Share on Facebook Share on Twitter Share on Google+ Share on Pinterest Share on Linkedin ਤਿੰਨ ਅਣਪਛਾਤੇ ਵਿਅਕਤੀ ਡਰਾਈਵਰ ਤੋਂ ਨਵਾਂ ਸਵਰਾਜ ਟਰੈਕਟਰ ਖੋਹ ਕੇ ਫਰਾਰ ਲਾਂਡਰਾਂ-ਬਨੂੜ ਸੜਕ ’ਤੇ ਸਨੇਟਾ ਨੇੜੇ ਵਾਪਰੀ ਘਟਨਾ, ਸੋਹਾਣਾ ਥਾਣੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ: ਇੱਥੋਂ ਦੇ ਲਾਂਡਰਾਂ-ਬਨੂੜ ਸੜਕ ’ਤੇ ਸਥਿਤ ਪਿੰਡ ਸਨੇਟਾ ਨੇੜੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਨਵਾਂ ਸਵਰਾਜ ਟਰੈਕਟਰ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਹਾਣਾ ਥਾਣਾ ਵਿੱਚ ਪੀੜਤ ਡਰਾਈਵਰ ਮਹੀਪਾਲ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ, ਆਪਣੀ ਬਦਨਾਮੀ ਦੇ ਡਰੋਂ ਸਨੇਟਾ ਪੁਲੀਸ ਚੌਂਕੀ ਦੇ ਸਟਾਫ਼ ਨੇ ਇਸ ਵਾਰਦਾਤ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਫਿਰ ਵੀ ਮੀਡੀਆ ਨੂੰ ਇਸ ਦੀ ਭਿਣਕ ਪੈ ਗਈ। ਇਸ ਸਬੰਧੀ ਚੌਂਕੀ ਇੰਚਾਰਜ ਪਰਮਜੀਤ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਨ੍ਹਾਂ ਫੋਨ ਨਹੀਂ ਚੁੱਕਿਆ। ਬਾਅਦ ਵਿੱਚ ਡੀਐਸਪੀ (ਸਿਟੀ-2) ਦੀਪ ਕੰਵਲ ਨੇ ਉਕਤ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਿੰਡ ਸਨੇਟਾ ਨੇੜਿਓਂ ਅਣਪਛਾਤੇ ਵਿਅਕਤੀ ਡਰਾਈਵਰ ਤੋਂ ਨਵਾਂ ਸਵਰਾਜ ਟਰੈਕਟਰ ਖੋਹ ਲੈ ਕੇ ਗਏ ਹਨ। ਪੁਲੀਸ ਅਨੁਸਾਰ ਮਹੀਪਾਲ ਮੁਹਾਲੀ ਤੋਂ ਨਵਾਂ ਸਵਰਾਜ ਟਰੈਕਟਰ 855 ਜਗਾਧਰੀ ਛੱਡਣ ਜਾ ਰਿਹਾ ਸੀ ਕਿ ਜਦੋਂ ਉਹ ਸਨੇਟਾ ਨੇੜੇ ਪੁੱਜਾ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਗੱਲਾਂ ਵਿੱਚ ਲਗਾ ਲਿਆ ਅਤੇ ਬਾਅਦ ਵਿੱਚ ਉਹ ਉਸ ਤੋਂ ਟਰੈਕਟਰ ਖੋਹ ਕੇ ਭੱਜ ਗਏ। ਪੁਲੀਸ ਨੇ ਮੁਲਜ਼ਮਾਂ ਦੀ ਪੈੜ ਨੱਪਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ ਲੇਕਿਨ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਮੁਲਜ਼ਮਾਂ ਬਾਰੇ ਪੁਲੀਸ ਨੂੰ ਕੋਈ ਸੁਰਾਗ ਨਹੀਂ ਮਿਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ