nabaz-e-punjab.com

ਕਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ’ਤੇ ਦਿੱਤਾ ਜਾ ਰਿਹਾ ਹੈ ਵਧੇਰੇ ਜ਼ੋਰ: ਆਸ਼ਿਕਾ ਜੈਨ

ਮੁਹਾਲੀ ਕਰੋਨਾ ਵਿਰੁੱਧ ਜਾਗਰੂਕਤਾ ਫੈਲਾਉਣ ਵਾਲੇ 3 ਮੋਹਰੀ ਜ਼ਿਲ੍ਹਿਆਂ ’ਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਜ਼ਿਲ੍ਹਾ ਮੁਹਾਲੀ ਵਿੱਚ ਕਰੋਨਾ ਦੇ ਤੇਜ਼ੀ ਨਾਲ ਵੱਧਦੇ ਕੇਸਾਂ ਦੇ ਮੱਦੇਨਜ਼ਰ ਕਰੋਨਾ ਤੋਂ ਬਚਾਅ ਸਬੰਧੀ ਜਾਗਰੂਕਤਾ ’ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ, ਸਿਹਤ ਕਰਮੀ ਅਤੇ ਐਨਜੀਓਜ਼ ਭਰਪੂਰ ਉਪਰਾਲੇ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸਭ ਦੇ ਸਾਂਝੇ ਯਤਨਾ ਸਦਕਾ ਜ਼ਿਲ੍ਹੇ ਮੁਹਾਲੀ ਵਿੱਚ 20 ਹਜ਼ਾਰ ਤੋਂ ਵੱਧ ਲੋਕ ਮਿਸ਼ਨ ਫਤਿਹ ਵਾਰੀਅਰਜ਼ ਬਣ ਚੁੱਕੇ ਹਨ ਅਤੇ ਸਵੈ-ਇੱਛਾ ਨਾਲ ਕੋਵਿਡ-19 ਤੋਂ ਬਚਾਅ ਲਈ ਜਾਗਰੂਕਤਾ ਫੈਲਾਉਣ ਵਿਚ ਸਹਿਯੋਗ ਦੇ ਰਹੋ ਹਨ।
ਏਡੀਸੀ ਨੇ ਦੱਸਿਆ ਕਿ ਸੂਬੇ ਦੇ 22 ਜ਼ਿਲ੍ਹਿਆਂ ’ਚੋਂ ਜ਼ਿਲ੍ਹਾ ਮੁਹਾਲੀ ਜਾਗਰੂਕਤਾ ਫੈਲਾਉਣ ਵਾਲੇ 3 ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋ ਗਿਆ ਹੈ। ਉਹਨਾਂ ਨੇ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਮਿਸ਼ਨ ਫਤਿਹ ਵਾਰੀਅਰਜ਼ ਮੁਕਾਬਲੇ ਵਿੱਚ 27 ਲੋਕਾਂ ਨੇ ਕਾਂਸੀ ਸਰਟੀਫਿਕੇਟ ਅਤੇ 10 ਨੇ ਚਾਂਦੀ ਸਰਟੀਫਿਕੇਟ ਹਾਸਲ ਕੀਤੇ ਹਨ।
ਸ੍ਰੀਮਤੀ ਜੈਨ ਨੇ ਕਿਹਾ ਕਿ ਦੇਸ਼ ਭਰ ਵਿੱਚ ‘ਅਨਲਾਕ’ ਲਾਗੂ ਹੋਣ ਕਾਰਨ ਲੋਕਾਂ ਦੀ ਇਕ ਸੂਬੇ ਤੋ ਦੂਜੇ ਸੂਬੇ ਵਿੱਚ ਆਵਾਜਾਈ ਵਧੀ ਹੈ ਜਿਸ ਦੇ ਚਲਦਿਆਂ ਕੋਵਿਡ-19 ਦੇ ਵਧੇਰੇ ਫੈਲਣ ਦਾ ਖਦਸ਼ਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਰੱਖਿਆ ਪ੍ਰੋਟੋਕੋਲਾਂ ਪ੍ਰਤੀ ਅਵੇਸਲੇ ਨਾ ਹੋਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਉਣ, ਸਾਬਣ ਜਾਂ ਸੈਨੇਟਾਈਜ਼ਰ ਨਾਲ ਹੱਥਾਂ ਨੂੰ ਘੱਟੋ ਘੱਟ 20 ਸੈਕਿੰਡ ਲਈ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…