਦਾਰ ਕੋਲ ਮਜ਼ਦੂਰੀ ਕਰਦੇ ਹਨ। ਜਿਵੇਂ ਹੀ ਉਹ ਏਅਰਪੋਰਟ ਸੜਕ ’ਤੇ ਸ਼ਰਾਬ ਦੇ ਠੇਕੇ ਦੇ ਬਰਾਬਰ ਪਹੁੰਚੇ ਤਾਂ ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਆ ਰਹੀ ਇਕ ਚਿੱਟੇ ਰੰਗ ਦੀ ਕਾਰ ਨੇ ਉਸ ਦੇ ਪਤੀ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਪਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਲਾਂਕਿ ਕਾਰ ਚਾਲਕ ਨੇ ਉਸ ਦੇ ਜ਼ਖ਼ਮੀ ਪਤੀ ਨੂੰ ਚੁੱਕ ਕੇ ਸੋਹਾਣਾ ਆਈ ਹਸਪਤਾਲ ਵਿੱਚ ਪਹੁੰਚਾਇਆ ਪ੍ਰੰਤੂ ਉਹ ਜ਼ਖ਼ਮੀ ਨੂੰ ਦਾਖ਼ਲ ਕਰਵਾਉਣ ਤੋਂ ਬਾਅਦ ਅਚਾਨਕ ਉੱਥੋਂ ਖਿਸਕ ਗਿਆ, ਪ੍ਰੰਤੂ ਉਨ੍ਹਾਂ ਦੇ ਜਵਾਈ ਨੇ ਕਾਰ ਦਾ ਨੰਬਰ ਨੋਟ ਕਰਕੇ ਪੁਲੀਸ ਨੂੰ ਦੱਸਿਆ ਗਿਆ। ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਤੋਂ ਬਾਅਦ ਉਸ ਦੇ ਪਤੀ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਪ੍ਰੰਤੂ ਉੱਥੋਂ ਉਸ ਦੇ ਪਤੀ ਨੂੰ ਪੀਜੀਆਈ ਭੇਜ ਦਿੱਤਾ। ਜਿੱਥੇ ਉਸ ਦੇ ਪਤੀ ਨੇ ਦਮ ਤੋੜ ਦਿੱਤਾ। ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਦੌਰਾਨ ਪੁਲੀਸ ਨੇ ਹਾਦਸਾ ਗ੍ਰਸਤ ਵੀ ਬਰਾਮਦ ਕਰ ਲਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲਾ ਕਰ ਦਿੱਤੀ ਹੈ ਅਤੇ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ