nabaz-e-punjab.com

ਆਂਗਨਵਾੜੀ ਬੀਬੀਆਂ ਤੇ ਹੈਲਪਰਾਂ ਵੱਲੋਂ 21, 28 ਜੂਨ ਤੇ 1 ਜੁਲਾਈ ਨੂੰ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਆਂਗਨਵਾੜੀ ਐਂਪਲਾਈਜ ਫੈਡਰੇਸ਼ਨ ਆਫ਼ ਇੰਡੀਆ ਨੇ ਤਿੰਨ ਪੜਾਵੀ ਸੰਘਰਸ਼ ਦਾ ਦਾ ਪ੍ਰੋਗਰਾਮ ਉਲੀਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਦੇਸ਼ ਭਰ ਦੀਆਂ 28 ਲੱਖ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਆਂਗਨਵਾੜੀ ਐਂਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਆਗੂਆਂ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਜਿਸ ਵਿੱਚ ਤਿੰਨ ਪੜਾਵੀ ਪ੍ਰੋਗਰਾਮ ਉਲੀਕਿਆ ਗਿਆ। ਹਰਗੋਬਿੰਦ ਕੌਰ ਨੇ ਦੱਸਿਆ ਕਿ ਭਲਕੇ 21 ਜੂਨ, 28 ਜੂਨ ਅਤੇ 1 ਜੁਲਾਈ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼ ਭਰ ਵਿੱਚ ਆਨਲਾਈਨ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਐਤਵਾਰ ਨੂੰ ਆਂਗਨਵਾੜੀ ਵਰਕਰਾਂ/ਹੈਲਪਰਾਂ ਦੀ ਸੇਵਾਮੁਕਤੀ ਮੌਕੇ ਪੈਨਸ਼ਨ ਦੀ ਮੰਗ ਨੂੰ ਉਠਾਇਆ ਜਾਵੇਗਾ, ਜਦੋਂਕਿ 28 ਜੂਨ ਨੂੰ ਆਂਗਨਵਾੜੀ ਬੀਬੀਆਂ ਅਤੇ ਹੈਲਪਰਾਂ ਨੂੰ ਪੱਕਾ ਕਰਨਾ ਦੀ ਮੰਗ ਕੀਤੀ ਜਾਵੇਗੀ ਅਤੇ 1 ਜੁਲਾਈ ਨੂੰ ਪੰਜ ਸੂਤਰੀ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਮੁੱਦਾ ਚੁੱਕਿਆ ਜਾਵੇਗਾ।
ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਇਨ੍ਹਾਂ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ/ਹੈਲਪਰਾਂ ਨੂੰ ਪੱਕਾ ਕਰਨ ਦੀ ਮੰਗ ਜਾਂ ਘੱਟੋ-ਘੱਟ ਉਜ਼ਰਤਾਂ ਦੇ ਦਾਇਰੇ ਅੰਦਰ ਲਿਆਉਣਾ, ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿਵਾਉਣ, 50 ਲੱਖ ਸਿਹਤ ਬੀਮਾ ਅਤੇ ਸੈਂਟਰਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਨੂੰ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਪੂਰਾ ਰਾਸ਼ਨ ਦੇਣ ਦੀ ਮੰਗ ਸ਼ਾਮਲ ਹੈ। ਕੌਮੀ ਪ੍ਰਧਾਨ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਵਰਕਰਾਂ ਅਤੇ ਹੈਲਪਰਾਂ ਮਿਥੇ ਹੋਏ ਪ੍ਰੋਗਰਾਮ ਅਨੁਸਾਰ ਆਪਣੇ ਘਰਾਂ ਵਿੱਚ ਪਰਿਵਾਰਕ ਮੈਂਬਰਾਂ ਨਾਲ ਹੱਥਾਂ ਵਿੱਚ ਮਾਟੋ, ਪੋਸਟਰ, ਬੈਨਰ ਲੈ ਕੇ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਗੀਆਂ। ਇਸ ਮੌਕੇ ਫੈਡਰੇਸ਼ਨ ਦੀ ਕੌਮੀ ਆਗੂਆਂ ਮਧੂ ਬਾਲਾ ਸ਼ਰਮਾ, ਸੰਤੋਸ਼ ਗੁੱਜਰ, ਗਰੀਮਾ, ਛੋਟਾ ਗਹਿਲੋਤ, ਰੂਪਾ ਅਤੇ ਕਿਰਨ ਬਾਲਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮੰਗਾਂ ਦੀ ਪੂਰਤੀ ਲਈ ਸਾਂਝੇ ਯਤਨਾ ਦੀ ਲੋੜ ’ਤੇ ਜ਼ੋਰ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…