ਉਦਯੋਗਿਕ ਫੋਕਲ ਪੁਆਇੰਟ ਦਾ 16 ਕਰੋੜ ਰੁਪਏ ਦੀ ਲਾਗਤ ਨਾਲ ਸਰਬਪੱਖੀ ਵਿਕਾਸ ਕੀਤਾ ਜਾਵੇਗਾ: ਸੁੰਦਰ ਸ਼ਾਮ ਅਰੋੜਾ

ਉਦਯੋਗਿਕ ਖੇਤਰ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਬਣਿਆ, ਉਦਯੋਗ ਅਤੇ ਵਣਜ ਮੰਤਰੀ

ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐੱਸ. ਨਗਰ / ਡੇਰਾਬਸੀ, 8 ਜੁਲਾਈ:
” ਉਦਯੋਗਿਕ ਖੇਤਰ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ ਅਤੇ ਸਿਰਫ ਇਕ ਮਜ਼ਬੂਤ ਉਦਯੋਗਿਕ ਢਾਂਚਾ ਹੀ ਰਾਜ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾ ਸਕਦਾ ਹੈ ਜਿਸ ਨਾਲ ਬੇਰੁਜ਼ਗਾਰੀ ਦੇ ਮੁੱਦੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇਗਾ। ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਦਯੋਗ ਅਤੇ ਵਣਜ ਮੰਤਰੀ, ਪੰਜਾਬ, ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਦੇ ਸਹਿਯੋਗ ਨਾਲ ਉਦਯੋਗਿਕ ਫੋਕਲ ਪੁਆਇੰਟ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਮੰਤਰੀ ਨੇ ਅੱਗੇ ਕਿਹਾ ਕਿ ਫੋਕਲ ਪੁਆਇੰਟ ਦਾ ਬੁਨਿਆਦੀ ਢਾਂਚਾ, ਜਿਸ ਵਿਚ 201 ਪਲਾਟ ਸ਼ਾਮਲ ਹਨ ਅਤੇ ਜੋ 136 ਏਕੜ ਵਿਚ ਫੈਲਿਆ ਹੋਇਆ ਹੈ, ਦਾ ਤਕਰੀਬਨ 16 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚਾ ਵਿਕਾਸ ਕੀਤਾ ਜਾਵੇਗਾ। ਇਸ ਵਿੱਚ ਵੱਖ ਵੱਖ ਪਹਿਲੂ ਜਿਵੇਂ ਕਿ ਲੈਂਡ ਫਿਲਿੰਗ / ਲੈਵਲਿੰਗ ਸਮੇਤ ਚਾਰ ਦੀਵਾਰੀ ਕੰਧਾਂ, ਕੰਡਿਆਲੀ ਤਾਰ, ਕੰਕਰੀਟ ਸੜਕਾਂ ਦਾ ਨਿਰਮਾਣ, ਪਾਣੀ ਦੀ ਸਪਲਾਈ, ਮੀਂਹ ਦੇ ਪਾਣੀ ਨਾਲ ਕਟਾਈ, ਤੂਫਾਨੀ ਨਿਕਾਸੀ, ਐਲਈਡੀ ਵਾਲੀਆਂ ਸਟ੍ਰੀਟ ਲਾਈਟਾਂ ਅਤੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦਾ ਨਵੀਨੀਕਰਨ ਸ਼ਾਮਲ ਹੈ।
ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਹੈ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਵੀ ਜਾਣਿਆ ਜਾਣਾ ਚਾਹੀਦਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਜਲਦੀ ਹੀ ਇਕ ਨੀਤੀ ਘੜੀ ਜਾਏਗੀ ਜੋ ਵਿਸ਼ੇਸ਼ ਤੌਰ ‘ਤੇ ਮਾਈਕਰੋ ਸਮਾਲ ਅਤੇ ਮੀਡੀਅਮ ਉਦਯੋਗਾਂ ( ਐਮਐਸਐਮਈਜ਼) ‘ਤੇ ਕੇਂਦਰਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 17 ਫੋਕਲ ਪੁਆਇੰਟਾਂ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਹੋਰ 200 ਕਰੋੜ ਰੁਪਏ ਲੁਧਿਆਣਾ ਵਿਖੇ ਸਾਈਕਲ ਵੈਲੀ ਦੇ ਵਿਕਾਸ ਲਈ ਦਿੱਤੇ ਗਏ ਹਨ।
ਇਸ ਦੌਰਾਨ, ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮੰਤਰੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸਿਹਤ ਵਿਭਾਗ ਦੇ ਪ੍ਰੋਟੋਕੋਲ ਜਿਵੇਂ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਹਿਨਣ ਅਤੇ ਸਾਬਣ ਅਤੇ ਸੈਨੀਟਾਈਜ਼ਰ ਨਾਲ 20 ਸੈਕਿੰਡ ਲਈ ਹੱਥ ਧੋਣ ਦੀ ਪਾਲਣਾ ਕਰਨ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਇੰਜੀਨੀਅਰ ਪੀਐਸਆਈਈਸੀ ਆਰ.ਐਸ. ਬੈਂਸ, ਪ੍ਰਧਾਨ ਡੇਰਾਬਸੀ ਫੋਕਲ ਪੁਆਇੰਟ ਐਸੋਸੀਏਸ਼ਨ ਰਾਕੇਸ਼ ਭਾਰਗਵ, ਐਕਸੀਅਨ ਪਰਮਿੰਦਰ ਸਿੰਘ ਅਤੇ ਐਸ.ਡੀ.ਓ ਸੰਦੀਪ ਸਿੰਘ ਸ਼ਾਮਲ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…