Share on Facebook Share on Twitter Share on Google+ Share on Pinterest Share on Linkedin ਏਸ ਯੂਨੀਅਨ ਦੀ ਚੋਣ ਵਿੱਚ ਜਸਵੀਰ ਸਿੰਘ ਪ੍ਰਧਾਨ ਅਤੇ ਜਗਤਾਰ ਸਿੰਘ ਬਣੇ ਚੇਅਰਮੈਂਨ ਯੂਨੀਅਨ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰਵਾਏ ਜਾਣਗੇ: ਰਣਜੀਤ ਰੈਡੀ ਵਿਕਰਮ ਜੀਤ ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 13 ਜੁਲਾਈ ਏਸ ਟੈਂਪੂ ਯੂਨੀਅਨ ਡੇਰਾਬੱਸੀ ਦੀ ਇਕ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਰੈਡੀ ਦੀ ਅਗਵਾਈ ਹੇਠ ਹੋਈ । ਜਿਸ ਵਿੱਚ ਸਰਵਸੰਮਤੀ ਨਾਲ ਜਸਵੀਰ ਸਿੰਘ ਕੈਂਪ ਨੂੰ ਯੂਨੀਅਨ ਦਾ ਪ੍ਰਧਾਨ ਅਤੇ ਜਗਤਾਰ ਸਿੰਘ ਮੁਬਾਰਕਪੁਰ ਨੂੰ ਚੇਅਰਮੈਂਨ ਚੁਣ ਲਿਆ ਗਿਆ। ਇਸ ਮੌਕੇ ਰਣਜੀਤ ਸਿੰਘ ਰੈਡੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਲਕਾ ਡੇਰਾਬੱਸੀ ਦੇ ਇੰਚਰਾਜ਼ ਦੀਪਇੰਦਰ ਢਿੱਲੋਂ ਦੇ ਨਿਰਦੇਸ਼ਾ ਹੇਠ ਇਹ ਚੋਣ ਕਰਵਾਈ ਗਈ ਹੈ । ਉਨਾਂ ਯੂਨੀਅਨ ਦੇ ਸਾਰੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੀਪਇੰਦਰ ਢਿੱਲੋਂ ਦੀ ਅਗਵਾਈ ਹੇਠ ਯੂਨੀਅਨ ਦੇ ਸਾਰੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰਵਾਏ ਜਾਣਗੇ । ਨਵੀਂ ਚੁਣੀ ਮੇਨਜ਼ਮੈਂਟ ਨੇ ਕਾਂਗਰਸੀ ਆਗੂ ਦੀਪਇੰਦਰ ਢਿੱਲੋਂ ਅਤੇ ਰਣਜੀਤ ਸਿੰਘ ਰੈਡੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਨਵੀ ਮਿਲੀ ਇਸ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰੱਕ ਯੂਨੀਅਨ ਪ੍ਰਧਾਨ ਚਮਨ ਸੈਣੀ , ਵੈਲਕਮ ਯੂਨੀਅਨ ਪ੍ਰਧਾਨ ਗੁਰਵਿੰਦਰ ਛੋਟਾ, ਸਾਬਕਾ ਕੌਸਲਰ ਦਵਿੰਦਰ ਸਿੰਘ , ਸੁਰਿੰਦਰ ਸਮਗੋਲੀ ,ਬੰਟੀ ਰਾਣਾ ਅਤੇ ਪਾਲੀ ਈਸਾਪੁਰ ਤੋਂ ਇਲਾਵਾ ਯੂਨੀਅਨ ਦੇ ਮੈਂਬਰ ਹਾਜ਼ਰ ਸਨ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ