ਬਾਲੀਵੁੱਡ ਫਿਲਮ ਐਕਟਰ ਸੁਸ਼ਾਂਤ ਰਾਜਪੂਤ ਦੇ ਫੈਨ ਨੇ ਕੀਤੀ ਖ਼ੁਦਕੁਸ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਇੱਥੋਂ ਦੇ ਨੇੜਲੇ ਨਵਾਂ ਗਰਾਓਂ ਕਸਬੇ ਵਿੱਚ ਬੁੱਧਵਾਰ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਨੇ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਗਿਆ ਹੈ ਕਿ ਮ੍ਰਿਤਕ ਵਿਦਿਆਰਥੀ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦਾ ਬਹੁਤ ਵੱਡਾ ਫੈਨ ਸੀ ਅਤੇ ਸੁਸ਼ਾਂਤ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਉਹ ਕਾਫ਼ੀ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਜਿਸ ਕਾਰਨ ਉਸ ਨੇ ਅੱਜ ਖ਼ੁਦਕੁਸ਼ੀ ਕਰ ਲਈ। ਉਹ ਚੰਡੀਗੜ੍ਹ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਅਤੇ ਨਵਾਂ ਗਰਾਓਂ ਦੇ ਆਦਰਸ਼ ਨਗਰ ਵਿੱਚ ਰਹਿੰਦਾ ਸੀ।
ਨਵਾਂ ਗਰਾਓਂ ਥਾਣੇ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰਵਾਈ ਗਈ ਹੈ। ਜਿਸ ਕਾਰਨ ਪੁਲੀਸ ਵੱਲੋਂ ਧਾਰਾ 174 ਅਧੀਨ ਡੀਡੀਆਰ ਦਰਜ ਕੀਤੀ ਗਈ ਹੈ। ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਦ ਹਵਾਲੇ ਨਾਲ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਉਹ ਆਪਣੇ ਘਰ ਤੋਂ ਕਿਸੇ ਬਾਹਰ ਗਏ ਹੋਏ ਸੀ ਅਤੇ ਵਿਦਿਆਰਥੀ ਘਰ ਵਿੱਚ ਇਕੱਲਾ ਸੀ। ਮਾਪਿਆਂ ਅਨੁਸਾਰ ਸੁਸ਼ਾਂਤ ਰਾਜਪੂਤ ਦੀ ਮੌਤ ਤੋਂ ਬਾਅਦ ਵਿਦਿਆਰਥੀ ਕਾਫੀ ਉਦਾਸ ਅਤੇ ਪੇ੍ਰਸ਼ਾਨ ਰਹਿਣ ਲੱਗ ਪਿਆ ਸੀ।
ਜ਼ਿਕਰਯੋਗ ਹੈ ਕਿ ਬੀਤੀ 14 ਜੂਨ ਨੂੰ ਐਕਟਰ ਸੁਸ਼ਾਂਤ ਰਾਜਪੂਤ ਨੇ ਮੁੰਬਈ ਸਥਿਤ ਬਾਂਦਰਾ ਵਿੱਚ ਆਪਣੇ ਘਰ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇਸ ਸਬੰਧੀ ਅੱਜ ਅੱਠ ਫਿਲਮ ਅਦਾਕਾਰਾਂ ਦੇ ਖ਼ਿਲਾਫ਼ ਮੁੰਬਈ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਕਿਉਂਕਿ ਸੁਸ਼ਾਂਤ ਦੇ ਫੈਨ ਅਤੇ ਉਸ ਦੀ ਮਾਂ ਇਹ ਮੰਨਣ ਨੂੰ ਤਿਆਰ ਨਹੀਂ ਸੀ ਕਿ ਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਕਰ ਸਕਦਾ ਹੈ। ਪਹਿਲੇ ਦਿਨ ਤੋਂ ਹੀ ਸੁਸ਼ਾਂਤ ਦੀ ਮੌਤ ਸਬੰਧੀ ਕਤਲ ਦੀ ਸੰਕਾ ਜਾਹਰ ਕੀਤੀ ਜਾ ਰਹੀ ਸੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…