Share on Facebook Share on Twitter Share on Google+ Share on Pinterest Share on Linkedin ਡਾ. ਗੁਰਪਾਲ ਸਿੰਘ ਵਾਲੀਆ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਨਿਯੁਕਤ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ: ਪੰਜਾਬ ਸਰਕਾਰ ਵੱਲੋਂ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਨਵੇਂ ਡਾਇਰੈਕਟਰ ਅੱਜ ਇੱਥੋਂ ਦੇ ਸੈਕਟਰ-68 ਸਥਿਤ ਮੁੱਖ ਦਫਤਰ ਲਾਈਵਸਟਾਕ ਭਵਨ ਵਿੱਚ ਉਨ੍ਹਾਂ ਅਹੁਦਾ ਸੰਭਾਲ ਲਿਆ ਹੈ। ਡਾ. ਵਾਲੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਸ਼ੂ ਧਨ ਨੂੰ ਸਹਾਇਕ ਕਿਤੇ ਵਜੋਂ ਵਿਕਸਤ ਕਰਨ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਨੂੰ ਹੋਰ ਸੁਹਿਰਦਤਾ ਨਾਲ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਦੀ ਆਮਦਨ ਦੁੱਗਣੀ ਕਰਨ ਲਈ ਵਿਭਾਗ ਵੱਲੋਂ ਪਸ਼ੂ ਪਾਲਕਾਂ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦਾ ਪਸ਼ੂ ਧਨ ਬਿਮਾਰੀ ਰਹਿਤ ਰੱਖਣ ਅਤੇ ਰਾਜ ਦੇ ਪਸ਼ੂਆਂ ਦੀ ਨਸਲ ਸੁਧਾਰ ਸਬੰਧੀ ਵਧੀਆ ਪ੍ਰੋਗਰਾਮ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਲਈ ਬੱਕਰੀ ਪਾਲਣ, ਸੂਰ ਪਾਲਣ ਅਤੇ ਮੁਰਗੀ ਪਾਲਣ ਸਬੰਧੀ ਕਿੱਤਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾ ਡਾ. ਵਾਲੀਆ ਮੁੱਖ ਦਫ਼ਤਰ ਵਿੱਚ ਸੰਯੁਕਤ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ। ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਬਰਨਾਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਤਇਨਾਤ ਰਹੇ ਹਨ। ਡਾ. ਵਾਲੀਆ ਨੇ ਬੀਵੀਐਸਸੀ (1985) ਅਤੇ ਐਮਵੀਐਸ (1997) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਕੀਤੀ ਅਤੇ ਪੋਸਟ ਗਰੈਜੂਏਸ਼ਨ ਦੌਰਾਨ ਉਹ ਯੂਨੀਵਰਸਿਟੀ ਦੀ ਮੈਰਿਟ ਵਿੱਚ ਆਏ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ