ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵੱਖ-ਵੱਖ ਕਾਰਜਾਂ ਲਈ ਐਸੋਸੀਏਸ਼ਨਾਂ ਨੂੰ ਗਰਾਂਟਾਂ ਦੇ ਚੈੱਕ ਦਿੱਤੇ

ਸ਼ਹਿਰੀ ਖੇਤਰ ਦੇ ਵਿਕਾਸ ਤੇ ਭਲਾਈ ਕੰਮਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਮੁਹਾਲੀ ਸ਼ਹਿਰ ਅਤੇ ਵਿਕਸਤ ਹੋ ਰਹੇ ਨਵੇਂ ਸੈਕਟਰਾਂ ਦੀਆਂ ਪਾਰਕਾਂ ਨੂੰ ਖ਼ੂਬਸੂਰਤ ਅਤੇ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਸਬੰਧਤ ਖੇਤਰ ਦੇ ਲੋਕ ਪਾਰਕਾਂ ਵਿੱਚ ਸੈਰ ਅਤੇ ਕਸਰਤ ਕਰ ਸਕਣ। ਇਹ ਗੱਲ ਸਿਹਤ ਤੇ ਪਰਿਵਾਰ ਭਲਾਈ ਮਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਸੈਕਟਰ-117 ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਨੂੰ ਪਾਰਕ ਵਿੱਚ, ਬੈਂਚ ਤੇ ਝੂਲਿਆਂ ਅਤੇ ਕੂੜੇਦਾਨ ਦੀ ਖ਼ਰੀਦਣ ਲਈ 2 ਲੱਖ ਰੁਪਏ ਦੀ ਗਰਾਂਟ ਅਤੇ ਟੀਡੀਆਈ ਐਸੋਸੀਏਸ਼ਨ ਸੈਕਟਰ-118 ਨੂੰ ਸਭਿਆਚਾਰਕ ਗਤੀਵਿਧੀਆਂ ਲਈ 51 ਹਜ਼ਾਰ ਰੁਪਏ ਦੀ ਗਰਾਂਟ ਦੇ ਚੈੱਕ ਸੌਂਪਣ ਤੋਂ ਬਾਅਦ ਵਿਸ਼ੇਸ਼ ਗੱਲਬਾਤ ਕਰਦਿਆਂ ਆਖੀ।
ਸ੍ਰੀ ਸਿੱਧੂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਗੈਰ ਸਰਕਾਰੀ ਸੰਸਥਾਵਾਂ ਅਤੇ ਐਸੋਸੀਏਸ਼ਨਾਂ ਉਸਾਰੂ ਤੇ ਜ਼ਿਕਰਯੋਗ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਗਰਾਂਟਾਂ ਆਪਣੇ ਅਖ਼ਤਿਆਰੀ ਕੋਟੇ ’ਚੋਂ ਦਿੱਤੀਆਂ ਗਈਆਂ ਹਨ ਤਾਂ ਕਿ ਸੈਕਟਰਾਂ ਵਿੱਚ ਚੱਲ ਰਹੇ ਵਿਕਾਸ ਅਤੇ ਹੋਰ ਭਲਾਈ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿੱਥੇ ਪਿੰਡਾਂ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ, ਉੱਥੇ ਸ਼ਹਿਰੀ ਖੇਤਰ ਦੇ ਵਿਕਾਸ ਅਤੇ ਭਲਾਈ ਕੰਮਾਂ ਨੂੰ ਤਵੱਜੋ ਦਿੱਤੀ ਜਾ ਰਹੀ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਟੀਡੀਆਈ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਗੌਤਮ, ਮੀਤ ਪ੍ਰਧਾਨ ਵਤਨ ਸਿੰਘ, ਕੈਸ਼ੀਅਰ ਗੁਰਨਾਮ ਸਿੰਘ ਬਰਾੜ, ਮਨੋਮਹਨ ਸਿੰਘ, ਜਨਰਲ ਸਕੱਤਰ ਪਰਮਿੰਦਰ ਸਿੰਘ, ਕੀਮਤੀ ਲਾਲ, ਮੀਤ ਪ੍ਰਧਾਨ ਸੀਸਰ ਕੁਮਾਰ, ਨਰੇਸ਼ ਸ਼ਰਮਾ, ਵਿੱਤ ਸਕੱਤਰ ਸ਼ਸ਼ੀ ਭੂਸ਼ਨ ਅਤੇ ਕੇਐਲ ਸੋਹੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …