Nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੈਸਟੋਰੈਂਟ, ਹੋਟਲ ਖੋਲ੍ਹਣ ਤੇ ਪ੍ਰਾਹੁਣਚਾਰੀ ਸੇਵਾਵਾਂ ਵਿੱਚ ਢਿੱਲ ਦੇਣ ਦੇ ਹੁਕਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਮੰਗਲਵਾਰ ਨੂੰ ਦੇਰ ਸ਼ਾਮ ਰੈਸਟੋਰੈਂਟਾਂ, ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਖੋਲ੍ਹਣ ਲਈ ਤੁਰੰਤ ਪ੍ਰਭਾਵ ਨਾਲ ਕੁਝ ਹੱਦ ਤੱਕ ਲੋੜੀਂਦੀ ਢਿੱਲ ਦੇਣ ਦੇ ਹੁਕਮ ਜਾਰੀ ਕੀਤੇ ਹਨ। ਰੈਸਟੋਰੈਂਟਾਂ ਨੂੰ ਰਾਤ 8 ਵਜੇ ਤੱਕ 50 ਫੀਸਦੀ ਥਾਂ ਜਾਂ 50 ਗਾਹਕਾਂ ਜੋ ਵੀ ਘੱਟ ਹੋਵੇ, ਨਾਲ ਬੈਠ ਕੇ ਖਾਣ ਦੀ ਆਗਿਆ ਦਿੱਤੀ ਹੈ। ਹੋਟਲਾਂ ਵਿੱਚ ਬਫੇ ਖਾਣਾ ਸਮੇਤ ਉਨ੍ਹਾਂ ਦੀ ਬੈਠਣ ਦੀ ਸਮਰੱਥਾ ਦਾ 50 ਪ੍ਰਤੀਸ਼ਤ ਜਾਂ 50 ਮਹਿਮਾਨ ਜੋ ਵੀ ਘੱਟ ਹੈ, ਨੂੰ ਬੈਠ ਕੇ ਖਾਣਾ ਪਰੋਸਣ ਦੀ ਆਗਿਆ ਦਿੱਤੀ ਗਈ ਹੈ। ਇਹ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲੇ ਹੋਣਗੇ ਪਰ ਹੋਟਲ ਮਹਿਮਾਨਾਂ ਦੇ ਨਾਲ-ਨਾਲ ਬਾਹਰੋਂ ਆਏ ਵਿਅਕਤੀਆਂ ਲਈ ਸਮਾਂ ਰਾਤ 8 ਵਜੇ ਤੱਕ ਰਹੇਗਾ। ਜਦੋਂਕਿ ਬਾਰ ਬੰਦ ਰਹਿਣਗੇ। ਉਂਜ ਆਬਕਾਰੀ ਨੀਤੀ ਦੇ ਤਹਿਤ ਕਮਰਿਆਂ ਅਤੇ ਰੈਸਟੋਰੈਂਟਾਂ ਵਿੱਚ ਸ਼ਰਾਬ ਵਰਤਾਈ ਜਾ ਸਕਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ, ਹੋਰ ਸਮਾਜਿਕ ਕਾਰਜ ਅਤੇ ਬੈਨਕੁਏਟ ਹਾਲਾਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਵਿੱਚ ਓਪਨ ਏਅਰ ਪਾਰਟੀਆਂ ਵਿੱਚ 50 ਵਿਅਕਤੀਆਂ ਦਾ ਆਯੋਜਨ ਕੀਤਾ ਜਾ ਸਕਦਾ ਹੈ। ਕੈਟਰਿੰਗ ਸਟਾਫ਼ ਨੂੰ ਛੱਡ ਕੇ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬੈਨਕੁਏਟ ਹਾਲ ਦਾ ਆਕਾਰ ਘੱਟੋ-ਘੱਟ 5 ਹਜ਼ਾਰ ਵਰਗ ਫੁੱਟ ਹੋਣਾ ਚਾਹੀਦਾ ਹੈ ਜੋ ਕਿ ਇਕ ਵਿਅਕਤੀ ਲਈ 10×10 ‘ਖੇਤਰ ਦੀ ਜ਼ਰੂਰਤ ਦੇ ਅਧਾਰ ’ਤੇ ਲੋੜੀਂਦੀ ਸਮਾਜਿਕ ਦੂਰੀ ਬਣਾਈ ਜਾ ਸਕੇ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਦਾ ਪ੍ਰਬੰਧਨ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਐਸਓਪੀ ਦੀ ਪਾਲਣਾ ਕਰਨ ਲਈ ਜ਼ਿੰਮਵਾਰ ਹੋਵੇਗਾ।
ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਤੇ ਤਾਲਾਬੰਦੀ ਦੇ ਉਪਾਵਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨਾ, ਆਫਤਨ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਦੇ ਅਧੀਨ ਸਜਾਯੋਗ ਅਪਰਾਧ ਹੋਵੇਗਾ ਅਤੇ ਆਈਪੀਸੀ ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਰੇ ਸਬੰਧਤ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਵੱਖ-ਵੱਖ ਵਿਸ਼ਿਆਂ ’ਤੇ ਐਡਵਾਈਜ਼ਰੀ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਅਤੇ ਸਰਕਾਰੀ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …