nabaz-e-punjab.com

ਨਵਾਂ ਗਾਉਂ ਵਿੱਚ ਪੇਂਟਰ ਤੇ ਦੋ ਅੌਰਤਾਂ ਨੇ ਕੀਤੀ ਖ਼ੁਦਕੁਸ਼ੀ

ਅੌਰਤਾਂ ਨੇ ਆਪਣੇ ਘਰਾਂ ’ਚ ਛੱਤ ਵਾਲੇ ਪੱਖੇ ਨਾਲ ਫਾਹਾ ਲਿਆ, ਪੇਂਟਰ ਨੇ ਉੱਚੀ ਇਮਾਰਤ ਤੋਂ ਮਾਰੀ ਛਾਲ

ਪਤੀ ਨੂੰ ਕਾਰੋਬਾਰ ਵਿੱਚ ਘਾਟਾ ਪੈਣ ਕਾਰਨ ਅੌਰਤ ਨੇ ਦੁਖੀ ਹੋ ਕੇ ਲਿਆ ਫਾਹਾ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਇੱਥੋਂ ਦੇ ਨੇੜਲੇ ਕਸਬਾ ਨਵਾਂ ਗਾਉਂ ਵਿੱਚ ਇਕ ਪੇਂਟਰ ਅਤੇ ਦੋ ਅੌਰਤਾਂ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਵਾਂ ਗਾਉਂ ਪੁਲੀਸ ਨੇ ਦੋਵੇਂ ਅੌਰਤਾਂ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ ਜਦੋਂਕਿ ਪੇਂਟਰ ਖ਼ੁਦਕੁਸ਼ੀ ਮਾਮਲੇ ਵਿੱਚ ਉਸ ਦੇ ਸਾਥੀ ਪੇਂਟਰ ਅਜੈ ਕੁਮਾਰ ਅਤੇ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 306 ਅਤੇ 34 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਪਾਰਵਤੀ (20), ਸੋਨੀਆ (29) ਵਾਸੀ ਸ਼ਿਵਾਲਿਕ ਵਿਹਾਰ ਅਤੇ ਮਹਿੰਦਰ ਸਿੰਘ (35) ਵਜੋਂ ਹੋਈ ਹੈ।
ਨਵਾਂ ਗਾਉਂ ਥਾਣੇ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਾਰਵਤੀ ਨੇ ਘਰੇਲੂ ਝਗੜੇ ਕਾਰਨ ਅੱਜ ਸਵੇਰੇ 11 ਵਜੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਉਸ ਦੇ ਪਤੀ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ। ਜਦੋਂਕਿ ਸੋਨੀਆ ਨੇ ਆਪਣੇ ਪਤੀ ਸੁਨੀਲ ਕੁਮਾਰ ਨੂੰ ਕਾਰੋਬਾਰ ਵਿੱਚ ਘਾਟਾ ਪੈਣ ਕਾਰਨ ਇਹ ਕਦਮ ਚੁੱਕਿਆ ਹੈ। ਉਹ ਆਰਥਿਕ ਤੰਗੀ ਕਾਰਨ ਕਾਫੀ ਪ੍ਰੇਸ਼ਾਨੀ ਰਹਿੰਦੀ ਸੀ। ਮ੍ਰਿਤਕ ਦੇ ਭਰਾ ਨਵੀਨ ਕੁਮਾਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।
ਉਧਰ, ਪੇਂਟਰ ਮਹਿੰਦਰ ਸਿੰਘ ਨੇ ਉੱਚੀ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਦੀ ਪਤਨੀ ਸ੍ਰੀਮਤੀ ਰਣਜੀਤਾ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਤੀ ਨੇ ਅਜੈ ਕੁਮਾਰ ਪੇਂਟਰ ਤੋਂ ਦੋ ਲੱਖ ਰੁਪਏ ਲੈਣੇ ਸੀ ਪ੍ਰੰਤੂ ਉਹ ਦੋ ਸਾਲਾਂ ਤੋਂ ਝੂਠੇ ਲਾਰੇ ਲਾਉਂਦਾ ਆ ਰਿਹਾ ਸੀ। ਲੰਘੀ ਦੇਰ ਰਾਤ ਪੇਂਟਰ ਅਜੈ ਕੁਮਾਰ ਆਪਣੇ ਕੁੱਝ ਸਾਥੀਆਂ ਨਾਲ ਉਨ੍ਹਾਂ ਦੇ ਘਰ ਆਇਆ ਅਤੇ ਉਸ ਨੇ ਉਸ ਦੇ ਪਤੀ ਨਾਲ ਝਗੜਾ ਕਰਦਿਆਂ ਉਸ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦੇ ਹੋਏ ਜਗਦੰਬੇ ਕਰਿਆਨਾ ਸਟੋਰ ਦੀ ਛੱਤ ’ਤੇ ਚੜ੍ਹ ਕੇ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਉਸ ਨੂੰ ਤੁਰੰਤ ਸੈਕਟਰ16 ਦੇ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਵਿਧਵਾ ਦੀ ਸ਼ਿਕਾਇਤ ’ਤੇ ਪੇਂਟਰ ਅਜੈ ਕੁਮਾਰ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…