Share on Facebook Share on Twitter Share on Google+ Share on Pinterest Share on Linkedin ਫੀਸਾਂ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਨੇ ਏਡੀਸੀ ਤੇ ਐਸਡੀਐਮ ਨੂੰ ਸੌਂਪੇ ਮੰਗ ਪੱਤਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਈਮੇਲ ’ਤੇ ਭੇਜੀ ਸ਼ਿਕਾਇਤ, ਸਕੂਲਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ: ਸਟੂਡੈਂਟਸ ਆਰਗਨਾਈਜੇਸ਼ਨ ਆਫ਼ ਇੰਡੀਆ ਨੇ ਸਕੂਲਾਂ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਫੀਸਾਂ ਜਮ੍ਹਾ ਕਰਵਾਉਣ ਲਈ ਦਬਾਅ ਪਾਉਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਸੰਸਥਾ ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਜ਼ੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੁਹਾਲੀ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਕਾਲਰਾ ਨੇ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸਡੀਐਮ ਜਗਦੀਪ ਸਹਿਗਲ ਨੂੰ ਮੰਗ ਪੱਤਰ ਸੌਂਪ ਕੇ ਵਿਦਿਆਰਥੀਆਂ ਤੋਂ ਜਬਰੀ ਫੀਸ ਵਸੂਲੀ ਨਾ ਕਰਨ ਦੀ ਮੰਗ ਕੀਤੀ। ਉਨ੍ਹਾਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਈਮੇਲ ਰਾਹੀਂ ਸ਼ਿਕਾਇਤ ਭੇਜਦਿਆਂ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਨਵਦੀਪ ਕਾਲਰਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਨੂੰ ਫੀਸਾਂ ਜਮ੍ਹਾ ਕਰਵਾਉਣ ਦੇ ਹੁਕਮ ਚਾੜੇ ਜਾਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਮੁਹਾਲੀ ਦੇ ਕੁਝ ਨਾਮਵਾਰ ਕਾਲਜ ਅਤੇ ਯੂਨੀਵਰਸਿਟੀਆਂ ਵਿਦਿਆਰਥੀਆਂ ਤੋਂ ਫੀਸਾਂ ਦੀਆਂ ਮੰਗ ਕਰ ਰਹੇ ਹਨ ਜਦੋਂਕਿ ਲੌਕਡਾਊਨ ਕਾਰਨ ਲੋਕਾਂ ਦੇ ਕਾਰੋਬਾਰ ਬੰਦ ਹੋਣ ਕਾਰਨ ਗਰੀਬ ਮਾਪੇ ਆਰਥਿਕ ਤੰਗੀ ਕਾਰਨ ਆਪਣੇ ਬੱਚਿਆਂ ਦੀਆਂ ਫੀਸਾਂ ਦਾ ਭੁਗਤਾਨ ਕਰਨ ਤੋਂ ਅਸਮਰਥ ਹਨ। ਉਨ੍ਹਾਂ ਮੰਗ ਕੀਤੀ ਕਿ ਲੌਕਡਾਊਨ ਪੀਰੀਅਡ ਅਤੇ ਅਗਲੇ ਸਮੈਸਟਰਾਂ ਦੀ ਫੀਸਾਂ ਮੁਆਫ਼ ਕੀਤੀਆਂ ਜਾਣ। ਇਸ ਮੌਕੇ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸਡੀਐਮ ਜਗਦੀਪ ਸਹਿਗਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਉੱਚ ਜਾਂਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਸੰਸਥਾ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਅਗਲੀ ਕਾਰਵਾਈ ਲਈ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਭੇਜਿਆ ਜਾਵੇਗਾ। ਇਸ ਮੌਕੇ ਚੰਡੀਗੜ੍ਹ ਜ਼ੋਨ ਦੇ ਪ੍ਰਧਾਨ ਇਕਬਾਲਪ੍ਰੀਤ ਸਿੰਘ ਪ੍ਰਿੰਸ, ਪੀਯੂ ਚੰਡੀਗੜ੍ਹ ਦੇ ਪ੍ਰਧਾਨ ਚੇਤੰਨ ਚੌਧਰੀ, ਮੁਹਾਲੀ ਦੇ ਪ੍ਰਧਾਨ ਸੁਖਵੀਰ ਬਠਲਾਣਾ, ਲੜਕੀ ਵਿੰਗ ਦੀ ਪ੍ਰਧਾਨ ਸੋਨੀਆ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ