Nabaz-e-punjab.com

ਮੁਹਾਲੀ ਵਿੱਚ 8 ਪੀੜਤ ਮਰੀਜ਼ਾਂ ਨੇ ਦਿੱਤੀ ਕਰੋਨਾ ਨੂੰ ਮਾਤ

ਸਿਹਤ ਵਿਭਾਗ ਨੇ ਅੱਜ 456 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਮੁਹਾਲੀ ਜ਼ਿਲ੍ਹੇ ਵਿੱਚ ਜਿੱਥੇ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ, ਉੱਥੇ ਨਾਲ ਨਾਲ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਵੀ ਪਰਤ ਰਹੇ ਹਨ। ਅੱਜ ਮੁਬਾਰਕਪੁਰ ਵਿੱਚ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 177 ਹੋ ਗਈ ਹੈ। ਜਿਨ੍ਹਾਂ ’ਚੋਂ 49 ਨਵੇਂ ਕੇਸ ਐਕਟਿਵ ਹਨ। ਜਦੋਂਕਿ ਸੋਮਵਾਰ ਨੂੰ ਅੱਠ ਪੀੜਤ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ।
ਅੱਜ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ ਮੁਹਾਲੀ ਦੇ ਜਗਦੀਪ ਸਿੰਘ (36), ਅਮਿਤੋਜ ਕੌਰ (34), ਰਵਿੰਦਰ ਕੌਰ (61) ਅਤੇ ਜਸਵੀਰ ਕੁਮਾਰ (66) ਚਾਰੇ ਵਾਸੀ ਸੈਕਟਰ-78 (ਮੁਹਾਲੀ), ਪਰਵੀਨ ਕੁਮਾਰ (61) ਵਾਸੀ ਸੈਕਟਰ-70 ਸਮੇਤ ਸੁਮਨ ਦੇਵੀ (28) ਵਾਸੀ ਸਲੇਮਪੁਰ, ਹਰਸਦੀਪ ਸਿੰਘ (20) ਵਾਸੀ ਕੁਰਾਲੀ ਅਤੇ ਕਮਲ ਅਰੋੜਾ (32) ਵਾਸੀ ਪਿੰਡ ਢਕੌਲੀ ਨੂੰ ਅੱਜ ਛੁੱਟੀ ਦੇ ਕੇ ਵਾਪਸ ਘਰ ਭੇਜ ਦਿੱਤਾ ਹੈ। ਇਹ ਸਾਰੇ ਮਰੀਜ਼ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਸਨ।
ਸਿਵਲ ਸਰਜਨ ਅਤੇ ਨੋਡਲ ਅਫ਼ਸਰ ਨੇ ਦੱਸਿਆ ਕਿ ਭਾਵੇਂ ਠੀਕ ਹੋਣ ਉਪਰੰਤ ਅੱਠ ਮਰੀਜ਼ਾਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਪ੍ਰੰਤੂ ਉਨ੍ਹਾਂ ਨੂੰ ਸਾਵਧਾਨੀ ਵਜੋਂ ਅਗਲੇ ਹੁਕਮਾਂ ਤੱਕ ਆਪੋ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਮੁਹਾਲੀ ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ਤੋਂ 456 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 177 ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 125 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਇਸ ਸਮੇਂ ਮੁਹਾਲੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 49 ਹੈ। ਇਹ ਸਾਰੇ ਪੀੜਤ ਮਰੀਜ਼ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਠੀਕ ਹੈ। ਮੈਡੀਕਲ ਟੀਮਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…